19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਰਦੁਆਰਾ ਸਾਹਿਬ ਦੇ ਲੰਗਰਾਂ ’ਚ ਸੰਗਤਾਂ ਲਈ ਲਗਾਈ ਨਵੀਂ ਆਧੁਨਿਕ ਆਟਾ ਚੱਕੀ ਦੀ ਕੀਤੀ ਸ਼ੁਰੂਆਤ

ਪਟਿਆਲਾ, 19 ਸਤੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 20-09-2026
ਪਟਿਆਲਾ, 19 ਸਤੰਬਰ (ਅ. ਸ. ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵਲੋਂ ਕੀਤੇ ਉਪਰਾਲੇ ਸਦਕਾ ਅੱਜ ਗੁਰੂ ਘਰ ਦੇ ਲੰਗਰਾਂ ਲਈ ਨਵੀਂ ਆਧੁਨਿਕ ਆਟਾ ਚੱਕੀ ਦੀ ਸ਼ੁਰੂਆਤ ਕੀਤੀ ਗਈ। ਨਵੀਂ ਆਧੁਨਿਕ ਆਟਾ ਚੱਕੀ ਦੀ ਸ਼ੁਰੂਆਤ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ, ਜਿਨ੍ਹਾਂ ਨੇ ਆਪਣੇ ਕਰ ਕਮਲਾਂ ਨਾਲ ਆਟਾ ਚੱਕੀ ਦੀ ਆਰੰਭਤਾ ਕਰਵਾਈ। ਇਸ ਮੌਕੇ ਭਾਈ ਭੁਪਿੰਦਰਪਾਲ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਨਵੀਂ ਆਟਾ ਚੱਕੀ ਸੰਗਤਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਗੁਰੂ ਘਰ ਦੇ ਲੰਗਰਾਂ ਵਿਚ ਨਿਰੰਤਰ ਅਤੁੱਟ ਲੰਗਰ ਚਲਾਇਆ ਜਾਂਦਾ ਹੈ ਅਤੇ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਨਵੇਂ ਮਾਡਲ ਵਾਲੀ ਨਵੀਂ ਆਟਾ ਚੱਕੀ ਲਗਵਾਉਣ ਲਈ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਤੱਕ ਸੰਗਤਾਂ ਨੇ ਅਪੀਲ ਕੀਤੀ ਸੀ ਤੇ ਇਸ ਮੰਗ ਨੂੰ ਅੰਤ੍ਰਿੰਗ ਕਮੇਟੀ ਵਿਚ ਪਾਸ ਕਰਵਾਉਣ ਤੋਂ ਬਾਅਦ ਆਟਾ ਚੱਕੀ ਗੁਰੂ ਘਰ ਵਿਚ ਸਥਾਪਿਤ ਕਰਵਾ ਦਿੱਤੀ ਗਈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਅਜਿਹੇ ਵੱਡੇ ਉਪਰਾਲੇ ਗੁਰੂ ਘਰ ਵਿਚ ਕਰਵਾਏ ਜਾ ਰਹੇ ਹਨ। ਇਸ ਮੌਕੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਅਨੇਕਾਂ ਹੀ ਕਾਰਜ ਗੁਰੂ ਘਰ ਵਿਖੇ ਚੱਲ ਰਹੇ ਹਨ, ਜੋ ਆਉਣ ਵਾਲੇ ਸਮੇਂ ਵਿਚ ਜਲਦ ਸੰਗਤਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਮੌਕੇ ਭਾਈ ਸਰਬਜੀਤ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਰਜਨੀਸ਼ ਸਿੰਘ, ਭਾਈ ਲਖਵਿੰਦਰ ਸਿੰਘ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ ਹੀ ਹੋਵੇਗਾ ਨਾਭਾ ਹਲਕੇ ਦਾ ਵਿਕਾਸ- ਜੀ. ਐਸ. ਭੱਟੀ ਅਗਲੀ ਖ਼ਬਰ ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਬਚਾ ਰਹੀ ਹੈ ਕੀਮਤੀ ਜਾਨਾਂ– ਸੁਰਜੀਤ ਸਿੰਘ ਰੱਖੜਾ
Ad Position 24