ਨਸ਼ਾ ਮੁਕਤ ਪੰਜਾਬ ਤੇ ਨਸ਼ਾ ਮੁਕਤ ਯਾਤਰਾ ਕੱਢਣਾ ਭਾਜਪਾ ਦਾ ਸਹੀ ਕਦਮ : ਡਾ. ਗੁਰਵਿੰਦਰ ਕਾਂਸਲ
ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੰਘੇ ਅਪ੍ਰੈਲ ਮਹੀਨੇ ਵਿਚ ਪੰਜਾਬ ਦੇ ਲੋਕਾਂ ਨਾਲ ਇਕ ਵਾਅਦਾ ਕੀਤਾ ਸੀ। ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਭਾਜਪਾ ਪੰਜਾਬ ਵਿਚੋਂ 2 ਸਾਲ ਦੇ ਅੰਦਰ-ਅੰਦਰ ਪੰਜਾਬ ਨੂੰ ਨਸ਼ਾ ਮੁਕਤ ਅਤੇ ਹਸਦਾ ਵਸਦਾ ਪੰਜਾਬ ਬਣਾਏਗੀ।
ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੰਘੇ ਅਪ੍ਰੈਲ ਮਹੀਨੇ ਵਿਚ ਪੰਜਾਬ ਦੇ ਲੋਕਾਂ ਨਾਲ ਇਕ ਵਾਅਦਾ ਕੀਤਾ ਸੀ। ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਭਾਜਪਾ ਪੰਜਾਬ ਵਿਚੋਂ 2 ਸਾਲ ਦੇ ਅੰਦਰ-ਅੰਦਰ ਪੰਜਾਬ ਨੂੰ ਨਸ਼ਾ ਮੁਕਤ ਅਤੇ ਹਸਦਾ ਵਸਦਾ ਪੰਜਾਬ ਬਣਾਏਗੀ। ਭਾਜਪਾ ਤੇ ਇਸ ਦੂਰਅੰਦੇਸ਼ੀ ਫੈਸਲੇ ਦਾ ਸਵਾਗਤ ਕਰਦੇ ਹੋਏ ਭਾਜਪਾ ਦੇ ਸੀਨੀ. ਆਗੂ ਡਾ. ਗੁਰਿੰਦਰ ਕਾਂਸਲ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਅਤੇ ਨਸ਼ਾ ਮੁਕਤ ਯਾਤਰਾ ਕੱਢਣਾ ਭਾਜਪਾ ਦਾ ਸਹੀ ਕਦਮ ਹੈ। ਜਿਸ ਨਾਲ ਪੰਜਾਬ ਦੀ ਨਸ਼ੇ ਵਿਚ ਫਸੀ ਹੋਈ ਨੌਜਵਾਨੀ ਨੂੰ ਇਸ ਦਲਦਲ ਵਿਚੋਂ ਕੱਢਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅਮਿਤ ਸ਼ਾਹ ਨੇ ਪੰਜਾਬ ਵਿਚ ਸਰਕਾਰ ਬਣਨ ਤੱਕ ਦੀ ਉਡੀਕ ਨਹੀਂ ਕੀਤੀ ਅਤੇ ਪਹਿਲਾਂ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਵਿਉਤਬੰਦੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬੇ ਭਰ ਵਿਚ ਭਾਜਪਾ ਵਲੋਂ ਨਸ਼ਾ ਮੁਕਤ ਯਾਤਰਾ ਕੱਢੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਆਪਾਂ ਸਾਰੇ ਇਸ ਯਾਤਰਾ ਦਾ ਹਿੱਸਾ ਬਣੀਏ ਅਤੇ ਆਪਣੇ ਪੰਜਾਬ ਨੂੰ ਨਸ਼ਾ ਮੁਕਤ, ਹੱਸਦਾ ਵੱਸਦਾ ਅਤੇ ਇਕ ਵਿਕਸਿਤ ਪੰਜਾਬ ਬਣਾਈਏ। ਉਨ੍ਹਾਂ ਅੱਗੇ ਕਿਹਾ ਕਿ ਉਹ ਇਸ ਗੱਲ ਦਾ ਦਾਅਵਾ ਕਰਦੇ ਹਨ। ਕਿ ਜੇਕਰ ਪੰਜਾਬ ਨੂੰ ਕੋਈ ਰੰਗਲਾ ਪੰਜਾਬ ਅਤੇ ਨਸ਼ਾ ਮੁਕਤ ਪੰਜਾਬ ਬਣਾ ਸਕਦਾ ਤਾਂ ਉਹ ਕੇਵਲ ਸਿਰਫ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਬਣਾ ਸਕਦੀ ਹੈ।