27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਚੋਣ ਕਮਿਸ਼ਨ ਦੇ ਚੰਡੀਗੜ੍ਹ ਦਫ਼ਤਰ ਬਾਹਰ ਪੰਜਾਬ ਕਾਂਗਰਸ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ, ਚੋਣ ਕਮਿਸ਼ਨਰ ਦਾ ਫੂਕਿਆ ਪੁਤਲਾ

ਸਨੌਰ, 26 ਸਤੰਬਰ (ਮੋਹਣ ਸਿੰਘ ਭੱਟੀ)-ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਥਿਤ ਮਿਲੀਭੁਗਤ ਅਤੇ ਐੱਸ. ਆਈ.

Ad Position 21
No active advertisement
ਅਜੀਤ ਡੈਸਕ 27-09-2026

ਸਨੌਰ, 26 ਸਤੰਬਰ (ਮੋਹਣ ਸਿੰਘ ਭੱਟੀ)-ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਥਿਤ ਮਿਲੀਭੁਗਤ ਅਤੇ ਐੱਸ.ਆਈ.ਆਰ. ਵਿੱਚ ਹੋਈ ਕਥਿਤ ਘਪਲੇਬਾਜ਼ੀ ਵਿਰੁੱਧ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਇੱਕ ਵਿਸ਼ਾਲ ’ਤੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਾਂਝੀ ਅਗਵਾਈ ਹੇਠ ਕੀਤਾ ਗਿਆ, ਜਿਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ।ਇਸ ਰੋਸ ਪ੍ਰਦਰਸ਼ਨ ਵਿੱਚ ਹਲਕਾ ਸਨੌਰ ਤੋਂ ਉਚੇਚੇ ਤੌਰ ’ਤੇ ਪਹੁੰਚੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ (ਪੰਜਾਬ) ਦੇ ਸੂਬਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ (ਗੌਰਵ ਸੰਧੂ) ਨੇ ਕਾਂਗਰਸ ਹਾਈਕਮਾਂਡ ਨਾਲ ਮੋਢੇ ਨਾਲ ਮੋਢਾ ਜੋੜ ਕੇ ਰੋਸ ਪ੍ਰਗਟਾਇਆ।ਇਸ ਮੌਕੇ ਸਨੌਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੌਰਵ ਸੰਧੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਕੇ ਲੋਕਤੰਤਰ ਦਾ ਗਲ਼ ਘੁੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੋਣ ਕਮਿਸ਼ਨ ਨਿਰਪੱਖਤਾ ਨਾਲ ਕੰਮ ਕਰਨ ਦੀ ਬਜਾਏ ਭਾਜਪਾ ਦੀ ਕਠਪੁਤਲੀ ਵਾਂਗ ਵਿਹਾਰ ਕਰ ਰਿਹਾ ਹੈ। ਸੰਧੂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰਿਕ ਕਦਰਾਂ-ਕੀਮਤਾਂ ਨਾਲ ਹੋ ਰਿਹਾ ਖਿਲਵਾੜ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ, ਸਗੋਂ ਜਮਹੂਰੀ ਹੱਕਾਂ ਦੀ ਰਾਖੀ ਲਈ ਸੜਕਾਂ ਤੋਂ ਲੈ ਕੇ ਸੰਸਦ ਤੱਕ ਡੱਟ ਕੇ ਆਵਾਜ਼ ਬੁਲੰਦ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਖੁਦਕੁਸ਼ੀ ਅਤੇ ਭੂਤ ਦੀ ਅਫ਼ਵਾਹ ਤੋਂ ਭੜਕੇ ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੁਲਿਸ ਗੱਡੀ ਦੀ ਕੀਤੀ ਭੰਨ-ਤੋੜ,... ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਕੀਤਾ ਨਾਭਾ ’ਚ ‘ਮਾਵਾਂ ਧੀਆਂ ਨੂੰ ਇਨਸਾਫ ਦਿਵਾਉ, ਪੰਜਾਬ ਬਚਾਓ’ ਸਮਾਗਮ
Ad Position 24