23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਰਨ ਸਿੰਘ ਡੀ. ਟੀ. ਓ. ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਤੜਾਂ ਦੇ ਵਾਰਡ ਨੰਬਰ-1 ਤੋਂ ‘ਆਪ’ ਦੇ ਹੱਕ ’ਚ ਡੋਰ-ਟੂ-ਡੋਰ ਪ੍ਰਚਾਰ ਦੀ ਸ਼ੁਰੂਆਤ

ਪਾਤੜਾਂ, 22 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- 2027 ਦੀਆਂ ਸੰਭਾਵੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹਲਕਾ ਸ਼ੁਤਰਾਣਾ ਤੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਅਤੇ ਸੇਵਾ ਮੁਕਤ ਟ੍ਰਾਂਸਪੋਰਟ ਅਧਿਕਾਰੀ ਕਰਨ ਸਿੰਘ ਡੀ. ਟੀ.

Ad Position 21
No active advertisement
ਅਜੀਤ ਡੈਸਕ 23-09-2026

ਪਾਤੜਾਂ, 22 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- 2027 ਦੀਆਂ ਸੰਭਾਵੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹਲਕਾ ਸ਼ੁਤਰਾਣਾ ਤੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਅਤੇ ਸੇਵਾ ਮੁਕਤ ਟ੍ਰਾਂਸਪੋਰਟ ਅਧਿਕਾਰੀ ਕਰਨ ਸਿੰਘ ਡੀ. ਟੀ. ਓ. ਵਲੋਂ ਪਾਤਰਾਂ ਦੇ ਵਾਰਡ ਨੰਬਰ ਇਕ ਤੋਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਦੌਰਾਨ ਉਨ੍ਹਾਂ ਅੱਜ ਪਾਤੜਾਂ ਸ਼ਹਿਰ ਦੇ ਪ੍ਰਮੁੱਖ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂਆਂ ਸਮੇਤ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਪ੍ਰਚਾਰ ਕਰਦਿਆਂ ਸਾਢੇ ਚਾਰ ਸਾਲਾਂ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਤੇ ਪੰਜਾਬ ਦੇ ਲੋਕਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਲਾਈਆਂ ਗਈਆਂ ਸਕੀਮਾਂ ਤੇ ਪ੍ਰੋਜੈਕਟਾਂ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਵਾ ਮੁਕਤ ਟ੍ਰਾਂਸਪੋਰਟ ਅਧਿਕਾਰੀ ਕਰਨ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਤਰੱਕੀਆਂ ਦੀ ਬੁਲੰਦੀਆਂ ਤੇ ਪਹੁੰਚਾਇਆ ਹੈ। ਕਰਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਚਾਰ ਸਾਲਾਂ ਵਿਚ ਪੰਜਾਬ ਦੀ ਨੌਜਵਾਨੀ ਅਤੇ ਪੰਜਾਬ ਨੂੰ ਬਚਾਉਣ ਲਈ ਅਜਿਹੇ ਇਤਿਹਾਸਿਕ ਫੈਸਲੇ ਕੀਤੇ ਹਨ ਜਿਸ ਨੂੰ ਰਹਿੰਦੀ ਦੁਨੀਆ ਤੱਕ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਅਹਿਮ ਅਤੇ ਵੱਡਾ ਕੰਮ ਕਰਦਿਆਂ ਪੰਜਾਬ ਦੇ ਹਰ ਖੇਤਰ ਵਿੱਚ ਨਹਿਰੀ ਪਾਣੀ ਪਹੁੰਚਦਾ ਕਰਕੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਅੱਜ ਪੰਜਾਬ ਦਾ ਹਰ ਵਰਗ ਅਤੇ ਹਰ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦਾ ਹੈ ਜਿਸ ਨੂੰ ਦੇਖਦਿਆਂ ਵਿਰੋਧੀ ਪਾਰਟੀਆਂ ਅੰਦਰ ਘਬਰਾਹਟ ਪਾਈ ਜਾ ਰਹੀ ਹੈ। ਇਸ ਮੌਕੇ ਇੱਥੇ ਸੀਨੀਅਰ ਆਗੂ ਵਰੁਣ ਕਾਂਸਲ, ਕੁਲਦੀਪ ਥਿੰਦ, ਕੁਲਦੀਪ ਸਿੰਘ ਰੇਡੂ,ਗੁਰਮੀਤ ਅਰੋੜਾ ਤੇ ਮਦਨ ਲਾਲ ਫ਼ਕੀਰ ਚੰਦ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਕਨਸੂਹਾ ਖੁਰਦ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਹਰ ਸਾਲ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈ ਅਗਲੀ ਖ਼ਬਰ ਨਾਭਾ ਸ਼ਹਿਰ ਵਿਚ ਕਾਨੂੰਨ-ਵਿਵਸਥਾ ਰੱਬ ਆਸਰੇ ਚੱਲ ਰਹੀ ਹੈ- ਰਾਜੂ ਲੁੱਟ ਦੀ ਸ਼ਿਕਾਇਤ ਤੋਂ ਬਾਅਦ ਪਿਉ-ਧੀ ’ਤੇ ਹਮਲਾ, ਬੱ...
Ad Position 24