24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਲੋਕਾਂ ਨੂੰ ਜਾਗਰੂਕ ਕਰਨ ਦਾ ਇਤਿਹਾਸਕ ਉਪਰਾਲਾ- ਡਾ. ਤੇਜਾ

ਸਨੌਰ, 24 ਸਤੰਬਰ (ਮੋਹਣ ਸਿੰਘ ਭੱਟੀ)-ਪੰਜਾਬ ਅੰਦਰ ਨਸ਼ਿਆਂ ਦੀ ਗੰਭੀਰ ਹੁੰਦੀ ਜਾ ਰਹੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੌਜਵਾਨਾਂ ਤੇ ਸਮਾਜ ਨੂੰ ਜਾਗਰੂਕ ਕਰਨ ਦਾ ਇੱਕ ਬੇਹੱਦ ਸ਼ਲਾਘਾਯੋਗ ਅਤੇ ਸਮੇਂ ਦੀ ਮੰਗ ਅਨੁਸਾਰ ਵੱਡਾ ਉਪਰਾਲਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਅਤੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਕੋਆਰਡੀਨੇਟਰ ਪ੍ਰਿੰਸੀਪਲ ਡਾ.

Ad Position 21
No active advertisement
ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ 25-09-2026
ਸਨੌਰ, 24 ਸਤੰਬਰ (ਮੋਹਣ ਸਿੰਘ ਭੱਟੀ)-ਪੰਜਾਬ ਅੰਦਰ ਨਸ਼ਿਆਂ ਦੀ ਗੰਭੀਰ ਹੁੰਦੀ ਜਾ ਰਹੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੌਜਵਾਨਾਂ ਤੇ ਸਮਾਜ ਨੂੰ ਜਾਗਰੂਕ ਕਰਨ ਦਾ ਇੱਕ ਬੇਹੱਦ ਸ਼ਲਾਘਾਯੋਗ ਅਤੇ ਸਮੇਂ ਦੀ ਮੰਗ ਅਨੁਸਾਰ ਵੱਡਾ ਉਪਰਾਲਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਅਤੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਕੋਆਰਡੀਨੇਟਰ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਪੇਂਡੂ ਖੇਤਰਾਂ ਅਤੇ ਧਾਰਮਿਕ ਅਸਥਾਨਾਂ ਦੇ ਦੌਰੇ ਦੌਰਾਨ ਕੀਤਾ।ਡਾ. ਤੇਜਾ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਚ ਨਸ਼ਾ ਇਕ ਭਿਆਨਕ ਸੰਕਟ ਬਣ ਚੁੱਕਾ ਹੈ, ਜਿਸ ਕਾਰਨ ਲੱਖਾਂ ਘਰ-ਪਰਿਵਾਰ ਤਬਾਹ ਹੋ ਰਹੇ ਹਨ ਤੇ ਆਏ ਦਿਨ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਤੱਕ ਦੀਆਂ ਸਰਕਾਰਾਂ ਇਸ ਲਾਹਣਤ ਨੂੰ ਠੱਲ੍ਹ ਪਾਉਣ ਵਿਚ ਬੁਰੀ ਤਰ੍ਹਾਂ ਅਸਫ਼ਲ ਸਾਬਤ ਹੋਈਆਂ ਹਨ ਤੇ ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਲਗਾਤਾਰ ਪੈਰ ਪਸਾਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਗੰਭੀਰ ਮਸਲੇ ਦੇ ਪੱਕੇ ਹੱਲ ਲਈ ਭਾਜਪਾ ਵਲੋਂ 30 ਸਤੰਬਰ ਤੱਕ ਸੂਬਾ ਪੱਧਰੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਚਲਾਈ ਜਾ ਰਹੀ ਹੈ, ਜਿਸ ਤਹਿਤ ਪਿੰਡ-ਪਿੰਡ ਜਾ ਕੇ ਨੌਜਵਾਨਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕੀਤਾ ਜਾ ਰਿਹਾ ਹੈ ।ਡਾ. ਤੇਜਾ ਨੇ ਸੱਦਾ ਦਿੱਤਾ ਕਿ ਨਸ਼ਾ ਕਿਸੇ ਇੱਕ ਧਿਰ ਦਾ ਨਹੀਂ ਸਗੋਂ ਸਮੁੱਚੇ ਪੰਜਾਬ ਦਾ ਸਾਂਝਾ ਦਰਦ ਹੈ, ਇਸ ਲਈ ਸਮੂਹ ਪੰਜਾਬ ਵਾਸੀਆਂ ਨੂੰ ਸਿਆਸੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਵਲੋਂ ਮੰਤਰੀਆਂ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਗਰੁੱਪ ਆਫ਼ ਮਿਨਿਸਟਰਜ਼ ਨਾਲ ਤਾਲਮੇਲ ਮੀਟਿੰਗ ’ਚ ਮ... ਅਗਲੀ ਖ਼ਬਰ ਮਾਤਾ ਜਸਵੰਤ ਕੌਰ ਨੂੰ ਸ਼ਰਧਾਂਜਲੀਆਂ ਭੇਟ
Ad Position 24