ਪੰਜਾਬੀ ’ਵਰਸਿਟੀ ਵਿਖੇ ਕੰਟਰੈਕਟ ਅਧਿਆਪਕਾਂ ਨੇ ਕੀਤੀ ‘ਬੰਧੂਆ ਰੈਲੀ’
ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਦਫ਼ਤਰ ਅੱਗੇ ਕੰਟਰੈਕਟ ਸਹਾਇਕ ਪ੍ਰੋਫੈਸਰਾਂ ਵਲੋਂ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 36ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਅਧਿਆਪਕਾਂ ਨੇ ‘ਬੰਧੂਆ ਮਜ਼ਦੂਰ’ ਬਣ ਕੇ ਯੂਨੀਵਰਸਿਟੀ ਕੈਂਪਸ ਵਿਚ ਰੋਸ ਮਾਰਚ ਕੱਢਿਆ।
ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਦਫ਼ਤਰ ਅੱਗੇ ਕੰਟਰੈਕਟ ਸਹਾਇਕ ਪ੍ਰੋਫੈਸਰਾਂ ਵਲੋਂ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 36ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਅਧਿਆਪਕਾਂ ਨੇ ‘ਬੰਧੂਆ ਮਜ਼ਦੂਰ’ ਬਣ ਕੇ ਯੂਨੀਵਰਸਿਟੀ ਕੈਂਪਸ ਵਿਚ ਰੋਸ ਮਾਰਚ ਕੱਢਿਆ। ਇਸ ਮੌਕੇ ਡਾ. ਤੇਜਿੰਦਰ ਪਾਲ ਸਿੰਘ ਮੀਡੀਆ ਸਲਾਹਕਾਰ ਪੁਕਟਾ ਨੇ ਕਿਹਾ ਕਿ ਇਹ ਪਹਿਰਾਵਾ ਤੇ ਸੰਗਲ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਅਸਥਿਰਤਾ ਅਤੇ ਸੇਵਾ-ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ, “ਅਸੀਂ ਬੰਧੂਆ ਨਹੀਂ, ਅਧਿਆਪਕ ਹਾਂ। ਸਾਡੀ ਕਲਮ ਕਿਸੇ ਦੀ ਗੁਲਾਮ ਨਹੀਂ। ਅਸੀਂ ਖੈਰਾਤ ਨਹੀਂ ਮੰਗ ਰਹੇ, ਅਸੀਂ ਆਪਣੀ ਮਿਹਨਤ, ਯੋਗਤਾ ਅਤੇ ਸੇਵਾ ਦੇ ਅਨੁਕੂਲ ਹੱਕ ਅਤੇ ਸਨਮਾਨ ਮੰਗ ਰਹੇ ਹਾਂ।” ਡਾ. ਦਲਬੀਰ ਸਿੰਘ ਅਤੇ ਪ੍ਰੋ. ਸੁਰਿੰਦਰ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਪਿਛਲੇ ਡੇਢ ਦਹਾਕੇ ਤੋਂ ਉਨ੍ਹਾਂ ਨੂੰ ਯੂ. ਜੀ. ਸੀ. ਰੈਗੂਲੇਸ਼ਨ 2010 ਅਤੇ 2018 ਮੁਤਾਬਕ ਤੈਅ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਮਾਨਯੋਗ ਅਦਾਲਤ ਦੇ ਫ਼ੈਸਲੇ ਦੀ ਪਾਲਣਾ ਕਰਦੇ ਹੋਏ ਯੂ.ਜੀ.ਸੀ. ਨਿਯਮਾਂ ਅਨੁਸਾਰ ਪੇ-ਸਕੇਲ ਤੁਰੰਤ ਲਾਗੂ ਨਾ ਕੀਤਾ, ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।