23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬੀ ’ਵਰਸਿਟੀ ਵਿਖੇ ਅੰਤਰਰਾਸ਼ਟਰੀ ਸੰਕੇਤ ਭਾਸ਼ਾ ਦਿਵਸ ਮੌਕੇ ਸਮਾਗਮ ਕਰਵਾਇਆ

ਪਟਿਆਲਾ, 23 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਦਿਵਿਆਂਗਜਨਾਂ ਦੇ ਸ਼ਕਤੀਕਰਨ ਕੇਂਦਰ (ਸੈਂਟਰ ਫ਼ਾਰ ਦ ਐਂਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸੇਬਿਲਟੀਜ਼) ਵਲੋਂ ਅੰਤਰ-ਰਾਸ਼ਟਰੀ ਸੰਕੇਤ ਭਾਸ਼ਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡੀਨ ਅਕਾਦਮਿਕ ਮਾਮਲੇ ਪ੍ਰੋ.

Ad Position 21
No active advertisement
ਅਜੀਤ ਡੈਸਕ 24-09-2026
ਪਟਿਆਲਾ, 23 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਦਿਵਿਆਂਗਜਨਾਂ ਦੇ ਸ਼ਕਤੀਕਰਨ ਕੇਂਦਰ (ਸੈਂਟਰ ਫ਼ਾਰ ਦ ਐਂਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸੇਬਿਲਟੀਜ਼) ਵਲੋਂ ਅੰਤਰ-ਰਾਸ਼ਟਰੀ ਸੰਕੇਤ ਭਾਸ਼ਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਤੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਸੰਕੇਤ ਭਾਸ਼ਾ ਕੇਵਲ ਇਕ ਭਾਸ਼ਾ ਨਹੀਂ, ਸਗੋਂ ਇਹ ਸੁਣਨ ਤੋਂ ਅਸਮਰੱਥ ਲੋਕਾਂ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਇਕ ਸਰਵਉੱਤਮ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹਮੇਸ਼ਾ ਅਜਿਹੇ ਉਪਰਾਲਿਆਂ ਲਈ ਵਚਨਬੱਧ ਹੈ ਜੋ ਕੈਂਪਸ ਵਿਚ ਸਭ ਲਈ ਅਨੁਕੂਲ ਮਾਹੌਲ ਸਿਰਜਣ ਵਿਚ ਮਦਦਗਾਰ ਹੋਣ। ਰਾਸ਼ਟਰੀ ਸਿਹਤ ਤੇ ਪਰਿਵਾਰ ਭਲਾਈ ਸੰਸਥਾਨ ਨਵੀਂ ਦਿੱਲੀ ਤੋਂ ਪੁੱਜੇ ਡਿਪਟੀ ਡਾਇਰੈਕਟਰ ਸੰਜੇ ਕੁਮਾਰ ਨੇ ਮੁੱਖ ਬੁਲਾਰੇ ਵਜੋਂ ਆਪਣੇ ਵਿਚਾਰ ਪੇਸ਼ ਕਰਦਿਆਂ ਸੰਕੇਤ ਭਾਸ਼ਾ ਦੀ ਮਹੱਤਤਾ, ਦਿਵਿਆਂਗਜਨਾਂ ਦੇ ਅਧਿਕਾਰਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਦੇ ਖੇਤਰ ਵਿੱਚ ਉਹਨਾਂ ਦੀ ਪੂਰਨ ਭਾਗੀਦਾਰੀ ’ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਰਜਿਸਟਰਾਰ ਪ੍ਰੋ. ਅਜੀਤਾ ਅਤੇ ਪ੍ਰੋ. ਹਰਪ੍ਰੀਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸੈਂਟਰ ਦੀ ਕੋਆਰਡੀਨੇਟਰ ਡਾ. ਕਿਰਨ ਕੁਮਾਰੀ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸੈਂਟਰ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਅਧਿਆਪਕ, ਖੋਜਾਰਥੀ ਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ 2027 ਤਹਿਤ ‘ਆਪ’ ਘਰ-ਘਰ ਪੈਂਫਲੈੱਟ ਵੰਡਣ ਦਾ ਕੰਮ ਨਿਰੰਤਰ ਜਾਰੀ- ਚੇਅਰਮੈਨ ਟਿਵਾਣਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਮਾਮਲੇ ’ਤੇ ਧਾਮੀ ਅਸਤੀਫ਼ਾ ਦੇਣ- ਚਰਨਜੀਤ ਸਿੰਘ ਮਵੀ
Ad Position 24