ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਲਈ ਪੰਥਕ ਤੇ ਪੰਜਾਬ ਦੇ ਮੁੱਦੇ ਪਹਿਲਾਂ, ਗੱਠਜੋੜ ਬਾਅਦ ’ਚ- ਗਿਆਨੀ ਹਰਪ੍ਰੀਤ ਸਿੰਘ
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਪਟਿਆਲਾ ਵਿਖੇ ਇਕ ਸਮਾਗਮ ਵਿਚ ਹਾਜ਼ਰੀ ਭਰਨ ਉਪਰੰਤ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਦੇ ਗ੍ਰਹਿ ਸਥਾਨ ਐਸ. ਐਸ.
ਪ
ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਆਪਣੇ ਨਿਵਾਸ ਸਥਾਨ ’ਤੇ ਪਹੁੰਚਣ ’ਤੇ ਸਨਮਾਨ ਕਰਦੇ ਹੋਏ ਸ਼ਹਿਰੀ ਪ੍ਰਧਾਨ ਵਿੰਦਾ ਗਰੋਵਰ, ਸ਼ੱਕੂ ਗਰੋਵਰ ਤੇ ਹੋਰ ਪਰਿਵਾਰਿਕ ਮੈਂਬਰ ਤੇ ਹੋਰ ਪਾਰਟੀ ਆਗੂ। ਅਜੀਤ ਤਸਵੀਰ
25-09-2026
ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਪਟਿਆਲਾ ਵਿਖੇ ਇਕ ਸਮਾਗਮ ਵਿਚ ਹਾਜ਼ਰੀ ਭਰਨ ਉਪਰੰਤ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਦੇ ਗ੍ਰਹਿ ਸਥਾਨ ਐਸ. ਐਸ. ਟੀ. ਨਗਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦੋਵੇਂ ਜ਼ਿਲ੍ਹਾ ਪ੍ਰਧਾਨਾਂ ਰਣਧੀਰ ਸਿੰਘ ਰੱਖੜਾ ਦਿਹਾਤੀ ਪ੍ਰਧਾਨ ਤੇ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਸ਼ਹਿਰੀ ਪ੍ਰਧਾਨ ਨਾਲ ਲੰਮਾ ਸਮਾਂ ਬੰਦ ਕਮਰਾ ਮੀਟਿੰਗ ਕੀਤੀ ਗਈ। ਵਿਸਥਾਰ ਪੂਰਵਕ ਜ਼ਿਲ੍ਹਾ ਪਟਿਆਲਾ ਦੀ ਰਿਪੋਰਟ ਲਈ ਤੇ ਪਾਰਟੀ ਜਥੇਬੰਧਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਲਈ ਪੰਥਕ, ਬੰਦੀ ਸਿੰਘਾਂ ਦੀ ਰਿਹਾਈ ਤੇ ਪੰਜਾਬ ਦੇ ਮਸਲੇ ਤੇ ਹੋਰ ਮੁੱਖ ਮੁੱਦੇ ਪਹਿਲਾਂ ਹਨ ਫਿਰ ਕਿਸੇ ਵੀ ਪਾਰਟੀ ਨਾਲ ਗਠਜੋੜ ਭਾਈਵਾਲੀ ਦੀ ਗੱਲ ਬਾਅਦ ਵਿਚ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਮੁੜ ਪੁਨਰ ਸੁਰਜੀਤ ਹੋਇਆ ਹੈ ਤੇ ਅਸੀਂ ਪੰਜਾਬ ਦੇ ਭਲੇ ਲਈ ਤੇ ਪੰਥ ਦੀ ਚੜ੍ਹਦੀਕਲਾ ਲਈ ਹਮੇਸ਼ਾ ਤੱਤਪਰ ਰਹਾਂਗੇ। ਇਸ ਦੌਰਾਨ ਸ਼ਹਿਰੀ ਪ੍ਰਧਾਨ ਵਿੰਦਾ ਗਰੋਵਰ ਵਲੋਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰਣਧੀਰ ਸਿੰਘ ਰੱਖੜਾ ਦਿਹਾਤੀ ਪ੍ਰਧਾਨ, ਜਗਜੀਤ ਸਿੰਘ ਕੋਹਲੀ, ਸਤਿੰਦਰ ਸਿੰਘ ਸ਼ੱਕੂ ਗਰੋਵਰ, ਰਣਧੀਰ ਸਿੰਘ ਚਲੈਲਾ, ਪ੍ਰੀਤਮ ਸਿੰਘ ਸਰਕਲ ਪ੍ਰਧਾਨ, ਅਮਰਜੀਤ ਸਿੰਘ, ਹਰਮਨਜੋਤ ਸਿੰਘ, ਰਸ਼ਪਾਲ ਸਿੰਘ ਆਦਿ ਤੋਂ ਇਲਾਵਾ ਹੋਰ ਪਾਰਟੀ ਆਗੂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।