27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੁਲਿਸ ਮੁਖੀ ਹਰਮਨਦੀਪ ਸਿੰਘ ਹੰਸ ਵਲੋਂ ਸ਼ਹਿਰੀ ਥਾਣਾ ਸਮਾਣਾ ਦਾ ਦੌਰਾ

ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਨ ਵਿਰੁੱਧ ਜਾਗਰੂਕਤਾ ਲਈ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

Ad Position 21
No active advertisement
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਜਾਗਰੂਕਤਾ ਵੈਨਾਂ ਨੂੰ ਰਵਾਨਾ ਕਰਦੇ ਹੋਏ। ਅਜੀਤ ਤਸਵੀਰ ਥਾਣਾ ਸ਼ਹਿਰੀ ਸਮਾਣਾ ਵਿਖੇ ਪਹੁੰਚਣ ’ਤੇ ਪੁਲਿਸ ਮੁਖੀ ਪਟਿਆਲਾ ਹਰਮਨਦੀਪ ਸਿੰਘ ਹੰਸ ਦਾ ਸਵਾਗਤ ਕਰਦੇ ਹੋਏ ਪੁਲਿਸ ਉਪ ਕਪਤਾਨ ਫਤਿਹ ਸਿੰਘ ਬਰਾੜ। ਤਸਵੀਰ : ਸਾਹਿਬ ਸਿੰਘ 27-09-2026
ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਨ ਵਿਰੁੱਧ ਜਾਗਰੂਕਤਾ ਲਈ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਇਹ ਵੈਨਾਂ ਅਗਲੇ 40 ਦਿਨਾਂ ਲਈ 6 ਬਲਾਕਾਂ ਦੇ 934 ਪਿੰਡਾਂ ਵਿਚ ਲੋਕਾਂ ਨੂੰ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕਰਨਗੀਆਂ। ਇਸ ਦੌਰਾਨ ਕਿਸਾਨਾਂ ਨੂੰ ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦੇਣ ਲਈ ਲਿਟਰੇਚਰ ਵੀ ਵੰਡਿਆ ਜਾਵੇਗਾ। ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਕੋਈ ਵੀ ਰਹਿੰਦ-ਖੂੰਹਦ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ ਤਾਂ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਹੋਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ਵਿਚ ਕਦੇ ਵੀ ਅੱਗ ਨਾ ਲਗਾਉਣ ਦਾ ਪ੍ਰਣ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸੰਭਵ ਉਪਰਾਲਾ ਕਰਕੇ ਜਿੱਥੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜਮੀਨ ਵਿੱਚ ਹੀ ਮਿਲਾਉਣ ਲਈ ਕਿਸਾਨਾਂ ਦੀ ਮਦਦ ਕਰ ਰਹੀ ਹੈ ਤਾਂ ਕਿ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇ ਤੇ ਸਾਡਾ ਵਾਤਾਵਰਣ ਵੀ ਖ਼ਰਾਬ ਨਾ ਹੋਵੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਹੈ, ਇਸ ਦਾ ਲਾਭ ਉਠਾਇਆ ਜਾਵੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ, ਏ.ਡੀ.ਓ. ਰਵਿੰਦਰ ਪਾਲ ਸਿੰਘ ਚੱਠਾ, ਏ. ਏ. ਈ. ਪ੍ਰਭਦੀਪ ਸਿੰਘ ਤੇ ਅਮਨਪ੍ਰੀਤ ਸਿੰਘ ਸੰਧੂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਨੇ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਕੀਤੀਆਂ ਰਵਾਨਾ ਅਗਲੀ ਖ਼ਬਰ ਮਾਨ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ’ਤੇ ਪਿੰਡ ਵਾਸੀਆਂ ਨੇ ਜਤਾਇਆ ਅਟੁੱਟ ਵਿਸ਼ਵਾਸ
Ad Position 24