19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪਛੜੀਆਂ ਸ਼੍ਰੇਣੀਆਂ ਨੂੰ ਸਭ ਤੋਂ ਵੱਧ ਸਹੂਲਤਾਂ ਦਿੱਤੀਆਂ- ਗਲੋਲੀ

ਪਾਤੜਾਂ, 19 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਨੇ ਹਮੇਸ਼ਾ ਪਿਛੜੇ ਵਰਗ ਦੇ ਲੋਕਾਂ ਨੂੰ ਗੁਮਰਾਹ ਕਰਕੇ ਉਨ੍ਹਾਂ ਦੀਆਂ ਵੋਟਾਂ ਲੈ ਕੇ ਸਰਕਾਰਾਂ ਬਣਾਈਆਂ ਹਨ, ਪਰ ਜਦੋਂ ਅਕਾਲੀ ਦਲ ਦੀ ਸਰਕਾਰ ਪੰਜਾਬ ਵਿਚ ਸਤ੍ਹਾ ’ਚ ਆਈ ਹੈ ਉਸ ਨੇ ਸਭ ਤੋਂ ਵੱਧ ਸਹੂਲਤਾਂ ਪਛੜੀਆਂ ਸ਼੍ਰੇਣੀਆਂ ਨੂੰ ਦਿੱਤੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਪਛੜੀਆਂ ਸ਼੍ਰੇਣੀਆਂ ਦੇ ਪ੍ਰਧਾਨ ਜਗਜੀਤ ਸਿੰਘ ਗਲੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 20-09-2026
ਪਾਤੜਾਂ, 19 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਨੇ ਹਮੇਸ਼ਾ ਪਿਛੜੇ ਵਰਗ ਦੇ ਲੋਕਾਂ ਨੂੰ ਗੁਮਰਾਹ ਕਰਕੇ ਉਨ੍ਹਾਂ ਦੀਆਂ ਵੋਟਾਂ ਲੈ ਕੇ ਸਰਕਾਰਾਂ ਬਣਾਈਆਂ ਹਨ, ਪਰ ਜਦੋਂ ਅਕਾਲੀ ਦਲ ਦੀ ਸਰਕਾਰ ਪੰਜਾਬ ਵਿਚ ਸਤ੍ਹਾ ’ਚ ਆਈ ਹੈ ਉਸ ਨੇ ਸਭ ਤੋਂ ਵੱਧ ਸਹੂਲਤਾਂ ਪਛੜੀਆਂ ਸ਼੍ਰੇਣੀਆਂ ਨੂੰ ਦਿੱਤੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਪਛੜੀਆਂ ਸ਼੍ਰੇਣੀਆਂ ਦੇ ਪ੍ਰਧਾਨ ਜਗਜੀਤ ਸਿੰਘ ਗਲੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਦੇ ਘਰਾਂ ਲਈ ਮੁਫ਼ਤ ਬਿਜਲੀ ਜਿੱਥੇ ਦਿੱਤੀ ਉੱਥੇ ਹੀ ਸ਼ਗਨ ਸਕੀਮ ਤਹਿਤ ਪਛੜੀਆਂ ਸ਼੍ਰੇਣੀਆਂ ਦੀਆ ਲੜਕੀਆਂ ਨੂੰ 51 ਹਜ਼ਾਰ ਰੁਪਏ ਦਿੱਤੇ ਗਏ। ਹੁਣ ਇਨ੍ਹਾਂ ਸਾਰੀਆਂ ਪਾਰਟੀਆਂ ਦੀ ਅਸਲੀਅਤ ਜਾਣ ਚੁੱਕੇ ਪਛੜੀਆਂ ਸ਼੍ਰੇਣੀਆਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਦਿੱਤੀਆਂ ਗਈਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਦੁਬਾਰਾ ਸਤ੍ਹਾ ਵਿਚ ਲਿਆੳੇਣ ਦਾ ਮਨ ਬਣਾ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ‘ ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਆਗੂਆਂ ਨੇ ਸਮਾਗਮ ਕਰਵਾਇਆ
Ad Position 24