ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਭਾਜਪਾ ਆਗੂ ਜਸਵਿੰਦਰ ਕੌਰ ‘ਆਪ’ ’ਚ ਸ਼ਾਮਿਲ
ਸਮਾਣਾ, 25 ਸੰਤਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਮਾਣਾ ਦੇ ਵਾਰਡ ਨੰਬਰ 2 ਤੋਂ ਭਾਜਪਾ ਦੇ ਹਿਊਮਨ ਰਾਈਟਸ ਵਿੰਗ ਦੀ ਵਾਈਸ ਪ੍ਰਧਾਨ ਜਸਵਿੰਦਰ ਕੌਰ ਨੇ ਭਾਜਪਾ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ.
ਸਮਾਣਾ, 25 ਸੰਤਬਰ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਮਾਣਾ ਦੇ ਵਾਰਡ ਨੰਬਰ 2 ਤੋਂ ਭਾਜਪਾ ਦੇ ਹਿਊਮਨ ਰਾਈਟਸ ਵਿੰਗ ਦੀ ਵਾਈਸ ਪ੍ਰਧਾਨ ਜਸਵਿੰਦਰ ਕੌਰ ਨੇ ਭਾਜਪਾ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ. ਰੱਖੜਾ ਨੇ ਜਸਵਿੰਦਰ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਪਰਿਵਾਰ ਵਿਚ ਸਿਰੋਪਾਓ ਭੇਂਟ ਕਰ ਕੇ ਸਵਾਗਤ ਕੀਤਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਸਵਿੰਦਰ ਕੌਰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਸ. ਰੱਖੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਆਗੂ ਤੇ ਵਰਕਰ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਲੋਕਹਿਤ ਵਿਚ ਕੀਤੇ ਜਾ ਰਹੇ ਕੰਮਾਂ ਸਦਕਾ ਸੂਬੇ ਭਰ ‘ਚ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਪ੍ਰਤੀ ਹੋਰ ਮਜ਼ਬੂਤ ਹੋਇਆ ਹੈ ਅਤੇ ਸਮਾਣਾ ਵਿਚ ‘ਆਪ’ ਦਾ ਵੱਧ ਰਿਹਾ ਕਾਫ਼ਲਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਲੋਕ ਸੇਵਾ ਨੂੰ ਸਮਰਪਿਤ ਰਾਜਨੀਤੀ ਪ੍ਰਤੀ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਸਮਾਣਾ ਦੇ ਵਿਕਾਸ ਤੇ ਲੋਕ ਭਲਾਈ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਪਾਰਸ ਸ਼ਰਮਾ, ਮਿੰਟੂ ਸਮਾਣਾ, ਲਾਡੀ ਮਿਆਲਾ, ਗੁਰਭੇਜ ਸਿੰਘ ਭੇਜਾ, ਅੰਮ੍ਰਿਤਪਾਲ ਸਿੰਘ ਚੌਂਹਟ, ਰਾਜ ਕੌਰ ਵਾਹਲਾ, ਇਸਤਰੀ ਵਿੰਗ ਜ਼ਿਲ੍ਹਾ ਇੰਚਾਰਜ ਆਰਤੀ ਗੁਪਤਾ, ਜ਼ਿਲ੍ਹਾ ਸਕੱਤਰ ਦੀਪਮਾਲਾ, ਹਲਕਾ ਇੰਚਾਰਜ ਮਨਜੀਤ ਕੌਰ, ਬਲਾਕ ਇੰਚਾਰਜ ਹਰਪਾਲ ਕੌਰ ਅਤੇ ਜ਼ੋਨ ਇੰਚਾਰਜ ਵੀਰਪਾਲ ਕੌਰ, ਇਸਤਰੀ ਵਿੰਗ ਇੰਚਾਰਜ ਪ੍ਰਧਾਨ ਭੁਪਿੰਦਰ ਕੌਰ, ਪਰਮਜੀਤ ਕੌਰ, ਮਨਦੀਪ ਕੌਰ, ਚਰਨਜੀਤ ਕੌਰ, ਕਮਲਜੀਤ ਕੌਰ ਅਤੇ ਪਾਰਟੀ ਵਰਕਰ ਤੇ ਸਥਾਨਕ ਵਾਸੀ ਮੌਜੂਦ ਸਨ।