22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ

ਭਾਦਸੋਂ, 21 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦਿਹਾਤੀ ਪ੍ਰਧਾਨ ਰਣਜੀਤ ਸਿੰਘ ਘੁੰਡਰ, ਯੂਥ ਵਿੰਗ ਦੇ ਸੂਬਾ ਜਰਨਲ ਸਕੱਤਰ ਗੁਰਭੇਜ ਸਿੰਘ ਗੇਜੀ ਖਨੌੜਾ ਦੀ ਅਗਵਾਈ ਹੇਠ ਪਿੰਡ ਖਨੌੜਾ ਵਿਖੇ ਹੋਈ। ਇਸ ਮੌਕੇ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 22-09-2026
ਭਾਦਸੋਂ, 21 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦਿਹਾਤੀ ਪ੍ਰਧਾਨ ਰਣਜੀਤ ਸਿੰਘ ਘੁੰਡਰ, ਯੂਥ ਵਿੰਗ ਦੇ ਸੂਬਾ ਜਰਨਲ ਸਕੱਤਰ ਗੁਰਭੇਜ ਸਿੰਘ ਗੇਜੀ ਖਨੌੜਾ ਦੀ ਅਗਵਾਈ ਹੇਠ ਪਿੰਡ ਖਨੌੜਾ ਵਿਖੇ ਹੋਈ। ਇਸ ਮੌਕੇ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਜਾਣਕਾਰੀ ਦਿੰਦੇ ਹੋਏ ਮੱਖਣ ਸਿੰਘ ਲਾਲਕਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਨ ਹੇਠ ਪੂਰੇ ਸੂਬੇ ਵਿਚ ਪੰਜਾਬ ਬਚਾੳ ਯਾਤਰਾ ਕੀਤੀ ਜਾ ਰਹੀ ਹੈ। ਜਿਸ ਤਹਿਤ 26 ਸਤੰਬਰ ਨੂੰ ਨਾਭਾ ਦੇ ਵਿਸ਼ਵਕਰਮਾ ਭਵਨ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਪੁੱਜ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦੇ ਪ੍ਰਬੰਧਾਂ ਲਈ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਪੁਖਤਾ ਪ੍ਰਬੰਧ ਕੀਤੇ ਜਾ ਸਕਣ। ਲਾਲਕਾ ਨੇ ਦੱਸਿਆ ਕਿ ਵਰਕਰਾਂ ਵਿਚ ਵੀ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ । ਇਸ ਮੌਕੇ ਗੁਰਮੇਲ ਸਿੰਘ, ਬਲਵਿੰਦਰ ਸਿੰਘ ਨਿਰਵਾਲ , ਨਿਰਮੈਲ ਸਿੰਘ ਸੁਧੇਵਾਲ, ਅਵਤਾਰ ਸਿੰਘ ਪੰਚ, ਜਰਨੈਲ ਸਿੰਘ, ਗੁਰਦਰਸ਼ਨ ਸਿੰਘ ਭੰਗੂ, ਜਗਦੀਪ ਸਿੰਘ, ਜਗਮੀਤ ਸਿੰਘ, ਤਜਿੰਦਰ ਸਿੰਘ, ਬੂਟਾ ਸਿੰਘ, ਪਲਵਿੰਦਰ ਸਿੰਘ, ਗੁਰਮੇਲ ਸਿੰਘ, ਰਣਧੀਰ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ’ਚ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਦਾ ਆਗਾਜ਼ * ਗ੍ਰਾਮ ਪੰਚਾਇਤਾਂ ਨਿਭਾਉਣਗੀਆਂ ਅਹਿਮ... ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ ਬਲਾਕ ਪ੍ਰਧਾਨਾਂ ਨਾਲ ਮੀਟਿੰਗ
Ad Position 24