24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼੍ਰੋਮਣੀ ਕਮੇਟੀ ਦੇ ਮਾਮਲੇ ’ਤੇ ਧਾਮੀ ਅਸਤੀਫ਼ਾ ਦੇਣ- ਚਰਨਜੀਤ ਸਿੰਘ ਮਵੀ

ਸਮਾਣਾ, 23 ਸਤੰਬਰ (ਸਾਹਿਬ ਸਿੰਘ)-ਸਮਾਣਾ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਇੰਚਾਰਜ ਚਰਨਜੀਤ ਸਿੰਘ ਮਵੀ ਨੇ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਮਵੀ ਨੇ ਕਿਹਾ ਕਿ ਕਰੀਬ ਛੇ ਮਹੀਨੇ ਪਹਿਲਾਂ ਬਹਿਰੀਨ ਤੋਂ ਪੰਜਾਬ ਆਈ ਇਕ ਬੀਬੀ ਨੂੰ ਸਰਾਵਾਂ ਵਿਚ ਕਮਰਾ, ਗੱਡੀ ਅਤੇ ਡਰਾਈਵਰ ਮੁਹੱਈਆ ਕਰਵਾਉਣ ਅਤੇ ਸੰਗਤ ਦੇ ਪੈਸਿਆਂ ਦੀ ਕਥਿਤ ਦੁਰਵਰਤੋਂ ਸਬੰਧੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 24-09-2026
ਸਮਾਣਾ, 23 ਸਤੰਬਰ (ਸਾਹਿਬ ਸਿੰਘ)-ਸਮਾਣਾ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਇੰਚਾਰਜ ਚਰਨਜੀਤ ਸਿੰਘ ਮਵੀ ਨੇ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਮਵੀ ਨੇ ਕਿਹਾ ਕਿ ਕਰੀਬ ਛੇ ਮਹੀਨੇ ਪਹਿਲਾਂ ਬਹਿਰੀਨ ਤੋਂ ਪੰਜਾਬ ਆਈ ਇਕ ਬੀਬੀ ਨੂੰ ਸਰਾਵਾਂ ਵਿਚ ਕਮਰਾ, ਗੱਡੀ ਅਤੇ ਡਰਾਈਵਰ ਮੁਹੱਈਆ ਕਰਵਾਉਣ ਅਤੇ ਸੰਗਤ ਦੇ ਪੈਸਿਆਂ ਦੀ ਕਥਿਤ ਦੁਰਵਰਤੋਂ ਸਬੰਧੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਸਬੰਧਤ ਐੱਫ.ਆਈ.ਆਰ. ਵਿਚ ਦਰਜ ਦੋਸ਼ਾਂ ਅਤੇ ਸਰਾਵਾਂ ਵਿਚ ਕਥਿਤ ਤੌਰ ’ਤੇ ਵਾਪਰੀ ਘਟਨਾ ਬਾਰੇ ਵੀ ਸਪਸ਼ਟ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਮਵੀ ਨੇ ਸਵਾਲ ਕੀਤਾ ਕਿ ਉਕਤ ਬੀਬੀ ਨੂੰ ਪੰਜਾਬ ਲਿਆਉਣ ਦੇ ਪਿੱਛੇ ਕੀ ਮਕਸਦ ਸੀ ਤੇ ਕੀ ਇਸ ਦੇ ਪਿੱਛੇ ਕੋਈ ਸਾਜ਼ਿਸ਼ ਸੀ? ਉਨ੍ਹਾਂ ਕਿਹਾ ਕਿ ਇਨ੍ਹਾਂ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ। ਮਵੀ ਨੇ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਸੰਗਤ ਦੇ ਪੈਸਿਆਂ ਜਾਂ ਸ਼੍ਰੋਮਣੀ ਕਮੇਟੀ ਦੀਆਂ ਸਹੂਲਤਾਂ ਦੀ ਕਥਿਤ ਦੁਰਵਰਤੋਂ ਬਾਰੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ। ਇਸ ਮੌਕੇ ਰਣਧੀਰ ਸਿੰਘ ਮਵੀ, ਮਨਦੀਪ ਸਿੰਘ, ਭਿੰਡਰ ਸਿੰਘ ਮਵੀ ਸੱਪਾਂ, ਫਕੀਰ ਸਿੰਘ ਦੁਲੜ ਤੇ ਤਰਸੇਮ ਸਿੰਗਲਾ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਅੰਤਰਰਾਸ਼ਟਰੀ ਸੰਕੇਤ ਭਾਸ਼ਾ ਦਿਵਸ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਗੋਲਡਨ ਏਰਾ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24