ਮਹਿਲਾ ਸਖੀਆਂ ਦੀ ਸਰਗਰਮ ਭੂਮਿਕਾ ਨਾਲ ਹਲਕੇ ’ਚ ਲੋਕ-ਭਲਾਈ ਕਾਰਜਾਂ ਨੂੰ ਮਿਲੇਗੀ ਹੋਰ ਮਜ਼ਬੂਤੀ- ਹਰਚੰਦ ਸਿੰਘ ਬਰਸਟ
ਸਮਾਣਾ, 26 ਸਤੰਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮਾਣਾ ਦਫ਼ਤਰ ਵਿਖੇ ਸੁਖਵੀਰ ਕੌਰ ਬਲਾਕ ਪ੍ਰਧਾਨ ਤੇ ਕਰਮਜੀਤ ਸਿੰਘ ਕਤਰ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਦੀਆਂ ਮਹਿਲਾ ਸਖੀਆਂ ਵਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ ਅਤੇ ਲੋਕ-ਭਲਾਈ ਦੇ ਕਾਰਜਾਂ ਨੂੰ ਲੈ ਕੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ।
ਸਮਾਣਾ, 26 ਸਤੰਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮਾਣਾ ਦਫ਼ਤਰ ਵਿਖੇ ਸੁਖਵੀਰ ਕੌਰ ਬਲਾਕ ਪ੍ਰਧਾਨ ਤੇ ਕਰਮਜੀਤ ਸਿੰਘ ਕਤਰ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਦੀਆਂ ਮਹਿਲਾ ਸਖੀਆਂ ਵਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ ਅਤੇ ਲੋਕ-ਭਲਾਈ ਦੇ ਕਾਰਜਾਂ ਨੂੰ ਲੈ ਕੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸ. ਬਰਸਟ ਨੇ ਮਹਿਲਾ ਸਖੀਆਂ ਦੇ ਸੁਝਾਵਾਂ ਅਤੇ ਵਿਚਾਰਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣੀਆਂ ਅਤੇ ਲੋਕ-ਹਿੱਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਪੂਰੀ ਤਰ੍ਹਾਂ ਕਾਮਯਾਬ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਮਹਿਲਾਵਾਂ ਦੇ ਸਹਿਯੋਗ ਨਾਲ ਪਾਰਟੀ ਦੀਆਂ ਨੀਤੀਆਂ ਹਰ ਨਾਗਰਿਕ ਤੱਕ ਪਹੁੰਚ ਰਹੀਆਂ ਹਨ। ਇਸ ਮੌਕੇ ਮਹਿਲਾ ਸਖੀਆਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਵਿਚ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਆਪਣਾ ਯੋਗਦਾਨ ਪਾਉਣਗੀਆਂ।