ਏ. ਟੀ. ਐਮ. ਬਦਲ ਕੇ 50 ਹਜ਼ਾਰ ਦੀ ਮਾਰੀ ਠੱਗੀ
ਮੋਟਰਸਾਈਕਲ-ਛੋਟੇ ਹਾਥੀ ਦਰਮਿਆਨ ਟੱਕਰ ’ਚ ਇਕ ਦੀ ਮੌਤ
ਸਮਾਣਾ, 21 ਸਤੰਬਰ (ਸਾਹਿਬ ਸਿੰਘ)-ਸਮਾਣਾ-ਪਟਿਆਲਾ ਸੜਕ ’ਤੇ ਪਿੰਡ ਖੇੜੀ ਫੱਤਾਂ ਦੇ ਬੱਸ ਅੱਡੇ ਨੇੜੇ ਮੋਟਰਸਾਈਕਲ ਤੇ ਛੋਟੇ ਹਾਥੀ ਦਰਮਿਆਨ ਆਹਮੋ-ਸਾਹਮਣੇ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ, ਜਦੋਂ ਕਿ ਛੋਟੇ ਹਾਥੀ ਦਾ ਡਰਾਇਵਰ ਵੀ ਗੰਭੀਰ ਜਖ਼ਮੀ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਜਗਦੇਵ ਸਿੰਘ (65) ਪੁੱਤਰ ਸੁੱਚਾ ਸਿੰਘ ਵਾਸੀ ਸੁਲਤਾਨਪੁਰ ਛੰਨਾ ਜ਼ਿਲ੍ਹਾ ਪਟਿਆਲਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਮਾਣਾ ਵੱਲ ਆ ਰਿਹਾ ਸੀ।
ਸਮਾਣਾ, 21 ਸਤੰਬਰ (ਸਾਹਿਬ ਸਿੰਘ)-ਸਮਾਣਾ-ਪਟਿਆਲਾ ਸੜਕ ’ਤੇ ਪਿੰਡ ਖੇੜੀ ਫੱਤਾਂ ਦੇ ਬੱਸ ਅੱਡੇ ਨੇੜੇ ਮੋਟਰਸਾਈਕਲ ਤੇ ਛੋਟੇ ਹਾਥੀ ਦਰਮਿਆਨ ਆਹਮੋ-ਸਾਹਮਣੇ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ, ਜਦੋਂ ਕਿ ਛੋਟੇ ਹਾਥੀ ਦਾ ਡਰਾਇਵਰ ਵੀ ਗੰਭੀਰ ਜਖ਼ਮੀ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਜਗਦੇਵ ਸਿੰਘ (65) ਪੁੱਤਰ ਸੁੱਚਾ ਸਿੰਘ ਵਾਸੀ ਸੁਲਤਾਨਪੁਰ ਛੰਨਾ ਜ਼ਿਲ੍ਹਾ ਪਟਿਆਲਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਮਾਣਾ ਵੱਲ ਆ ਰਿਹਾ ਸੀ। ਜਦੋਂ ਉਹ ਖੇੜੀ ਫੱਤਾਂ ਦੇ ਬੱਸ ਅੱਡੇ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਛੋਟੇ ਹਾਥੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਸਿੱਟੇ ਵਜੋਂ ਉਕਤ ਜਗਦੇਵ ਸਿੰਘ ਦੀ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ ਹੈ। ਛੋਟਾ ਹਾਥੀ ਬੇਕਾਬੂ ਹੋ ਕੇ ਦਰਖ਼ਤ ਨਾਲ ਟਕਰਾਇਆ। ਛੋਟੇ ਹਾਥੀ ਦਾ ਡਰਾਇਵਰ ਵੀ ਜਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ ਲੜਕੇ ਦੇ ਬਿਆਨ ’ਤੇ ਛੋਟੇ ਹਾਥੀ ਦੇ ਡਰਾਇਵਰ ਵਿਰੁੱਧ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।