ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਕਾਰਨ ਹਲਕੇ ’ਚ ਦਹਿਸ਼ਤ
ਰਾਜਪੁਰਾ, 22 ਸਤੰਬਰ (ਰਣਜੀਤ ਸਿੰਘ)- ਰਾਜਪੁਰਾ-ਪਟਿਆਲਾ ਰੋਡ ’ਤੇ ਪੈਂਦੇ ਪਿੰਡ ਜਖੜਾਂ ਵਿਖੇ ਚੋਰਾਂ ਨੇ ਘਰਾਂ ਦੇ ਤਾਲੇ ਤੋੜ ਕੇ ਦੋ ਘਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਘਰ ਦੇ ਅੰਦਰ ਪਏ ਲੱਖਾਂ ਰੁਪਏ ਦੇ ਮੁੱਲ ਦੇ ਸੋਨੇ ,ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਹੋਣ ਕਾਰਨ ਹਲਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਘਟਨਾ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਰਾਜਪੁਰਾ, 22 ਸਤੰਬਰ (ਰਣਜੀਤ ਸਿੰਘ)- ਰਾਜਪੁਰਾ-ਪਟਿਆਲਾ ਰੋਡ ’ਤੇ ਪੈਂਦੇ ਪਿੰਡ ਜਖੜਾਂ ਵਿਖੇ ਚੋਰਾਂ ਨੇ ਘਰਾਂ ਦੇ ਤਾਲੇ ਤੋੜ ਕੇ ਦੋ ਘਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਘਰ ਦੇ ਅੰਦਰ ਪਏ ਲੱਖਾਂ ਰੁਪਏ ਦੇ ਮੁੱਲ ਦੇ ਸੋਨੇ ,ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਹੋਣ ਕਾਰਨ ਹਲਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਘਟਨਾ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਭਿੰਦਰ ਸਿੰਘ, ਮਨਦੀਪ ਕੌਰ ਅਤੇ ਹਰਨੇਕ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰੇ ਰਾਤੀ ਕਰੀਬ ਦਸ ਕੁ ਵਜੇ ਠੀਕ ਠਾਕ ਸੁੱਤੇ ਹਨ। ਜਦੋਂ ਉਨ੍ਹਾਂ ਨੇ ਵੇਖਿਆ ਕਿ ਘਰ ਦੀਆਂ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਹਨ। ਚੋਰਾਂ ਨੇ ਘਰ ਦੇ ਅੰਦਰ ਪਏ ਵੀਹ ਕੁ ਲੱਖ ਰੁਪਏ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ ਹਨ। ਇਨ੍ਹਾਂ ਨੇ ਦੱਸਿਆ ਕਿ ਚੋਰ ਘਰ ਦੇ ਪਿਛਲੇ ਪਾਸੇ ਤੋਂ ਆਏ ਹੋ ਸਕਦੇ ਹਨ। ਪਰ ਉਨ੍ਹਾਂ ਨੂੰ ਕਿਸੇ ’ਤੇ ਕੋਈ ਸ਼ੱਕ ਨਹੀਂ ਹੈ। ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਭਾਵੇਂ ਕਿ ਪੁਲਿਸ ਨੇ ਗੇੜਾ ਤਾਂ ਮਾਰਿਆ ਹੈ, ਪਰ ਅਜੇ ਤੱਕ ਪੁਲਿਸ ਚੋਰਾਂ ਦੀ ਪੈੜ ਨੱਪਣ ਵਿਚ ਕਾਮਯਾਬ ਨਹੀਂ ਹੋਈ ਹੈ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਪੜਤਾਲ ਚਲ ਰਹੀ ਹੈ।