22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੁਲਿਸ ਦੀ ਡਿਊਟੀ ’ਚ ਵਿਘਨ ਪਾਉਣ ’ਤੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 21 ਸਤੰਬਰ (ਮਨਦੀਪ ਸਿੰਘ ਖਰੌੜ)- ਕੇਸ ਦਰਜ ਹੋਣ ਤੋਂ ਬਾਅਦ ਵਿਅਕਤੀਆਂ ਨੂੰ ਕਾਬੂ ਕਰਨ ਲਈ ਗਏ ਇਕ ਥਾਣੇਦਾਰ ਨਾਲ ਹੱਥੋਪਾਈ ਕਰਨ ਅਤੇ ਡਿਊਟੀ ’ਚ ਵਿਘਨ ਪਾਉਣ ਦੇ ਮਾਮਲੇ ’ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਅਰਨੌਕ ਸਿੰਘ ਅਤੇ ਦਵਿੰਦਰ ਸਿੰਘ ਵਾਸੀਅਨ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਪਵਿੱਤਰ ਸਿੰਘ ਨੇ ਦਰਜ ਕਰਵਾਈ ਕਿ ਉਹ ਥਾਣਾ ਤਿ੍ਪੜੀ ਦੇ ਵਿਚ ਥਾਣੇਦਾਰ ਦੀ ਨੌਕਰੀ ਕਰਦਾ ਹੈ।

Ad Position 21
No active advertisement
ਅਜੀਤ ਡੈਸਕ 22-09-2026
ਪਟਿਆਲਾ, 21 ਸਤੰਬਰ (ਮਨਦੀਪ ਸਿੰਘ ਖਰੌੜ)- ਕੇਸ ਦਰਜ ਹੋਣ ਤੋਂ ਬਾਅਦ ਵਿਅਕਤੀਆਂ ਨੂੰ ਕਾਬੂ ਕਰਨ ਲਈ ਗਏ ਇਕ ਥਾਣੇਦਾਰ ਨਾਲ ਹੱਥੋਪਾਈ ਕਰਨ ਅਤੇ ਡਿਊਟੀ ’ਚ ਵਿਘਨ ਪਾਉਣ ਦੇ ਮਾਮਲੇ ’ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਅਰਨੌਕ ਸਿੰਘ ਅਤੇ ਦਵਿੰਦਰ ਸਿੰਘ ਵਾਸੀਅਨ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਪਵਿੱਤਰ ਸਿੰਘ ਨੇ ਦਰਜ ਕਰਵਾਈ ਕਿ ਉਹ ਥਾਣਾ ਤਿ੍ਪੜੀ ਦੇ ਵਿਚ ਥਾਣੇਦਾਰ ਦੀ ਨੌਕਰੀ ਕਰਦਾ ਹੈ। ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਉਨਾਂ ਨੂੰ ਗਿ੍ਫ਼ਤਾਰੀ ਲਈ ਮੁਲਜ਼ਮਾਂ ਦੇ ਘਰ ਗਿਆ ਸੀ ਪਰ ਉਕਤ ਮੁਲਜ਼ਮ ਉਸ ਨੂੰ ਕਹਿਣ ਲੱਗੇ ਕਿ ਗਿ੍ਫ਼ਤਾਰੀ ਦੇ ਵਾਰੰਟ ਦਿਖਾਵੇ। ਇਸ ਦੌਰਾਨ ਉਸ ਨਾਲ ਹੱਥੋਪਾਈ ਕਰਨ ਲੱਗ ਪਏ ਅਤੇ ਸਰਕਾਰੀ ਡਿਊਟੀ ’ਚ ਵਿਘਨ ਪਾਇਆ ਅਤੇ ਇਕ ਮੁਲਜ਼ਮ ਨੇ ਮੋਟਰਸਾਈਕਲ ਜਾਣਬੁੱਝ ਕੇ ਉਸ ਦੀ ਗੱਡੀ ’ਚ ਮਾਰਿਆ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਏ. ਟੀ. ਐਮ. ਬਦਲ ਕੇ 50 ਹਜ਼ਾਰ ਦੀ ਮਾਰੀ ਠੱਗੀ ਮੋਟਰਸਾਈਕਲ-ਛੋਟੇ ਹਾਥੀ ਦਰਮਿਆਨ ਟੱਕਰ ’ਚ ਇਕ ਦੀ ਮੌਤ ਅਗਲੀ ਖ਼ਬਰ ਸੜਕ ਹਾਦਸੇ ’ਚ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ
Ad Position 24