ਆੜ੍ਹਤੀ ਐਸੋਸੀਏਸ਼ਨ ਵਲੋਂ ਮੰਤਰੀਆਂ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ
ਗਰੁੱਪ ਆਫ਼ ਮਿਨਿਸਟਰਜ਼ ਨਾਲ ਤਾਲਮੇਲ ਮੀਟਿੰਗ ’ਚ ਮਸਲੇ ਉਠਾਏ ਗਏ-ਸੂਬਾ ਪ੍ਰਧਾਨ ਰਾਣਾ
ਭੁੱਨਰਹੇੜੀ, 24 ਸਤੰਬਰ (ਧਨਵੰਤ ਸਿੰਘ)- ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨੇ ਆੜ੍ਹਤੀ ਵਰਗ ਦੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਗਰੁੱਪ ਆਫ਼ ਮਿਨਿਸਟਰਜ਼ ਤੇ ਸੰਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਸਮੇਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਖ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੰਤਰ ਸੌਪਦੇ ਹੋਏ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ। ਅਜੀਤ ਤਸਵੀਰ
25-09-2026
ਭੁੱਨਰਹੇੜੀ, 24 ਸਤੰਬਰ (ਧਨਵੰਤ ਸਿੰਘ)- ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨੇ ਆੜ੍ਹਤੀ ਵਰਗ ਦੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਗਰੁੱਪ ਆਫ਼ ਮਿਨਿਸਟਰਜ਼ ਤੇ ਸੰਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਸਮੇਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਆੜਤੀ ਐਸੋਸੀਏਸ਼ਨ ਪੰਜਾਬ ਰਾਜ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਨੇ 2.5 ਫ਼ੀਸਦੀ ਆੜ੍ਹਤ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਗਰੁੱਪ ਆਫ਼ ਮਿਨਿਸਟਰਜ਼ ਨਾਲ ਤਾਲਮੇਲ ਮੀਟਿੰਗ ’ਚ ਮਸਲੇ ਪਹਿਲਾ ਵੀ ਵਿਚਾਰ ਅਧੀਨ ਹਨ। ਸੂਬਾ ਸਰਕਾਰ ਵਲੋਂ ਇਸ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਆਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵਲੋਂ ਓ. ਟੀ. ਐੱਸ. (ਵਨ ਟਾਈਮ ਸੈਟਲਮੈਂਟ) ਨਾਲ ਸੰਬੰਧਿਤ ਮਾਮਲਿਆਂ ਦੇ ਨਿਪਟਾਰੇ, ਆੜ੍ਹਤੀਆਂ ਨੇ ਪੁਰਾਣੇ ਬਕਾਇਆ ਤੇ ਦੁਕਾਨਾਂ ਨਾਲ ਸੰਬੰਧਿਤ ਲੰਬਿਤ ਮਾਮਲਿਆਂ ਨੂੰ ਨਿਪਟਾਉਣ ਲਈ ਢੁਕਵੀਂ ਵਿਵਸਥਾ ਕਰਨ ਦੀ ਮੰਗ ਕੀਤੀ ਤਾਂ ਜੋ ਮੰਡੀਆਂ ਦਾ ਕਾਰੋਬਾਰ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਫ਼ਸਲ ਦਾ ਤੋਲ, ਕਟੌਤੀਆਂ ਤੇ ਐਡਜਸਟਮੈਂਟ ਨਾਲ ਸੰਬੰਧਿਤ ਮਸਲੇ ਵੀ ਸ਼ਾਮਲ ਸਨ। ਐਸੋਸੀਏਸ਼ਨ ਨੇ ਇਨ੍ਹਾਂ ਮਾਮਲਿਆਂ ਲਈ ਸਪੱਸ਼ਟ ਤੇ ਇਕਸਾਰ ਨਿਯਮ ਬਣਾਉਣ ਦੀ ਮੰਗ ਰਖਦਿਆਂ ਕਿਹਾ ਗਿਆ ਕਿ ਕਿਸਾਨਾਂ ਤੇ ਆੜ੍ਹਤੀਆਂ ਦੋਵਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਦੇ ਨਾਲ ਹੀ ਕਰਮਚਾਰੀਆਂ ਨਾਲ ਸਬੰਧਤ ਈ.ਪੀ.ਐੱਫ. ਤੇ ਰੁਜ਼ਗਾਰਦਾਤਾ-ਮੁਲਾਜ਼ਮ ਮਾਮਲਿਆਂ ਬਾਰੇ ਵੀ ਸਰਕਾਰ ਦੇ ਧਿਆਨ ਵਿਚ ਆਪਣਾ ਪੱਖ ਵੀ ਰੱਖਿਆ ਗਿਆ। ਇਸ ਮੀਟਿੰਗ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਸ਼ਰਮਾ, ਜੁਆਇੰਟ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਤੇ ਜਨਰਲ ਮੈਨੇਜਰ ਸਰਵੇਸ਼ ਕੁਮਾਰ ਤੋ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਜਨਰਲ ਸਕੱਤਰ ਰਜਿੰਦਰ ਕੁਮਾਰ ਅਰੋੜਾ, ਧੀਰਜ ਕੁਮਾਰ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਨਰਿੰਦਰ ਕੁਮਾਰ ਬਹਿਲ, ਜ਼ਿਲ੍ਹਾ ਪ੍ਰਧਾਨ ਪਟਿਆਲਾ ਦਵਿੰਦਰ ਸਿੰਘ ਵੈਦਵਾਨ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਅਜਮੇਰ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਦੂੱਧਨ ਸਾਧਾਂ ਅਤੇ ਪ੍ਰਿਥੀਪਾਲ ਸਿੰਘ ਧਾਂਦੀਆਂ , ਕਰਮਜੀਤ ਸਿੰਘ ਬਲਵੇੜਾ, ਵੇਦ ਪ੍ਰਕਾਸ਼ ਤੇ ਕਰਮਜੀਤ ਸਿੰਘ ਨਾਭਾ ਆਦਿ ਮੌਜੂਦ ਸਨ।