ਵਿਧਾਇਕ ਦੇਵ ਮਾਨ ਨੇ ਨਾਭਾ ਦੇ ਵਾਰਡ ਨੰਬਰ-1 ਤੋਂ ‘ਮਾਨ ਦੇ ਮੁਨਾਫੇ’ ਤਹਿਤ ਡੋਰ-ਟੂ-ਡੋਰ ਪ੍ਰਚਾਰ ਕੀਤਾ ਸ਼ੁਰੂ
ਨਾਭਾ, 25 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਰਿਆਸਤੀ ਸ਼ਹਿਰ ਨਾਭਾ ਦੇ ਵਾਰਡ ਨੰਬਰ-1 ਤੋਂ ਡੋਰ-ਟੂ-ਡੋਰ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਵਿਧਾਇਕ ਦੇਵ ਮਾਨ ਵਲੋਂ ਪਾਰਟੀ ਵਰਕਰਾਂ ਨਾਲ ਇਕ-ਇਕ ਘਰ ਜਾ ਕੇ ਬੂਹਾ ਖੜਕਾਇਆ ਗਿਆ ਤੇ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਮਾਨ ਦੇ ਮੁਨਾਫੇ” ਦੌਰਾਨ ਹੋਏ ਲਾਭਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਨਾਭਾ, 25 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਰਿਆਸਤੀ ਸ਼ਹਿਰ ਨਾਭਾ ਦੇ ਵਾਰਡ ਨੰਬਰ-1 ਤੋਂ ਡੋਰ-ਟੂ-ਡੋਰ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਵਿਧਾਇਕ ਦੇਵ ਮਾਨ ਵਲੋਂ ਪਾਰਟੀ ਵਰਕਰਾਂ ਨਾਲ ਇਕ-ਇਕ ਘਰ ਜਾ ਕੇ ਬੂਹਾ ਖੜਕਾਇਆ ਗਿਆ ਤੇ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਮਾਨ ਦੇ ਮੁਨਾਫੇ” ਦੌਰਾਨ ਹੋਏ ਲਾਭਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰਚਾਰ ਦੌਰਾਨ ਲੋਕਾਂ ਵਿਚ ਭਗਵੰਤ ਮਾਨ ਸਰਕਾਰ ਪ੍ਰਤੀ ਬਹੁਤ ਹੀ ਹਾਂ-ਪੱਖੀ ਹੁੰਗਾਰਾ ਦੇਖਣ ਨੂੰ ਮਿਲਿਆ। ਵਾਰਡ ਵਾਸੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਪੱਖੀ ਕੰਮਾਂ ਤੋਂ ਬਹੁਤ ਖੁਸ਼ ਹਨ। ਲੋਕਾਂ ਨੇ 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲਾਂ ’ਚ ਸੁਧਾਰ ਤੇ ਰੁਜ਼ਗਾਰ ਵਰਗੀਆਂ ਸਹੂਲਤਾਂ ਲਈ ‘ਆਪ’ ਸਰਕਾਰ ਦਾ ਧੰਨਵਾਦ ਕੀਤਾ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਲੋਕਾਂ ਦਾ ਜੋ ਪਿਆਰ ਮਿਲ ਰਿਹਾ ਹੈ, ਉਸ ਤੋਂ ਸਾਫ਼ ਹੈ ਕਿ ਲੋਕ ਦੁਬਾਰਾ 2027 ਵਿਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਜਿਸ ਵਲੋਂ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਕੌਰ ਲਾਲਕਾ ਕੌਂਸਲਰ, ਕਸ਼ਮੀਰ ਸਿੰਘ ਲਾਲਕ, ਮਾਸਟਰ ਅਮਰੀਕ ਸਿੰਘ, ਭੁਪਿੰਦਰ ਸਿੰਘ ਕੱਲਰਮਾਜਰੀ, ਸਿਮਰਨ ਅੜਕ ਚੌਹਾਨ, ਜਸਵੀਰ ਸਿੰਘ ਛਿੰਦਾ ਵਜੀਦਪੁਰ, ਸੁੱਖ ਖਹਿਰਾ ਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।