24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਸੰਬੰਧੀ ਵਰਕਸ਼ਾਪ ਸ਼ੁਰੂ

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ।

Ad Position 21
No active advertisement
ਅਜੀਤ ਡੈਸਕ 24-09-2026
ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ, ਪੰਜਾਬੀ ਯੂਨੀਵਰਸਿਟੀ ਤੇ ਦੌਲਤ ਰਾਮ, ਲੈਕਚਰਾਰ, ਪੀ.ਐਮ. ਸ਼੍ਰੀ ਸਰਕਾਰੀ ਸੀਨੀ. ਸੈਕੰ. ਸਕੂਲ, ਘਨੌਰ ਅਤੇ ਅਮਨ ਕੁਮਾਰ, ਜ਼ਿਲ੍ਹਾ ਕੁਆਡੀਨੇਟਰ, ਸੈਂਸਜ ਓਪਰੇਸ਼ਨ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ 72 ਫੀਲਡ ਟ੍ਰੇਨਰਾਂ ਨੂੰ 36-36 (ਦੋ ਬੈਚਾਂ) ਵਿੱਚ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸੰਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸੰਜ-2027 ਅਧੀਨ ਜ਼ਿਲ੍ਹਾ ਪਟਿਆਲਾ ਵਿੱਚ ਰੱਖੇ ਗਏ ਕੁੱਲ 72 ਫੀਲਡ ਟ੍ਰੇਨਰਾਂ ਵਿੱਚੋ 58 ਫੀਲਡ ਟ੍ਰੇਨਰ ਡਿਪਟੀ ਕਮਿਸਨਰ ਵਲੋਂ ਅਤੇ 14 ਫੀਲਡ ਟ੍ਰੇਨਰ ਕਮਿਸ਼ਨਰ, ਨਗਰ ਨਿਗਮ, ਵਲੋਂ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਫੀਲਡ ਟ੍ਰੇਨਰਾਂ ਵਲੋਂ ਸੁਪਰਵਾਈਜ਼ਰ ਤੇ ਗਿਣਤੀਕਾਰਾਂ ਨੂੰ ਤਹਿਸੀਲ/ਚਾਰਜ ਪੱਧਰ ’ਤੇ ਟ੍ਰੇਨਿੰਗ ਦਿੱਤੀ ਜਾਣੀ ਹੈ। ਇਨ੍ਹਾਂ ਫੀਲਡ ਟ੍ਰੇਨਰਾਂ ਨੂੰ ਟ੍ਰੇਨਿੰਗ ਦੇਣ ਲਈ ਦੋ ਬੈਚ ਬਣਾਏ ਗਏ ਹਨ ਤੇ ਪਹਿਲੇ ਬੈਚ ਨੂੰ 22 ਸਤੰਬਰ ਤੋਂ 24 ਸਤੰਬਰ ਅਤੇ ਦੂਜੇ ਬੈਚ ਨੂੰ 28 ਸਤੰਬਰ ਤੋਂ 30 ਸਤੰਬਰ 2026 ਤੱਕ ਦਫ਼ਤਰ ਨਗਰ ਨਿਗਮ ਵਿਖੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਜਨਗਣਨਾ-2027 ਦੇ ਦੂਜੇ ਪੜਾਅ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ, ਪ੍ਰੈਕਟੀਕਲ ਡੈਮੋ ਤੇ ਅਭਿਆਸ ਕਰਵਾਇਆ ਗਿਆ। ਜ਼ਿਲ੍ਹਾ ਪਟਿਆਲਾ ਵਿਖੇ ਸੈਸੰਜ-2027 ਦੇ ਕੰਮ ਲਈ ਰੱਖੇ ਗਏ ਮਾਸਟਰ ਟ੍ਰੇਨਰਾਂ ਵੱਲੋਂ ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਇਸ ਜਨਗਣਨਾ ਵਿਚ ‘ਸੈਲਫ ਇਨੁਮੀਰੇਸ਼ਨ’ ਦੇ ਕੰਮ ਵਜੋਂ ਪਹਿਲ ਕੀਤੀ ਗਈ, ਜਿਸ ਵਿੱਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ ਮਿਤੀ 16 ਨਬੰਬਰ 2026 ਤੋਂ 30 ਨਵਬੰਰ 2026 ਤੱਕ ਆਪ ਕਰ ਸਕਦਾ ਹੈ। ਇਸ ਉਪਰੰਤ ਜਨਗਣਨਾ ਦਾ ਦੂਜਾ ਫੇਸ 01 ਦਸੰਬਰ 2026 ਤੋਂ 04 ਜਨਵਰੀ 2026 ਤੱਕ ਆਬਾਦੀ ਗਣਨਾ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਆਬਾਦੀ ਗਣਨਾ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 40 ਸਵਾਲ ਪੁੱਛੇ ਜਾਣਗੇ। ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ, ਨਗਰ ਨਿਗਮ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਪੂਰਨ ਸਹਿਯੋਗ ਕਰਨ। ਇਸ ਵਰਕਸ਼ਾਪ ਵਿੱਚ ਉਪ ਅਰਥ ਅਤੇ ਅੰਕੜਾ ਸਲਾਹਕਾਰ ਜਸਵਿੰਦਰ ਕੌਰ, ਵਿਸ਼ਾਲ ਸਿਆਲ, ਸੁਪਰਡੰਟ, ਸੈਂਸਸ ਸੈੱਲ ਟੀਮ ਨਰਿੰਦਰ ਕੁਮਾਰ, ਕਲਰਕ (ਲੇਖਾ), ਬਿਕਰਮਾਜੀਤ ਸਿੰਘ ਇੰਨਵੈਸਟੀਗੇਟਰ, ਕੁਲਇੰਦਰਜੀਤ ਸਿੰਘ, ਹੇਮੰਤ ਕੁਮਾਰ ਇੰਵੈਸਟੀਗੇਟਰ ਤੇ ਅਤੇ ਸਮੂਹ ਫੀਲਡ ਟ੍ਰੇਰਨਾਂ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਨਸ਼ਾ-ਮੁਕਤ ਪੰਜਾਬ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜੇਲ੍ਹਾਂ ’ਚ ਲਗਪਗ 45 ਫ਼ੀਸਦੀ ਕੈਦੀ ਨਸ਼ਾ-ਨਿਰਭਰਤਾ ਦੇ ਇਲਾਜ ’ਤੇ
Ad Position 24