23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਾਈ. ਪੀ. ਐੱਸ. ਰੋਡ ’ਤੇ ਟ੍ਰੈਫਿਕ ’ਚ ਵਿਘਨ ਪਾਉਣ ਵਾਲਿਆਂ ਦਾ ਸਾਮਾਨ ਕੀਤਾ ਜ਼ਬਤ

ਪਟਿਆਲਾ, 22 ਸਤੰਬਰ (ਅ. ਸ.

Ad Position 21
No active advertisement
ਅਜੀਤ ਡੈਸਕ 23-09-2026
ਪਟਿਆਲਾ, 22 ਸਤੰਬਰ (ਅ.ਸ. ਅਹਲੂਵਾਲੀਆ)- ਵਾਈ. ਪੀ. ਐੱਸ. ਰੋਡ ‘ਤੇ ਨਾਜਾਇਜ਼ ਕਬਜ਼ਿਆਂ ਕਾਰਨ ਲੱਗਦੇ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਨਗਰ ਨਿਗਮ ਵਲੋਂ ਸਖ਼ਤ ਕਾਰਵਾਈ ਕੀਤੀ ਗਈ। ਨਿਗਮ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸੜਕ ਕੰਢੇ ਲੱਗੀਆਂ ਰੇਹੜੀਆਂ ਅਤੇ ਫੜ੍ਹੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਕਾਰਵਾਈ ਦੌਰਾਨ ਨਿਗਮ ਟੀਮ ਵਲੋਂ ਰੇਹੜੀ ਚਾਲਕਾਂ ਦੇ ਵੈਂਡਿੰਗ ਕਾਰਡ ਚੈੱਕ ਕੀਤੇ ਗਏ ਅਤੇ ਬਿਨਾਂ ਮਨਜ਼ੂਰੀ ਤੋਂ ਸੜਕ ਤੇ ਫੁੱਟਪਾਥਾਂ ‘ਤੇ ਲੱਗੀਆਂ ਨਾਜਾਇਜ਼ ਰੇਹੜੀਆਂ ਨੂੰ ਤੁਰੰਤ ਹਟਵਾਇਆ ਗਿਆ। ਇਸ ਤੋਂ ਇਲਾਵਾ ਟੀਮ ਨੇ ਆਵਾਜਾਈ ਵਿੱਚ ਰੁਕਾਵਟ ਬਣ ਰਹੇ ਕਈ ਕਬਜ਼ਾਧਾਰੀਆਂ ਦਾ ਸਾਮਾਨ ਮੌਕੇ ‘ਤੇ ਹੀ ਜ਼ਬਤ ਕਰ ਲਿਆ। ਨਿਗਮ ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਿਰਫ਼ ਜਾਇਜ਼ ਕਾਰਡ ਧਾਰਕਾਂ ਨੂੰ ਹੀ ਨਿਰਧਾਰਤ ਹੱਦ ਅੰਦਰ ਕੰਮ ਕਰਨ ਦੀ ਖੁੱਲ੍ਹ ਹੋਵੇਗੀ। ਇੰਚਾਰਜ ਵਿਸ਼ਾਲ ਵਰਮਾ ਨੇ ਦੱਸਿਆ ਕਿ ਮੇਅਰ ਕੁੰਦਨ ਗੋਗੀਆ ਵੱਲੋਂ ਵਾਈ.ਪੀ.ਐੱਸ. ਰੋਡ ਨੂੰ ਪੂਰੀ ਤਰ੍ਹਾਂ ਟ੍ਰੈਫਿਕ ਜਾਮ ਮੁਕਤ ਅਤੇ ਸੁਚਾਰੂ ਬਣਾਉਣ ਦੇ ਸਖ਼ਤ ਆਦੇਸ਼ ਹਨ। ਨਾਜਾਇਜ਼ ਕਬਜ਼ਾਧਾਰਕਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੇ ਦੁਬਾਰਾ ਸੜਕ ਜਾਂ ਪੈਦਲ ਰਸਤਿਆਂ ‘ਤੇ ਸਾਮਾਨ ਰੱਖ ਕੇ ਕਬਜ਼ਾ ਕੀਤਾ ਤਾਂ ਨਿਗਮ ਵੱਲੋਂ ਭਾਰੀ ਜੁਰਮਾਨਾ ਲਗਾਉਣ ਦੇ ਨਾਲ-ਨਾਲ ਪੱਕੇ ਤੌਰ ‘ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜਨਤਾ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੀ- ਧਰਮਸੋਤ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਦੇ ਮੁਲਾਜ਼ਮਾਂ ਨੇ ਰਜਿਸਟਰਾਰ ਪ੍ਰੋ. ਅਜੀਤਾ ਨੂੰ ਦਿੱਤਾ ਮੰਗ ਪੱਤਰ
Ad Position 24