23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਖੇਡਾਂ ਵਤਨ ਪੰਜਾਬ ਦੀਆਂ ’ਚ ਮਾਤਾ ਗੁਜਰੀ ਸਕੂਲ ਦੀ ਸ਼ਾਨਦਾਰ ਜਿੱਤ ਅੰਡਰ-17 ਲੜਕੀਆਂ ਦੀ ਵਾਲੀਬਾਲ ਟੀਮ ਨੇ ਬਲਾਕ ਭੁਨਰਹੇੜੀ ਵਿਚ ਹਾਸਿਲ ਕੀਤਾ ਪਹਿਲਾ ਸਥਾਨ

ਦੇਵੀਗੜ੍ਹ, 22 ਸਤੰਬਰ (ਰਾਜਿੰਦਰ ਸਿੰਘ ਮੌਜੀ)- ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਵਿਖੇ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਬਲਾਕ ਭੁਨਰਹੇੜੀ ਦੇ ਅੰਡਰ-17 ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਦੌਰਾਨ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਕੌਸ਼ਲ, ਆਪਸੀ ਤਾਲਮੇਲ, ਮਿਹਨਤ ਅਤੇ ਜਜ਼ਬੇ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਵਿਰੋਧੀਆਂ ਨੂੰ ਮਾਤ ਦਿੱਤੀ ਅਤੇ ਬਲਾਕ ਪੱਧਰ ‘ਤੇ ਜੇਤੂ ਬਣਨ ਦਾ ਮਾਣ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਦੇਵੀਗੜ੍ਹ, 22 ਸਤੰਬਰ (ਰਾਜਿੰਦਰ ਸਿੰਘ ਮੌਜੀ)- ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਵਿਖੇ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਬਲਾਕ ਭੁਨਰਹੇੜੀ ਦੇ ਅੰਡਰ-17 ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਦੌਰਾਨ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਕੌਸ਼ਲ, ਆਪਸੀ ਤਾਲਮੇਲ, ਮਿਹਨਤ ਅਤੇ ਜਜ਼ਬੇ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਵਿਰੋਧੀਆਂ ਨੂੰ ਮਾਤ ਦਿੱਤੀ ਅਤੇ ਬਲਾਕ ਪੱਧਰ ‘ਤੇ ਜੇਤੂ ਬਣਨ ਦਾ ਮਾਣ ਪ੍ਰਾਪਤ ਕੀਤਾ। ਇਸ ਜਿੱਤ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਜੇਤੂ ਟੀਮ ਤੇ ਖਿਡਾਰਨਾਂ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਟੀਮ ਦੀ ਇਸ ਕਾਮਯਾਬੀ ਦਾ ਸਿਹਰਾ ਕੋਚ ਅਰਸ਼ਦੀਪ ਸਿੰਘ ਦੀ ਮਿਹਨਤ, ਸਹੀ ਮਾਰਗਦਰਸ਼ਨ ਅਤੇ ਖਿਡਾਰਨਾਂ ਦੀ ਲਗਨ ਨੂੰ ਜਾਂਦਾ ਹੈ। ਸਕੂਲ ਪ੍ਰਬੰਧਕਾਂ ਨੇ ਕੋਚ ਅਤੇ ਸਮੂਹ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਮੈਦਾਨ ਵਿਚ ਕਾਮਯਾਬੀ ਹਾਸਲ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਨਾ ਖਾਦ ਮਿਲਦੀ ਹੈ, ਨਾ ਮੰਡੀ ’ਚ ਫ਼ਸਲਾਂ ਦਾ ਮੁੱਲ ਬੀਜਣ ਵੇਲੇ ਖਾਦ ਨਹੀਂ, ਵੇਚਣ ਵੇਲੇ ਮੁੱਲ ਨਹੀਂ ਅਗਲੀ ਖ਼ਬਰ ਨੌਜਵਾਨ ਸਭਾ ਬੋਲੜ ਕਲਾਂ ਵਲੋਂ ਕਰਵਾਏ ਮਾਤਾ ਦੇ ਜਾਗਰਣ ’ਚ ਗੌਰਵ ਸੰਧੂ ਨੇ ਭਰੀ ਹਾਜ਼ਰੀ
Ad Position 24