22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨੈਣ ਕਲਾਂ ’ਚ ਗੁੱਗਾ ਮਾੜੀ ਕਮੇਟੀ ਵਲੋਂ ਕੁਸ਼ਤੀ ਦੰਗਲ ਮੁਕਾਬਲੇ

ਭੁੱਨਰਹੇੜੀ, 21 ਸਤੰਬਰ (ਧਨਵੰਤ ਸਿੰਘ)- ਹਲਕਾ ਸਨੌਰ ’ਚ ਗੁੱਗਾ ਮਾੜੀ ਕਮੇਟੀ ਨੈਣ ਕਲਾਂ ਵਲੋਂ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਕੁਸ਼ਤੀ ਦੰਗਲ ਕਰਵਾਏ ਗਏ। ਦੰਗਲ ਵਿਚ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਆਏ ਪਹਿਲਵਾਨਾਂ ਨੇ ਮੁਕਾਬਲਿਆਂ ’ਚ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 22-09-2026
ਭੁੱਨਰਹੇੜੀ, 21 ਸਤੰਬਰ (ਧਨਵੰਤ ਸਿੰਘ)- ਹਲਕਾ ਸਨੌਰ ’ਚ ਗੁੱਗਾ ਮਾੜੀ ਕਮੇਟੀ ਨੈਣ ਕਲਾਂ ਵਲੋਂ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਕੁਸ਼ਤੀ ਦੰਗਲ ਕਰਵਾਏ ਗਏ। ਦੰਗਲ ਵਿਚ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਆਏ ਪਹਿਲਵਾਨਾਂ ਨੇ ਮੁਕਾਬਲਿਆਂ ’ਚ ਹਿੱਸਾ ਲਿਆ। ਇਸ ਦੰਗਲ ਮੁਕਾਬਲੇ ਲਈ ਨਗਰ ਨਿਵਾਸੀਆਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਦਿੱਤਾ। ਇਸ ਮੌਕੇ ਗੁੱਗਾ ਮਾੜੀ ਕਮੇਟੀ ਦੇ ਮੁੱਖ ਸੇਵਾਦਾਰ ਭਗਤ ਕਰਨੈਲ ਸਿੰਘ ਰਾਣਾ ਨੇ ਕਿਹਾ ਕਿ ਪੁਰਾਤਨ ਵਿਰਸੇ ਅਤੇ ਵਿਰਾਸਤੀ ਖੇਡਾਂ ਨੂੰ ਸੰਭਾਲਣ ਦੇ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਖੇਡਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਕੁਸ਼ਤੀ ਪੰਜਾਬ ਦੀ ਪੁਰਾਤਨ ਵਿਰਾਸਤੀ ਖੇਡ ਹੈ। ਪਿੰਡਾਂ ਵਿਚ ਅਜਿਹੇ ਦੰਗਲ ਕਰਵਾਉਣ ਨਾਲ ਪੁਰਾਤਨ ਮੇਲਿਆਂ ਦੀਆਂ ਖੇਡਾਂ ਯਾਦ ਆਉਦੀਆਂ ਹਨ। ਇਸ ਮੌਕੇ ਅਖਾੜੇ ਵਿਚ ਪਹਿਲਵਾਨਾਂ ਦਰਮਿਆਨ ਹੋਏ ਮੁਕਾਬਲੇ ਦਾ ਦਰਸ਼ਕਾਂ ਨੇ ਅਨੰਦ ਮਾਣਿਆ। ਮੇਲਾ ਕਮੇਟੀ ਵਲੋਂ ਜੇਤੂ ਪਹਿਲਵਾਨਾਂ ਨੂੰ ਨਕਦ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੈਣ ਕਲਾਂ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਲਖਵੀਰ ਸਿੰਘ, ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਵਿੰਦਰ ਸਿੰਘ ਸ਼ੇਰਗਿੱਲ, ਸਤਕੁਲਤਾਰ ਸਿੰਘ, ਤਰਸੇਮ ਸਿੰਘ, ਰਾਮ ਸਿੰਘ, ਸਵਿੰਦਰ ਕੁਮਾਰ, ਜਸਪ੍ਰੀਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਨੇ ਐੱਸ. ਡੀ. ਐੱਮ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਬੀਬੀ ਮੁਖਮੇਲਪੁਰ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਮੈਂਬਰਾਂ ਦਾ ਕੀਤਾ ਸਨਮਾਨ
Ad Position 24