20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ ਹਮਾਰੇ ਰਾਮ’ ਨਾਟਕ ਦਾ ਮੰਚਨ ਦੇਖ ਪਟਿਆਲਵੀਆਂ ਨੇ ਕੀਤੀ ਸੂਬਾ ਸਰਕਾਰ ਦੀ ਸ਼ਲਾਘਾ

ਪਟਿਆਲਾ, 19 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ‘ਹਮਾਰੇ ਰਾਮ’ ਨੇ ਪਟਿਆਲਾ ਵਿਖੇ ਆਪਣੇ ਦੋ ਦਿਨਾਂ ਪ੍ਰਦਰਸ਼ਨ ਦੌਰਾਨ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿਖੇ ਸਨਾਤਨ ਸੇਵਾ ਸਮਿਤੀ ਦੇ ਸਹਿਯੋਗ ਨਾਲ ਹੋਈ ਇਸ ਪੇਸ਼ਕਾਰੀ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਦੋਵੇਂ ਦਿਨ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 20-09-2026
ਪਟਿਆਲਾ, 19 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ‘ਹਮਾਰੇ ਰਾਮ’ ਨੇ ਪਟਿਆਲਾ ਵਿਖੇ ਆਪਣੇ ਦੋ ਦਿਨਾਂ ਪ੍ਰਦਰਸ਼ਨ ਦੌਰਾਨ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿਖੇ ਸਨਾਤਨ ਸੇਵਾ ਸਮਿਤੀ ਦੇ ਸਹਿਯੋਗ ਨਾਲ ਹੋਈ ਇਸ ਪੇਸ਼ਕਾਰੀ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਦੋਵੇਂ ਦਿਨ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਰਾਮਾਇਣ ਦੇ ਅਣਛੋਹੇ ਪਹਿਲੂਆਂ ਅਤੇ ਘੱਟ ਜਾਣੇ-ਪਛਾਣੇ ਪੱਖਾਂ ਨੂੰ ਨਾਟਕੀ ਅਤੇ ਸੰਗੀਤਕ ਰੂਪ ਵਿਚ ਪੇਸ਼ ਕਰਦੀ ਇਸ ਵਿਸ਼ੇਸ਼ ਪੇਸ਼ਕਾਰੀ ਨੇ ਆਪਣੀ ਸ਼ਾਨਦਾਰ ਕਥਾ, ਪ੍ਰਭਾਵਸ਼ਾਲੀ ਸੰਵਾਦ, ਅਦਾਕਾਰੀ ਅਤੇ ਸੰਗੀਤ ਰਾਹੀਂ ਦਰਸ਼ਕਾਂ ਨੂੰ ਆਪਣੇ ਨਾਲ ਜੋੜੀ ਰੱਖਿਆ। ਇਸ ਮਹਾਂ ਨਾਟਕ ਦੌਰਾਨ ਰਾਵਣ ਦੇ ਕਿਰਦਾਰ ਵਿਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਸੰਵਾਦ ਅਦਾਇਗੀ ਅਤੇ ਪ੍ਰਭਾਵਸ਼ਾਲੀ ਮੰਚ ਮੌਜੂਦਗੀ ਨੇ ਦਰਸ਼ਕਾਂ ਤੋਂ ਖੂਬ ਤਾੜੀਆਂ ਹਾਸਲ ਕੀਤੀਆਂ। ਇਸੇ ਤਰ੍ਹਾਂ ਰਾਹੁਲ ਭੁੱਚਰ ਵਲੋਂ ਭਗਵਾਨ ਸ੍ਰੀ ਰਾਮ ਦੇ ਕਿਰਦਾਰ ਦੀ ਕੀਤੀ ਗਈ ਪ੍ਰਭਾਵਸ਼ਾਲੀ ਅਤੇ ਸੰਵੇਦਨਸ਼ੀਲ ਪੇਸ਼ਕਾਰੀ ਦੀ ਵੀ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ। ਪ੍ਰਸਿੱਧ ਗਾਇਕਾਂ ਸ਼ੰਕਰ ਮਹਾਦੇਵਨ, ਸੋਨੂੰ ਨਿਗਮ ਅਤੇ ਕੈਲਾਸ਼ ਖੇਰ ਦੀਆਂ ਪਿੱਠਵਰਤੀ ਰੂਹਾਨੀ ਅਤੇ ਸੁਰੀਲੀਆਂ ਸੰਗੀਤਕ ਪੇਸ਼ਕਾਰੀਆਂ ਨੇ ਮਾਹੌਲ ਨੂੰ ਹੋਰ ਪ੍ਰਭਾਵਸ਼ਾਲੀ ਬਣਾ ਦਿੱਤਾ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਸ਼ੋਅ ਦੌਰਾਨ ‘ਹਮਾਰੇ ਰਾਮ’ ਵਰਗੀਆਂ ਪੇਸ਼ਕਾਰੀਆਂ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਨੂੰ ਨਵੇਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਸਨਾਤਨ ਸੇਵਾ ਸਮਿਤੀ ਦੇ ਸਹਿਯੋਗ ਸਦਕਾ ਸੂਬੇ ਵਿਚ ਇਸ ਸੱਭਿਆਚਾਰਕ ਪਹਿਲਕਦਮੀ ਤਹਿਤ ‘ਹਮਾਰੇ ਰਾਮ ’ ਦੇ ਸੂਬੇ ਵਿਚ ਕੁੱਲ 41 ਪ੍ਰਦਰਸ਼ਨ (ਸ਼ੋਅ) ਕਰਵਾਏ ਜਾ ਰਹੇ ਹਨ। ਇਸ ਦਾ ਉਦੇਸ਼ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਲੋਕਾਂ ਤੱਕ ਇਸ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ਨੂੰ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਰਾਮਾਇਣ ਦੇ ਅਣਕਹੇ ਅਧਿਆਇਆਂ ਨਾਲ ਜਾਣੂ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਕੋਈ ਸਿਆਸੀ ਏਜੰਡਾ ਨਹੀਂ- ਐਡਵੋਕੇਟ ਖੱਟੜਾ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਲੜਾਈ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ : ਰੇਖਾ ਗੁਪਤਾ
Ad Position 24