22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੁਰਾਣੀ ਰੰਜਿਸ਼ ਦੇ ਚਲਦਿਆਂ ਵਿਅਕਤੀ ਦੀ ਕੀਤੀ ਕੁੱਟਮਾਰ, ਦੋ ਨਾਮਜ਼ਦ

ਰਾਜਪੁਰਾ, 21 ਸਤੰਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 22-09-2026
ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਵਿਅਕਤੀ ਦੀ ਰਸਤੇ ’ਚ ਘੇਰ ਕੇ ਕੀਤੀ ਕੁੱਟਮਾਰ ਦੇ ਮਾਮਲੇ ’ਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਤਵਿੰਦਰ ਸਿੰਘ ਵਾਸੀ ਪਿੰਡ ਬਾਸਮਾ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੀ 19 ਸਤੰਬਰ ਦੀ ਰਾਤ ਸਾਢੇ 9 ਵਜੇ ਦੇ ਕਰੀਬ ਆਪਣੇ ਪਿੰਡ ਦੇ ਬਾਹਰ ਲੱਗੀ ਗੋਲ ਗੱਪਿਆਂ ਦੀ ਰੇਹੜੀ ਨੇੜੇ ਖੜ੍ਹਾ ਸੀ ਤਾਂ ਉਨ੍ਹਾਂ ਦੇ ਪਿੰਡ ਦੇ ਹੀ ਵਸਨੀਕ ਸਤਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਮੋਟਰਸਾਈਕਲ ’ਤੇ ਆਏ ਤੇ ਉਸ ਦੀ ਰਸਤੇ ’ਚ ਘੇਰ ਕੇ ਪੁਰਾਣੀ ਰੰਜਿਸ਼ ਅਤੇ ਚਲਦੇ ਝਗੜੇ ਕਾਰ ਕੁੱਟਮਾਰ ਕੀਤੀ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਥਾਣਾ ਸ਼ੰਭੂ ਦੀ ਪੁਲਿਸ ਨੇ ਦੋਵੇਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਅਗਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ 23 ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ
Ad Position 24