ਪਟਿਆਲਾ, 19 ਸਤੰਬਰ (ਅ.ਸ. ਆਹਲੂਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੇਠੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ 532ਵਾਂ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ| ਇਸ ਸੰਬੰਧ ਵਿਚ ਅੱਜ ਦਰਬਾਰ ਬਾਬਾ ਸ੍ਰੀਚੰਦ ਨੇੜੇ ਮਾਈ ਦੀ ਸਰਾਂ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ| ਇਹ ਨਗਰ ਕੀਰਤਨ ਪਟਿਆਲਾ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਚੰਦ ਵਿਖੇ ਸਮਾਪਤ ਹੋਇਆ| ਇਹ ਨਗਰ ਕੀਰਤਨ ਵਿਚ ਗੁਰੂ ਦੀਆਂ ਲਾਡਲੀਆ ਫੌਜਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ| ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ| ਨਗਰ ਕੀਰਤਨ ਪੜ੍ਹਾਅ ਵੱਲ ਰਵਾਨਾ ਹੋਣ ਮੌਕੇ ਫੁੱਲਾਂ ਨਾਲ ਸਜੀ ਪਾਲਕੀ ਦੇ ਨਾਲ ਨਾਲ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਕਰਮਬੀਰ ਸਿੰਘ ਬੇਦੀ ਨੇ ਬਾਬਾ ਸ੍ਰੀ ਚੰਦ ਜੀ ਦੇ ਇਤਿਹਾਸ ਬਾਰੇ ਸੰਗਤਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਕੱਲ੍ਹ 20 ਸਤੰਬਰ ਨੂੰ ਹੋਣ ਜਾ ਰਹੇ ਧਾਰਮਿਕ ਸਮਾਗਮਾਂ ਸੰਬੰਧੀ ਦਸਿਆ।