ਅਕਾਲੀ ਦਲ ਸੁਤੰਤਰ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਹੇਠ ਸਿਵਲ ਹਸਪਤਾਲ ਅੱਗੇ ਲਗਾਇਆ ਧਰਨਾ
ਨਾਭਾ, 25 ਸਤੰਬਰ (ਵਰਿੰਦਰ ਵਰਮਾ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੇ ਗਵਾਈ ਹੇਠ ਸਿਵਲ ਹਸਪਤਾਲ ਨਾਭਾ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕਈ ਕਰੋੜਾਂ ਰੁਪਈਆ ਖਰਚ ਕਰਕੇ ਨਾਭਾ ਦੇ ਸਿਵਲ ਹਸਪਤਾਲ ਵਿਖੇ ਜੱਚਾ ਬੱਚਾ ਨਵੀਂ ਇਮਾਰਤ ਬਣਾਈ ਗਈ ਸੀ।
ਅ
ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਤੇ ਵਰਕਰ ਸਰਕਾਰੀ ਹਸਪਤਾਲ ਅੱਗੇ ਰੋਸ ਧਰਨਾ ਦਿੰਦੇ ਹੋਏ। ਤਸਵੀਰ : ਵਰਿੰਦਰ ਵਰਮਾ
26-09-2026
ਨਾਭਾ, 25 ਸਤੰਬਰ (ਵਰਿੰਦਰ ਵਰਮਾ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੇ ਗਵਾਈ ਹੇਠ ਸਿਵਲ ਹਸਪਤਾਲ ਨਾਭਾ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕਈ ਕਰੋੜਾਂ ਰੁਪਈਆ ਖਰਚ ਕਰਕੇ ਨਾਭਾ ਦੇ ਸਿਵਲ ਹਸਪਤਾਲ ਵਿਖੇ ਜੱਚਾ ਬੱਚਾ ਨਵੀਂ ਇਮਾਰਤ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਮਾਰਤ ਖੰਡਰ ਬਣਦੀ ਜਾ ਰਹੀ ਹੈ। ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਚ ਸੱਤਾ ਵਿਚ ਆਈ ਹੈ, ਉਸ ਨੇ ਸਿਵਲ ਹਸਪਤਾਲ ਨਾਭਾ ਦੀ ਕੋਈ ਸਾਰ ਨਹੀਂ ਲਈ, ਉਨ੍ਹਾਂ ਆਖਿਆ ਕੀ ਇਸ ਸਬੰਧੀ ਕਈ ਵਾਰ ਧਰਨੇ ਲਗਾ ਚੁੱਕੇ ਹਨ ਅਤੇ ਮੰਗ ਪੱਤਰ ਦੇ ਚੁੱਕੇ ਹਨ ਪਰੰਤੂ ਪ੍ਰਸ਼ਾਸਨ ਅਤੇ ਸਰਕਾਰ ਸੁੱਤੀ ਹੋਈ ਹੈ। ਜਿਸ ਨੂੰ ਜਗਾਉਣ ਲਈ ਅੱਜ ਮੁੜ ਤੋਂ ਰੋਸ ਧਰਨਾ ਲਗਾਇਆ ਗਿਆ ਹੈ। ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਆਪ ਸਰਕਾਰ ਨੇ ਸਿਹਤ ਨੂੰ ਲੈ ਕੇ ਲੋਕਾਂ ਨਾਲ ਝੂਠੇ ਪ੍ਰਚਾਰ ਕੀਤੇ ਹਨ। ਉਹਨਾਂ ਕਿਹਾ ਕਿ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਕਈ ਬਾਰ ਇਸ ਹਸਪਤਾਲ ਦੇ ਵਿਚ ਦੌਰਾ ਕਰਕੇ ਗਏ ਹਨ ਉਹਨਾਂ ਨੂੰ ਵੀ ਮੰਗ ਪੱਤਰ ਦਿੱਤਾ ਪਰ ਅਫਸੋਸ ਕਿ ਅੱਜ ਤੱਕ ਉਦਘਾਟਨ ਕਰਕੇ ਲੋਕਾਂ ਨੂੰ ਨਵੀਂ ਬਿਲਡਿੰਗ ਦੀ ਸਹੂਲਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਿਲਡਿੰਗ ਦੇ ਵਿੱਚੋਂ ਬਹੁਤ ਕੀਮਤੀ ਸਮਾਨ ਚੋਰੀ ਹੋ ਚੁੱਕਿਆ ਹੈ। ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਘਾਟ, ਸਟਾਫ ਨਰਸਾਂ ਦਾ ਨਾ ਹੋਣਾ ਅਤੇ ਫੋਰਥ ਕਲਾਸ ਦੇ ਮੁਲਾਜ਼ਮਾਂ ਦਾ ਨਾ ਹੋਣਾ ਇਹ ਦਰਸਾਉਂਦਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਚੁੱਕੀ ਹੈ। ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਉਦਘਾਟਨ ਨਹੀ ਕੀਤ ਾ ਗਿਆ ਤਾਂ ਅਕਾਲੀ ਦਲ ਸੁਤੰਤਰ ਦੇ ਆਗੂ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੀ ਕੋਠੀ ਅੱਗੇ ਰੋਜਾਨਾ ਧਰਨਾ ਦੇਣਗੇ, ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਦੀ ਹੋਵੇਗੀ। ਉਪਰੰਤ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਅਤੇ ਵਰਕਰਾਂ ਵੱਲੋਂ ਹਲਕਾ ਵਾਸੀਆਂ ਨੂੰ ਸਿਹਤ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ. ਮੈਡਮ ਡਾ. ਵੀਨੂੰ ਗੋਇਲ ਨੂੰ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ, ਮੰਗ ਪੱਤਰ ਲੈਣ ਉਪਰੰਤ ਉਹਨਾ ਦੇ ਵਿਸ਼ਵਾਸ ਦਿਵਾਉਣ ਉਪਰੰਤ ਧਰਨੇ ਨੂੰ ਸਮਾਪਤ ਕੀਤਾ ਗਿਆ ਅਤੇ ਉਹਨਾਂ ਕਿਹਾ ਕਿ ਮੰਗ ਪੱਤਰ ਨੂੰ ਸਰਕਾਰ ਤੱਕ ਭੇਜਿਆ ਜਾਵੇਗਾ ਅਤੇ ਉਹਨਾਂ ਦੇ ਕਹਿਣ ਮੁਤਾਬਿਕ ਜੱਚਾ ਬੱਚਾ ਦੀ ਬਿਲਡਿੰਗ ਨੂੰ ਬਹੁਤ ਜਲਦੀ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਹਰਬੰਸ ਸਿੰਘ ਮਡੌੜ, ਪੂਰਨ ਸਿੰਘ ਅਲੋਹਰਾ, ਬਿੰਦਾ ਸਿੰਘ ਵਿਰਕ, ਹਰਬੰਸ ਸਿੰਘ ਖੱਟੜਾ, ਸਰਜੀਤ ਸਿੰਘ ਬਾਬਰਪੁਰ, ਜਗਰੂਪ ਸਿੰਘ ਬੌੜਾ, ਅਮਰ ਸਿੰਘ ਅਮਰ, ਭੰਗੂ ਫਲੇੜੇ ਵਾਲਾ, ਰਣਜੀਤ ਸਿੰਘ ਸਹੋਲੀ, ਅਮਰੀਕ ਸਿੰਘ ਮਟੋਰਡਾ, ਦਰਸ਼ਨ ਸਿੰਘ ਲਵਾਣਾ, ਹਰਬੰਸ ਭੋੜੇ, ਲਖਵੀਰ ਸਿੰਘ ਸਹੋਲੀ, ਹੈਪੀ ਸੁੱਖੇਵਾਲ ਆਦਿ ਹਾਜਰ ਸਨ।