23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਜਾਬੀ ’ਵਰਸਿਟੀ ਦੇ ਮੁਲਾਜ਼ਮਾਂ ਨੇ ਰਜਿਸਟਰਾਰ ਪ੍ਰੋ. ਅਜੀਤਾ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੀ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਦੀ ਵਿਸ਼ੇਸ਼ ਇਕੱਤਰਤਾ ਹੋਈ। ਕਨਵੀਨਰ ਅਮਰਜੀਤ ਕੌਰ ਗਿੱਲ ਦੀ ਅਗਵਾਈ ਹੇਠ ਇਕੱਤਰ ਹੋਏ ਮੁਲਾਜ਼ਮਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਅਧੀਨ ਆਉਂਦੇ ਮੁਲਾਜ਼ਮਾਂ ਨੂੰ ਛੇਵੇਂ ਪੇ ਕਮਿਸ਼ਨ ਦੀ ਬਕਾਇਆ ਰਾਸ਼ੀ ਦੀ ਕਿਸ਼ਤ ਅਪ੍ਰੈਲ ਮਹੀਨੇ ਰਿਲੀਜ਼ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 23-09-2026
ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੀ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਦੀ ਵਿਸ਼ੇਸ਼ ਇਕੱਤਰਤਾ ਹੋਈ। ਕਨਵੀਨਰ ਅਮਰਜੀਤ ਕੌਰ ਗਿੱਲ ਦੀ ਅਗਵਾਈ ਹੇਠ ਇਕੱਤਰ ਹੋਏ ਮੁਲਾਜ਼ਮਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਅਧੀਨ ਆਉਂਦੇ ਮੁਲਾਜ਼ਮਾਂ ਨੂੰ ਛੇਵੇਂ ਪੇ ਕਮਿਸ਼ਨ ਦੀ ਬਕਾਇਆ ਰਾਸ਼ੀ ਦੀ ਕਿਸ਼ਤ ਅਪ੍ਰੈਲ ਮਹੀਨੇ ਰਿਲੀਜ਼ ਕੀਤੀ ਗਈ ਹੈ। ਪ੍ਰੰਤੂ ਯੂਨੀਵਰਸਿਟੀ ਕਰਮਚਾਰੀਆਂ ਨੂੰ ਬਕਾਇਆ ਰਾਸ਼ੀ ਜਾਰੀ ਕਰਨ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।ਇਸ ਸਬੰਧੀ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਵੱਲੋਂ ਰਜਿਸਟਰਾਰ ਪ੍ਰੋ. ਅਜੀਤਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੁਲਾਜ਼ਮ ਨੇ ਰਜਿਸਟਰਾਰ ਨੂੰ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਸਰਕਾਰ ਦੀ ਤਰਜ਼ ਤੇ ਯੂਨੀਵਰਸਿਟੀ ਕਰਮਚਾਰੀਆਂ ਨੂੰ ਛੇਵੇਂ ਪੇ ਕਮਿਸ਼ਨ 01.01.2016 ਤੋਂ 30.06.2021 ਤੱਕ ਦੇ ਸੋਧੇ ਹੋਏ ਵੇਤਨ ਦੀ ਬਕਾਇਆ ਰਾਸ਼ੀ ਤੁਰੰਤ ਰਿਲੀਜ਼ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਯੂਨੀਵਰਸਿਟੀ ਦੇ ਗੈਰ ਅਧਿਆਪਨ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਵੱਖ ਵੱਖ ਕੇਡਰਾ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਤੁਰੰਤ ਫੈਸਲਾ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ। ਰਜਿਸਟਰਾਰ ਪ੍ਰੋ. ਅਜੀਤਾ ਨੇ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਛੇਵੇਂ ਪੇਅ ਕਮਿਸ਼ਨ ਦੀ ਬਕਾਇਆ ਰਾਸ਼ੀ ਰਿਲੀਜ਼ ਕਰਨ ਸਬੰਧੀ ਜ਼ਰੂਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਰਮਚਾਰੀਆਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਪ੍ਰਕਾਸ਼ ਸਿੰਘ ਧਾਲੀਵਾਲ, ਸੰਦੀਪ ਕੁਮਾਰ ਰਾਜਪੁਰਾ,ਵਿਜੇ ਕੁਮਾਰ, ਉਂਕਾਰ ਸਿੰਘ ਬਾਦਲ, ਮਨਜੀਤ ਸਿੰਘ, ਜਤਿੰਦਰ ਕਾਲਾ, ਗੁਰਤੇਜ ਸਿੰਘ, ਕੰਵਲਜੀਤ ਸਿੰਘ,ਜਸਮੀਤ ਕੌਰ, ਪਰਵਿੰਦਰ ਕੌਰ, ਦੀਪਾ ਗੁਪਤਾ ਤੇ ਗੁਰਜੀਤ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਾਈ. ਪੀ. ਐੱਸ. ਰੋਡ ’ਤੇ ਟ੍ਰੈਫਿਕ ’ਚ ਵਿਘਨ ਪਾਉਣ ਵਾਲਿਆਂ ਦਾ ਸਾਮਾਨ ਕੀਤਾ ਜ਼ਬਤ ਅਗਲੀ ਖ਼ਬਰ ਝਿੰਜਰ ਨੇ ਗੁੱਗਾ ਮਾੜੀ ਛਿੰਝ ’ਚ ਕੀਤੀ ਸ਼ਿਰਕਤ, ਪਹਿਲਵਾਨਾਂ ਦਾ ਕੀਤਾ ਸਨਮਾਨ
Ad Position 24