23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜਨਤਾ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੀ- ਧਰਮਸੋਤ

ਭਾਦਸੋਂ, 22 ਸਤੰਬਰ (ਗੁਰਬਖਸ ਸਿੰਘ ਵੜੈਚ)- ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸੂਬੇ ਵਿਚ ਵੱਧ ਰਹੀ ਗੁੰਡਾਗਰਦੀ, ਗੋਲੀਬਾਰੀ, ਭ੍ਰਿਸ਼ਟਾਚਾਰ ਦੀਆਂ ਘਟਨਾਵਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸੁਆਲੀਆ ਚਿੰਨ੍ਹ ਲਗਾ ਰਹੀਆਂ ਹਨ ਕਿ ਚੋਣਾਂ ’ਚ ਪਹਾੜ ਜਿੱਡੇ ਵਾਅਦੇ ਕਰਨ ਵਾਲੀ ਸਰਕਾਰ ਅੱਜ ਇਨ੍ਹਾਂ ਘਟਨਾਵਾਂ ’ਤੇ ਕਾਬੂ ਪਾਉਣ ’ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਜਨਾਜਾ ਕੱਢਣ ਵਿਚ ਮਾਨ ਸਰਕਾਰ ਨੇ ਕੋਈ ਕਸਰ ਨਹੀਂ ਛੱਡੀ।

Ad Position 21
No active advertisement
ਅਜੀਤ ਡੈਸਕ 23-09-2026
ਭਾਦਸੋਂ, 22 ਸਤੰਬਰ (ਗੁਰਬਖਸ ਸਿੰਘ ਵੜੈਚ)- ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸੂਬੇ ਵਿਚ ਵੱਧ ਰਹੀ ਗੁੰਡਾਗਰਦੀ, ਗੋਲੀਬਾਰੀ, ਭ੍ਰਿਸ਼ਟਾਚਾਰ ਦੀਆਂ ਘਟਨਾਵਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸੁਆਲੀਆ ਚਿੰਨ੍ਹ ਲਗਾ ਰਹੀਆਂ ਹਨ ਕਿ ਚੋਣਾਂ ’ਚ ਪਹਾੜ ਜਿੱਡੇ ਵਾਅਦੇ ਕਰਨ ਵਾਲੀ ਸਰਕਾਰ ਅੱਜ ਇਨ੍ਹਾਂ ਘਟਨਾਵਾਂ ’ਤੇ ਕਾਬੂ ਪਾਉਣ ’ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਜਨਾਜਾ ਕੱਢਣ ਵਿਚ ਮਾਨ ਸਰਕਾਰ ਨੇ ਕੋਈ ਕਸਰ ਨਹੀਂ ਛੱਡੀ। ਧਰਮਸੌਤ ਨੇ ਕਿਹਾ ਕਿ ਵਿਕਾਸ ਕਰਨ ਦੇ ਵੱਡੇ ਦਾਅਵੇ ਅੱਜ ਫੇਲ੍ਹ ਸਾਬਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਨੂੰ ਸੂਬਾ ਵਾਸੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਰਕਿਨਾਰ ਕਰਕੇ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਸੂਬੇ ਦੀ ਜਨਤਾ ਉਤਾਵਲੀ ਹੈ। ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਜਾਤੀਵਾਲ ਬਲਾਕ ਸੰਮਤੀ ਮੈਂਬਰ, ਇੰਦਰਜੀਤ ਸਿੰਘ ਥੂਹੀ ਸਾਬਕਾ ਪ੍ਰਧਾਨ, ਆਸ਼ੀਸ ਸਿੰਗਲਾ, ਸਾਬਕਾ ਸਰਪੰਚ ਜਰਨੈਲ ਸਿੰਘ ਝੰਬਾਲੀ, ਪ੍ਰਭਜੋਤ ਸਿੰਘ ਸਰਪੰਚ ਮਾਜਰੀ ਤੇ ਜਗਦੀਪ ਸਿੰਘ ਜਾਤੀਵਾਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਕਾਲੇਕਾ ਨੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਮਤਾ ਪਾ ਕੇ ਕਾਰਜਕਾਲ ਦੀ ਕੀਤੀ ਸ਼ੁਰੂਆਤ 58 ਸਫਾਈ... ਅਗਲੀ ਖ਼ਬਰ ਵਾਈ. ਪੀ. ਐੱਸ. ਰੋਡ ’ਤੇ ਟ੍ਰੈਫਿਕ ’ਚ ਵਿਘਨ ਪਾਉਣ ਵਾਲਿਆਂ ਦਾ ਸਾਮਾਨ ਕੀਤਾ ਜ਼ਬਤ
Ad Position 24