ਮਹਾਦੀਪੁਰ, ਜੋਲਾ ਤੇ ਮਰਦਾਹੇੜੀ ਦੀਆਂ ਸੰਗਤਾਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਰਵਾਨਾ
ਚੇਅਰਮੈਨ ਗੁਰਵਿੰਦਰ ਸਿੰਘ ਨੇ ਹਰੀ ਝੰਡੀ ਦਿਖਾ ਕੇ ਬੱਸ ਨੂੰ ਕੀਤਾ ਰਵਾਨਾ
ਡਕਾਲਾ, 22 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮਹਾਦੀਪੁਰ, ਜੋਲਾ ਅਤੇ ਮਰਦਾਹੇੜੀ ਦੀਆਂ ਸੰਗਤਾਂ ਦਾ ਜਥਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਤੀਰਥ ਯਾਤਰਾ ਦੀ ਬੱਸ ਨੂੰ ਰਵਾਨਾ ਕੀਤਾ ਗਿਆ।
ਡਕਾਲਾ, 22 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮਹਾਦੀਪੁਰ, ਜੋਲਾ ਅਤੇ ਮਰਦਾਹੇੜੀ ਦੀਆਂ ਸੰਗਤਾਂ ਦਾ ਜਥਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਤੀਰਥ ਯਾਤਰਾ ਦੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਦੋਰਾਨ ਉਨ੍ਹਾਂ ਨੇ ਕਿਹਾ ਕਿ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਸਦਕੇ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਸਾਡੀ ਸਾਂਝੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜਨ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਰਵਾਨਾ ਹੋਈਆਂ ਸੰਗਤਾਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਚੇਅਰਮੈਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਯਾਤਰਾਵਾਂ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਸੁਵਿਧਾ ਮਿਲਦੀ ਹੈ । ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਤੀਰਥ ਯਾਤਰਾ ਨੂੰ ਲੈ ਕੇ ਦਿਖਾਇਆ ਜਾ ਰਿਹਾ ਉਤਸ਼ਾਹ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਲੋਕ ਆਪਣੇ ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਡੂੰਘੇ ਤੌਰ ’ਤੇ ਜੁੜੇ ਹੋਏ ਹਨ। ਯਾਤਰਾ ਲਈ ਰਵਾਨਾ ਹੋਈਆਂ ਸੰਗਤਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਯਾਤਰਾ ਰਾਹੀਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਲਈ ਉਹ ਧੰਨਵਾਦੀ ਹਨ। ਇਸ ਮੌਕੇ ਪਿੰਡ ਮਹਾਦੀਪੁਰ, ਜੋਲਾ ਅਤੇ ਮਰਦਾਹੇੜੀ ਦੇ ਵੱਡੀ ਗਿਣਤੀ ਵਿੱਚ ਵਸਨੀਕ, ਸੰਗਤਾਂ, ਪਾਰਟੀ ਵਰਕਰ ਤੇ ਪਤਵੰਤੇ ਹਾਜ਼ਰ ਸਨ।