22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ‘ਆਪ’ ਇੰਚਾਰਜਾਂ ਦੀ ਮੀਟਿੰਗ ਹੋਈ

ਸਮਾਣਾ, 21 ਸਤੰਬਰ (ਹਰਵਿੰਦਰ ਸਿੰਘ ਟੋਨੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਹਲਕਾ ਸਮਾਣਾ ਵਿਚ ਸੰਗਠਨਾਤਮਿਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਨਿੱਜੀ ਪੈਲੇਸ ਵਿਖੇ ਹਲਕੇ ਦੇ ‘ਆਪ’ ਇੰਚਾਰਜਾਂ ਦੀ ਮੀਟਿੰਗ ਹੋਈ। ਇਸ ਮੌਕੇ ਹਲਕਾ ਸਮਾਣਾ ਦੇ ‘ਆਪ’ ਬਲਾਕ ਪ੍ਰਧਾਨ, ਵੱਖ-ਵੱਖ ਵਿੰਗਾਂ ਦੇ ਇੰਚਾਰਜ, ਸੰਗਠਨ ਇੰਚਾਰਜ ਤੇ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਸਮਾਣਾ ਹਲਕੇ ਦੇ ‘ਆਪ’ ਇੰਚਾਰਜਾਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 22-09-2026
ਸਮਾਣਾ, 21 ਸਤੰਬਰ (ਹਰਵਿੰਦਰ ਸਿੰਘ ਟੋਨੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਹਲਕਾ ਸਮਾਣਾ ਵਿਚ ਸੰਗਠਨਾਤਮਿਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਨਿੱਜੀ ਪੈਲੇਸ ਵਿਖੇ ਹਲਕੇ ਦੇ ‘ਆਪ’ ਇੰਚਾਰਜਾਂ ਦੀ ਮੀਟਿੰਗ ਹੋਈ। ਇਸ ਮੌਕੇ ਹਲਕਾ ਸਮਾਣਾ ਦੇ ‘ਆਪ’ ਬਲਾਕ ਪ੍ਰਧਾਨ, ਵੱਖ-ਵੱਖ ਵਿੰਗਾਂ ਦੇ ਇੰਚਾਰਜ, ਸੰਗਠਨ ਇੰਚਾਰਜ ਤੇ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ 20 ਸਤੰਬਰ ਤੋਂ ਸ਼ੁਰੂ ਹੋਈ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ 2.68 ਲੱਖ ਤੋਂ ਵੱਧ ਬੂਥ ਕਮੇਟੀ ਮੈਂਬਰ ਹਿੱਸਾ ਲੈਣਗੇ। ਇਸ ਮੁਹਿੰਮ ਦੌਰਾਨ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਮਾਨ ਸਰਕਾਰ ਵਲੋਂ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਲੋਕ ਭਲਾਈ ਯੋਜਨਾਵਾਂ ਅਤੇ ਲੋਕ ਹਿੱਤ ਵਿਚ ਲਏ ਗਏ ਫ਼ੈਸਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਵਲੋਂ ਹਲਕਾ ਸਮਾਣਾ ਵਿਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ ਤੇ ਕਿਹਾ ਗਿਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਇਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ, ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਹਲਕਾ ਸੰਗਠਨ ਇੰਚਾਰਜ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਸੀਨੀਅਰ ਵਾਈਸ ਪ੍ਰਧਾਨ ਪਾਰਸ ਸ਼ਰਮਾ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਚੇਅਰਮੈਨ ਹਰਦੀਪ ਸਿੰਘ ਚੀਮਾ ਚੇਅਰਮੈਨ ਮਨਿੰਦਰ ਸਿੰਘ ਡਕਾਲਾ, ਸੰਦੀਪ ਸਿੰਘ ਝੰਡੀ, ਧਰਮਪਾਲ ਨਾਹਰ, ਜਸਪਾਲ ਸਿੰਘ, ਰਵਿੰਦਰ ਸੋਹਲ, ਸੰਦੀਪ ਸਿੰਘ, ਰਾਜੇਸ਼ ਛਾਬੜਾ, ਰਮਨਦੀਪ ਸ਼ਰਮਾ, ਮਨਜੀਤ ਕੌਰ, ਵੀਰਪਾਲ ਕੌਰ, ਗੁਰਦੀਪ ਸਿੰਘ ਗਾਜੇਵਾਸ, ਗੁਰਦਿਆਲ ਸਿੰਘ ਰੰਧਾਵਾ, ਗੁਰਦੀਪ ਸ਼ਰਮਾ, ਕੌਂਸਲਰ ਕੋਮਲ ਮਹੰਤ, ਰਾਜ ਕੌਰ ਵਾਹਲਾ, ਕੌਂਸਲਰ ਬੇਅੰਤ ਸਿੰਘ ਬੱਗਾ, ਕੌਂਸਲਰ ਸੁਖਜੀਤ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵੇਂ ਟਰਾਂਸਪੋਰਟ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਰੋਡਵੇਜ਼ ਪਨਬੱਸ ਤੇ ਪੀ.ਆਰ.ਟੀ.ਸੀ. ਬੱਸਾਂ ਦੀ ਹੜਤਾਲ ਮੁਲਤਵੀ ਅਗਲੀ ਖ਼ਬਰ ਬੀਬੀਪੁਰ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ, 1.48 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
Ad Position 24