27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਖੁਦਕੁਸ਼ੀ ਅਤੇ ਭੂਤ ਦੀ ਅਫ਼ਵਾਹ ਤੋਂ ਭੜਕੇ ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੁਲਿਸ ਗੱਡੀ ਦੀ ਕੀਤੀ ਭੰਨ-ਤੋੜ, ਪੁਲਿਸ ਕਰਮੀ ਦੀ ਕੀਤੀ ਖਿੱਚ ਧੂਹ

ਬਨੂੜ, 26 ਸਤੰਬਰ (ਭੁਪਿੰਦਰ ਸਿੰਘ)-ਚਿਤਕਾਰਾ ਯੁਨੀਵਰਸਿਟੀ ਦੇ ਸੈਂਕੜੇ ਵਿਦਿਆਰਥੀ ਦੇਰ ਰਾਤ ਕੌਮੀ ਮਾਰਗ ’ਤੇ ਆ ਗਏ। ਉਨ੍ਹਾਂ ਯੂਨੀਵਰਸਿਟੀ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Ad Position 21
No active advertisement
ਚਿਤਕਾਰਾ ਯੂਨੀਵਰਸਿਟੀ ਦੇ ਗੇਟ ਬਾਹਰ ਬੱਚਿਆਂ ਨੂੰ ਘਰ ਲੈ ਕੇ ਜਾਣ ਲਈ ਪਹੁੰਚੇ ਮਾਪੇ। ਅਜੀਤ ਤਸਵੀਰ 27-09-2026

ਬਨੂੜ, 26 ਸਤੰਬਰ (ਭੁਪਿੰਦਰ ਸਿੰਘ)-ਚਿਤਕਾਰਾ ਯੁਨੀਵਰਸਿਟੀ ਦੇ ਸੈਂਕੜੇ ਵਿਦਿਆਰਥੀ ਦੇਰ ਰਾਤ ਕੌਮੀ ਮਾਰਗ ’ਤੇ ਆ ਗਏ। ਉਨ੍ਹਾਂ ਯੂਨੀਵਰਸਿਟੀ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੌਕੇ ’ਤੇ ਪਹੁੰਚੇ ਇਕ ਪੁਲਿਸ ਦੇ ਚੌਕੀ ਇੰਚਾਰਜ ਨਾਲ ਵੀ ਖਿੱਚ-ਧੂਹ ਕੀਤੀ ਅਤੇ ਉਸ ’ਤੇ ਸ਼ਰਾਬ ਪੀਤੀ ਹੋਣ ਦਾ ਦੋਸ਼ ਲਗਾਇਆ। ਭੜਕੇ ਹੋਏ ਵਿਦਿਆਰਥੀਆਂ ਨੇ ਪੁਲਿਸ ਦੀ ਗੱਡੀ ਦੀ ਵੀ ਭੰਨ ਤੋੜ ਕੀਤੀ। ਕਾਫ਼ੀ ਮੁਸ਼ੱਕਤ ਮਗਰੋਂ ਡੀ.ਐੱਸ.ਪੀ. ਬਨੂੜ ਸੁਖਦੇਵ ਸਿੰਘ ਦੀ ਅਗਵਾਈ ਹੇਠ ਥਾਣਾ ਬਨੂੜ, ਸ਼ੰਭੂ, ਰਾਜਪੁਰਾ ਤੋਂ ਆਈ ਵੱਡੀ ਮਾਤਰਾ ਵਿਚ ਪੁਲਿਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਸ਼ਾਂਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਸ ਮਗਰੋਂ ਵਿਦਿਆਰਥੀ ਸ਼ਾਤ ਹੋ ਗਏ ਅਤੇ ਆਪੋ-ਆਪਣੇ ਹੋਸਟਲਾਂ ਵਿਚ ਚਲੇ ਗਏ। ਅੱਜ ਦਿਨੇ ਵੀ ਇਸ ਘਟਨਾ ਦਾ ਯੂਨੀਵਟਸਿਟੀ ਵਿਚ ਸਹਿਮ ਵਿਖਾਈ ਦੇ ਰਿਹਾ ਸੀ ਅਤੇ ਬੱਚਿਆਂ ਦੇ ਮਾਪੇ ਆਪਣੇ ਬੱਚਿਆਂ ਨੂੰ ਘਰੋ ਘਰੀ ਲਿਜਾ ਰਹੇ ਸਨ। ਅੱਜ ਵੀ ਸਾਰਾ ਦਿਨ ਡੀ.ਐੱਸ.ਪੀ. ਬਨੂੜ ਸੁਖਦੇਵ ਸਿੰਘ ਅਤੇ ਥਾਣਾ ਮੁਖੀ ਬਨੂੜ ਗੁਰਸੇਵਕ ਸਿੰਘ ਭਾਰੀ ਫੋਰਸ ਨਾਲ ਯੂਨੀਵਰਸਿਟੀ ਵਿਚ ਮੌਜੂਦ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਵਿਚ ਕਿਸੇ ਵਿਦਿਆਰਥਣ ਵਲੋਂ ਖੁਦਕਸ਼ੀ ਕਰਨ ਦਾ ਕੋਈ ਵੀ ਮਾਮਲਾ ਨਹੀਂ ਹੈ ਅਤੇ ਕਿਸੇ ਸ਼ਰਾਰਤੀ ਵਲੋਂ ਫੈਲਾਈ ਅਫ਼ਵਾਹ ਕਾਰਨ ਹੀ ਵਿਦਿਆਰਥੀ ਭੜਕ ਗਏ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਜਾਰੀ ਹੈ। ਇਸ ਮਾਮਲੇ ਬਾਬਤ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਨੇ ਬੀਤੀ ਰਾਤ ਚਿਤਕਾਰਾ ਯੂਨੀਵਰਸਿਟੀ ਵਿਖੇ ਮੌਕੇ ’ਤੇ ਪਹੁੰਚੇ ਪੁਲਿਸ ਕਰਮਚਾਰੀਆਂ ਨਾਲ ਹੁਲੜਬਾਜ਼ਾਂ ਵਲੋਂ ਕੀਤੇ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਵਾਹਨਾਂ ਦੀ ਭੰਨਤੋੜ ਕਰਨ, ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਐਸ.ਆਰ.ਐਸ. ਵਿਦਿਆਪੀਠ ਦੇ ਵਿਦਿਆਰਥੀਆਂ ਦਾ ਐਥਲੈਟਿਕਸ ’ਚ ਸ਼ਾਨਦਾਰ ਪ੍ਰਦਰਸ਼ਨ 5 ਸੋਨੇ ਸਮੇਤ 7 ਤਮਗੇ ਜਿੱਤੇ ਅਗਲੀ ਖ਼ਬਰ ਚੋਣ ਕਮਿਸ਼ਨ ਦੇ ਚੰਡੀਗੜ੍ਹ ਦਫ਼ਤਰ ਬਾਹਰ ਪੰਜਾਬ ਕਾਂਗਰਸ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ, ਚੋਣ ਕਮਿਸ਼ਨਰ ਦਾ ਫੂਕਿਆ ਪੁਤਲਾ
Ad Position 24