ਕਾਂਗਰਸ ਪਾਰਟੀ ਅੰਦਰ ਵੱਡੇ ਪੱਧਰ ’ਤੇ ਬਦਲਾਅ ਨਜ਼ਰ ਆ ਰਹੇ ਹਨ- ਪ੍ਰਬਜਿੰਦਰ ਸਿੰਘ ਬੱਚੀ
ਡਕਾਲਾ, 22 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਕਾਂਗਰਸ ਆਗੂ ਪ੍ਰਬਜਿੰਦਰ ਸਿੰਘ ਬੱਚੀ ਸਰਪੰਚ ਯੂ. ਕੇ.
ਡਕਾਲਾ, 22 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਕਾਂਗਰਸ ਆਗੂ ਪ੍ਰਬਜਿੰਦਰ ਸਿੰਘ ਬੱਚੀ ਸਰਪੰਚ ਯੂ. ਕੇ. ਨੇ ਕਿਹਾ ਕਿ ਪੰਜਾਬ ਕਾਂਗਰਸ ਅੰਦਰ ਵੱਡੇ ਪੱਧਰ ’ਤੇ ਬਦਲਾਅ ਨਜ਼ਰ ਆ ਰਹੇ ਹਨ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਸਰਗਰਮੀ ਤੋਂ ਬਾਅਦ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਵਿਚ ਤੇਜ਼ੀ ਆਈ ਹੈ। ਬੱਚੀ ਨੇ ਕਿਹਾ ਕਿ ਸਚਿਨ ਪਾਇਲਟ ਵਲੋਂ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਵਰਕਰਾਂ ਵਿਚ ਸਰਗਰਮੀ ਵਧੀ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੀ ਅਗਵਾਈ ਹੇਠ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਆਗੂਆਂ ਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ। ਪ੍ਰਬਜਿੰਦਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਵਲੋਂ ਲੋਕਾਂ ਨਾਲ ਸੰਪਰਕ ਵਧਾਉਣ ਦੇ ਨਾਲ-ਨਾਲ ਪਾਰਟੀ ਵਰਕਰਾਂ ਨੂੰ ਇਕਜੁੱਟ ਕਰਕੇ ਜ਼ਮੀਨੀ ਪੱਧਰ ’ਤੇ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।