25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੰਜੀਵ ਸ਼ਰਮਾ ਬਿੱਟੂ ਸਮਰਥਕਾਂ ਸਮੇਤ ਪੁਲਿਸ ਨੇ ਲਿਆ ਹਿਰਾਸਤ ’ਚ

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਵੋਟ ਦੇ ਅਧਿਕਾਰ ਅਤੇ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਦੀ ਮੰਗ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਚੰਡੀਗੜ੍ਹ ਦੇ ਸੈਕਟਰ-17 ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ, ਆਲ ਇੰਡੀਆ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਭਜਿੰਦਰ ਸਿੰਘ, ਕੁਲਜੀਤ ਸਿੰਘ ਨਾਗਰਾ, ਡਾ.

Ad Position 21
No active advertisement
ਅਜੀਤ ਡੈਸਕ 26-09-2026
ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਵੋਟ ਦੇ ਅਧਿਕਾਰ ਅਤੇ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਦੀ ਮੰਗ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਚੰਡੀਗੜ੍ਹ ਦੇ ਸੈਕਟਰ-17 ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ, ਆਲ ਇੰਡੀਆ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਭਜਿੰਦਰ ਸਿੰਘ, ਕੁਲਜੀਤ ਸਿੰਘ ਨਾਗਰਾ, ਡਾ. ਧਰਮਵੀਰ ਗਾਂਧੀ ਮੈਂਬਰ ਪਾਰਲੀਮੈਂਟ ਪਟਿਆਲਾ, ਹਰਦਿਆਲ ਸਿੰਘ ਕੰਬੋਜ ਅਤੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਸਮੇਤ ਕਈ ਸੀਨੀਅਰ ਆਗੂ, ਸਾਬਕਾ ਮੰਤਰੀ ਅਤੇ ਵਿਧਾਇਕ ਹਾਜ਼ਰ ਰਹੇ।ਇਸ ਰੋਸ ਪ੍ਰਦਰਸ਼ਨ ਵਿਚ ਸਾਬਕਾ ਮੇਅਰ ਪਟਿਆਲਾ ਸੰਜੀਵ ਸ਼ਰਮਾ ਬਿੱਟੂ ਦੀ ਅਗਵਾਈ ਹੇਠ ਪਟਿਆਲਾ ਤੋਂ ਸੈਂਕੜੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸੰਜੀਵ ਸ਼ਰਮਾ ਬਿੱਟੂ ਨੇ ਇਸ ਰੋਸ ਪ੍ਰਦਰਸ਼ਨ ਸੰਬੰਧੀ ਬੋਲਦਿਆਂ ਕਿਹਾ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਵਲੋਂ ਵੱਖ-ਵੱਖ ਚੋਣੀ ਮਾਮਲਿਆਂ ’ਤੇ 14 ਲਿਖਤੀ ਇਤਰਾਜ਼ ਦਰਜ ਕੀਤੇ ਜਾਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਕਾਂਗਰਸ ਦੀ ਮੰਗ ਹੈ ਕਿ ਇਨ੍ਹਾਂ ਇਤਰਾਜ਼ਾਂ ਨਾਲ ਸੰਬੰਧਿਤ ਸਾਰੇ ਤੱਥ ਅਤੇ ਰਿਕਾਰਡ ਜਨਤਕ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ਬਾਰੇ ਉਠ ਰਹੇ ਸਵਾਲਾਂ ਦਾ ਵੀ ਸਪਸ਼ਟ ਜਵਾਬ ਮਿਲਣਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਲੰਮੇ ਸਮੇਂ ਤੋਂ ਚੋਣ ਪ੍ਰਕਿਰਿਆ ਅਤੇ ‘ਵੋਟ ਚੋਰੀ’ ਸੰਬੰਧੀ ਸਵਾਲ ਉਠਾਏ ਜਾ ਰਹੇ ਹਨ। ਕਾਂਗਰਸ ਦਾ ਮੰਨਣਾ ਹੈ ਕਿ ਚੋਣ ਪ੍ਰਕਿਰਿਆ ਨਾਲ ਸੰਬੰਧਿਤ ਹਰ ਸ਼ੱਕ ਨੂੰ ਦੂਰ ਕਰਨ ਲਈ ਪੂਰੀ ਪਾਰਦਰਸ਼ਤਾ ਅਤੇ ਸੁਤੰਤਰ ਜਾਂਚ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵੋਟ ਦਾ ਅਧਿਕਾਰ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਅਤੇ ਚੋਣ ਪ੍ਰਕਿਰਿਆ ਵਿਚ ਲੋਕਾਂ ਦਾ ਭਰੋਸਾ ਕਾਇਮ ਰਹਿਣਾ ਲੋਕਤੰਤਰ ਦੀ ਬੁਨਿਆਦ ਹੈ। ਕਾਂਗਰਸ ਵਲੋਂ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਨਾਲ ਸੰਬੰਧਿਤ ਉੱਠ ਰਹੇ ਸਵਾਲਾਂ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਆਵਾਜ਼ ਉਠਾਉਣਾ ਲੋਕਤੰਤਰਿਕ ਅਧਿਕਾਰ ਹੈ। ਪਟਿਆਲਾ ਦੇ ਕਾਂਗਰਸੀ ਵਰਕਰ ਲੋਕਾਂ ਦੇ ਵੋਟ ਦੇ ਅਧਿਕਾਰ, ਨਿਰਪੱਖ ਚੋਣਾਂ ਅਤੇ ਲੋਕਤੰਤਰਿਕ ਸੰਸਥਾਵਾਂ ਦੀ ਮਜ਼ਬੂਤੀ ਲਈ ਹਰ ਲੋਕਤੰਤਰਿਕ ਸੰਘਰਸ਼ ਵਿਚ ਡਟ ਕੇ ਖੜ੍ਹੇ ਰਹਿਣਗੇ। ਸੈਕਟਰ-17 ਵਿਚ ਇਸ ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਬੈਰੀਕੇਡਿੰਗ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ। ਸੰਜੀਵ ਸ਼ਰਮਾ ਬਿੱਟੂ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ਵਿਚ ਲੈ ਕੇ ਬੱਸਾਂ ਰਾਹੀਂ ਪੁਲਿਸ ਸਟੇਸ਼ਨ ਲਿਜਾਇਆ ਅਤੇ ਬਾਅਦ ਸ਼ਾਮ ਨੂੰ ਰਿਹਾਅ ਕਰ ਦਿੱਤਾ। ਇਸ ਰੋਸ ਪ੍ਰਦਰਸ਼ਨ ਵਿਚ ਸੰਜੀਵ ਸ਼ਰਮਾ ਬਿੱਟੂ ਦੀ ਅਗਵਾਈ ਵਿਚ ਸੰਜੇ ਸ਼ਰਮਾ, ਗੋਪੀ ਰੰਗੀਲਾ, ਰਾਜੀਵ ਸ਼ਰਮਾ, ਰਿਸ਼ਵ ਸ਼ਰਮਾ ਯੂਥ ਆਗੂ, ਵਿੱਕੀ ਵਰਮਾ ਯੂਥ ਆਗੂ, ਅਜੇ ਨਾਇਕ, ਹੈਪੀ, ਸ਼ਰਨ ਚੌਹਾਨ, ਵਿਕਰਮ ਬਡੂੰਗਰ ਆਦਿ ਨੇ ਵੀ ਆਪਣੇ ਭਾਰੀ ਗਿਣਤੀ ਵਿਚ ਸਾਥੀਆਂ ਨਾਲ ਸ਼ਮੂਲੀਅਤ ਕੀਤੀ|
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਚ ਸਰਕਾਰੀ ਨੌਕਰੀਆਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24