ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਰੰਧਾਵਾ ਤੇ ਸਾਥੀਆਂ ਦਾ ਸਨਮਾਨ
ਪਾਤੜਾਂ, 25 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਗੁਰੂ ਤੇਗ਼ ਬਹਾਦਰ ਸਕੂਲ ਪਾਤੜਾਂ ਵਿਖੇ ਕੀਤੇ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਬਾਰ ਐਸੋਸੀਏਸ਼ਨ ਸਮਾਣਾ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਕਰਮਜੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਨਾਲ ਆਏ ਜੇਤੂ ਸਾਥੀਆਂ ਨੂੰ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਅਤੇ ਗੁਰਦੁਆਰਾ ਸ੍ਰੀ ਗੁਰੂ ਗੁਰੂ ਤੇਗ਼ ਬਹਾਦਰ ਸਾਹਿਬ ਪਾਤੜਾਂ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਅਤੇ ਸੇਵਾਮੁਕਤ ਡੀ.
ਪਾਤੜਾਂ, 25 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਗੁਰੂ ਤੇਗ਼ ਬਹਾਦਰ ਸਕੂਲ ਪਾਤੜਾਂ ਵਿਖੇ ਕੀਤੇ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਬਾਰ ਐਸੋਸੀਏਸ਼ਨ ਸਮਾਣਾ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਕਰਮਜੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਨਾਲ ਆਏ ਜੇਤੂ ਸਾਥੀਆਂ ਨੂੰ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਅਤੇ ਗੁਰਦੁਆਰਾ ਸ੍ਰੀ ਗੁਰੂ ਗੁਰੂ ਤੇਗ਼ ਬਹਾਦਰ ਸਾਹਿਬ ਪਾਤੜਾਂ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਅਤੇ ਸੇਵਾਮੁਕਤ ਡੀ.ਐਸ.ਪੀ. ਸ਼ਮਸ਼ੇਰ ਸਿੰਘ ਗੁੱਡੂ ਦੀ ਅਗਵਾਈ ’ਚ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਨਵੀਂ ਟੀਮ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁੱਭਕਾਮਨਾਵਾਂ ਦਿੰਦਿਆਂ ਵਕੀਲ ਭਾਈਚਾਰੇ ਦੇ ਹਿਤਾਂ ਲਈ ਕੰਮ ਕਰਨ ਦੀ ਉਮੀਦ ਪ੍ਰਗਟ ਕੀਤੀ ਗਈ। ਐਡਵੋਕੇਟ ਕਰਮਜੀਤ ਸਿੰਘ ਰੰਧਾਵਾ ਨੇ ਦਿੱਤੇ ਗਏ ਇਸ ਸਨਮਾਨ ਲਈ ਸਾਰੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਮਾਜਿਕ ਸਰੋਕਾਰਾਂ ਨਾਲ ਜੁੜੀਆਂ ਸੰਸਥਾਵਾਂ ਅਤੇ ਧਾਰਮਿਕ ਖੇਤਰ ਵਿਚ ਕੰਮ ਕਰਨ ਵਾਲੀਆਂ ਜਥੇਬੰਦੀਆਂ ਦਾ ਬਾਰ ਐਸੋਸੀਏਸ਼ਨ ਵਲੋਂ ਹਮੇਸ਼ਾ ਸਾਥ ਦਿੱਤਾ ਜਾਵੇਗਾ। ਇਸ ਮੌਕੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ, ਜਰਨੈਲ ਸਿੰਘ ਪੰਨੂ ਉਰਲਾਣਾ, ਪਰਮਜੀਤ ਸਿੰਘ ਹਰਿਆਊ, ਦਰਸ਼ਨ ਸਿੰਘ ਕਾਲੇਕਾ, ਮੈਨੇਜਰ ਗੁਰਪਿੰਦਰ ਸਿੰਘ ਕਾਲੇਕਾ, ਸਾਬਕਾ ਸਰਪੰਚ ਕਰਨੈਲ ਸਿੰਘ, ਸੁਰਜੀਤ ਸਿੰਘ ਭੋਲਾ, ਗੁਰਜੰਟ ਸਿੰਘ ਸਿੰਹਾਂਸੁੰਹਵਾਲਾ ਆਦਿ ਮੌਜੂਦ ਸਨ।