ਪਟਿਆਲਾ ਦੀ ਹੈਂਡਬਾਲ ਟੀਮ ਨੇ ਜਿੱਤਿਆ ਸੋਨ ਤਗਮਾ
ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਟੇਟ ਪੱਧਰੀ ਖੇਡਾਂ ਵਿਚ ਜ਼ਿਲ੍ਹਾ ਪਟਿਆਲਾ ਦੀ ਹੈਂਡਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਮੁਕਾਬਲੇ ਵਿਚ ਅੰਮ੍ਰਿਤਸਰ ਦੀ ਟੀਮ ਨੂੰ ਹਰਾ ਕੇ ਸੋਨ ਤਮਗਾ ਆਪਣੇ ਨਾਮ ਕਰ ਲਿਆ। ਪਟਿਆਲਾ ਦੀ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ।
ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਟੇਟ ਪੱਧਰੀ ਖੇਡਾਂ ਵਿਚ ਜ਼ਿਲ੍ਹਾ ਪਟਿਆਲਾ ਦੀ ਹੈਂਡਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਮੁਕਾਬਲੇ ਵਿਚ ਅੰਮ੍ਰਿਤਸਰ ਦੀ ਟੀਮ ਨੂੰ ਹਰਾ ਕੇ ਸੋਨ ਤਮਗਾ ਆਪਣੇ ਨਾਮ ਕਰ ਲਿਆ। ਪਟਿਆਲਾ ਦੀ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ। ਫਾਈਨਲ ਮੁਕਾਬਲੇ ਵਿਚ ਦੋਵਾਂ ਟੀਮਾਂ ਵਿਚਕਾਰ ਸਖ਼ਤ ਟੱਕਰ ਦੇਖਣ ਨੂੰ ਮਿਲੀ। ਪਟਿਆਲਾ ਦੇ ਖਿਡਾਰੀਆਂ ਨੇ ਸ਼ੁਰੂ ਤੋਂ ਹੀ ਹਮਲਾਵਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ’ਤੇ ਦਬਾਅ ਬਣਾਈ ਰੱਖਿਆ ਅਤੇ ਆਖ਼ਰਕਾਰ ਜਿੱਤ ਦਰਜ ਕਰਕੇ ਸੋਨ ਤਮਗਾ ਹਾਸਲ ਕੀਤਾ। ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਕੋਚ ਇੰਦਰਜੀਤ ਸਿੰਘ, ਕੋਚ ਲਤੀਫ਼ ਮੁਹੰਮਦ, ਕੋਚ ਅਮਨਦੀਪ ਸਿੰਘ ਅਤੇ ਕੋਚ ਹਰਪ੍ਰੀਤ ਸਿੰਘ ‘ਪ੍ਰਿੰਸ’ ਦੀ ਸਖ਼ਤ ਮਿਹਨਤ, ਸੁਚੱਜੀ ਕੋਚਿੰਗ ਅਤੇ ਖਿਡਾਰੀਆਂ ਦੀ ਲਗਨ ਨੂੰ ਜਾਂਦਾ ਹੈ। ਕੋਚਾਂ ਵਲੋਂ ਖਿਡਾਰੀਆਂ ਨੂੰ ਲਗਾਤਾਰ ਅਭਿਆਸ ਕਰਵਾਉਣ ਦੇ ਨਾਲ-ਨਾਲ ਖੇਡ ਦੀਆਂ ਬਾਰੀਕੀਆਂ ਬਾਰੇ ਸਿਖਲਾਈ ਦਿੱਤੀ ਗਈ।