23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ ਸ਼ੁਰੂ

ਪਾਤੜਾਂ, 22 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਾਲੇਕਾ ਅਤੇ ਕਰਾਜ਼ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ’ਚ ਸਫ਼ਾਈ ਸੇਵਕਾਂ ਵਲੋਂ ਸ਼ਹਿਰ ਵਿਚ ਸਫ਼ਾਈ ਕੀਤੀ ਗਈ ਅਤੇ ਸ਼ਹਿਰ ਵਾਸੀਆਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਸੁੱਟੇ ਜਾਣ ਅਤੇ ਖਾਲੀ ਥਾਵਾਂ ’ਤੇ ਨਾ ਸੁੱਟੇ ਜਾਣ ਦੀ ਹਦਾਇਤ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਾਲੇਕਾ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵਲੋਂ ਸ਼ਹਿਰ ਵਿਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 23-09-2026
ਪਾਤੜਾਂ, 22 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਾਲੇਕਾ ਅਤੇ ਕਰਾਜ਼ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ’ਚ ਸਫ਼ਾਈ ਸੇਵਕਾਂ ਵਲੋਂ ਸ਼ਹਿਰ ਵਿਚ ਸਫ਼ਾਈ ਕੀਤੀ ਗਈ ਅਤੇ ਸ਼ਹਿਰ ਵਾਸੀਆਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਸੁੱਟੇ ਜਾਣ ਅਤੇ ਖਾਲੀ ਥਾਵਾਂ ’ਤੇ ਨਾ ਸੁੱਟੇ ਜਾਣ ਦੀ ਹਦਾਇਤ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਾਲੇਕਾ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵਲੋਂ ਸ਼ਹਿਰ ਵਿਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਜਨਤਕ ਥਾਵਾਂ ਅਤੇ ਬਾਜ਼ਾਰਾਂ ਵਿਚੋਂ ਕੂੜਾ-ਕਰਕਟ ਹਟਾ ਕੇ ਸਫ਼ਾਈ ਕੀਤੀ ਗਈ ਹੈ। ਅਤੇ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਅਤੇ ਕੂੜਾ ਸੜਕਾਂ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਣ ਲਈ ਜਾਗਰੂਕ ਕੀਤਾ ਗਿਆ ਹੈ। ਨਗਰ ਕੌਂਸਲ ਦੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਸਮੇਤ ਕਿਸੇ ਵੀ ਤਰ੍ਹਾਂ ਦਾ ਕੂੜਾ ਸੜਕਾਂ ਦੇ ਕਿਨਾਰਿਆਂ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ। ਉਨ੍ਹਾਂ ਕਿਹਾ ਕਿ ਸਵੱਛ ਤੇ ਸੁੰਦਰ ਸ਼ਹਿਰ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ‘ਪਹਿਚਾਣ’ ਨਾਂਅ ਦੇ ਪ੍ਰੋਜੈਕਟ ਦੀ ਰਿਪੋਰਟ ਕੀਤੀ ਜਾਰੀ ਸਮਾਜਿਕ ਤਬਦੀਲੀ ਲਿਆਉਣ ਵਿਚ ਅਹਿਮ ਭ... ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਕਾਲੇਕਾ ਨੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਮਤਾ ਪਾ ਕੇ ਕਾਰਜਕਾਲ ਦੀ ਕੀਤੀ ਸ਼ੁਰੂਆਤ 58 ਸਫਾਈ...
Ad Position 24