27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਲੋਕਾਂ ਦੇ ਹੱਕਾਂ ਤੇ ਇਲਾਕੇ ਦੇ ਵਿਕਾਸ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰਾਂਗੇ- ਸੰਜੀਵ ਸ਼ਰਮਾ

ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦਿਹਾਤੀ ਦੇ ਏਕਤਾ ਨਗਰ ਵਿਖੇ ਸੰਜੀਵ ਸ਼ਰਮਾ ਕਾਲੂ ਵਲੋਂ ਆਪਣੇ ਸਾਥੀਆਂ ਤੇ ਇਲਾਕਾ ਵਾਸੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਲੋਕਾਂ ਵਿਚ ਭਰਵਾਂ ਉਤਸ਼ਾਹ ਦੇਖਣ ਨੂੰ ਮਿਲਿਆ। ਮੀਟਿੰਗ ਦੌਰਾਨ ਲੋਕਾਂ ਵਲੋਂ ‘ਸੰਜੀਵ ਸ਼ਰਮਾ ਕਾਲੂ ਜ਼ਿੰਦਾਬਾਦ’ ਦੇ ਨਾਅਰੇ ਲਗਾ ਕੇ ਉਨ੍ਹਾਂ ਪ੍ਰਤੀ ਆਪਣੇ ਸਮਰਥਨ ਅਤੇ ਭਰੋਸੇ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਪਟਿਆਲਾ ਦੇ ਏਕਤਾ ਨਗਰ ’ਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੰਜੀਵ ਸ਼ਰਮਾ ਕਾਲੂ। ਅਜੀਤ ਤਸਵੀਰ 27-09-2026
ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦਿਹਾਤੀ ਦੇ ਏਕਤਾ ਨਗਰ ਵਿਖੇ ਸੰਜੀਵ ਸ਼ਰਮਾ ਕਾਲੂ ਵਲੋਂ ਆਪਣੇ ਸਾਥੀਆਂ ਤੇ ਇਲਾਕਾ ਵਾਸੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਲੋਕਾਂ ਵਿਚ ਭਰਵਾਂ ਉਤਸ਼ਾਹ ਦੇਖਣ ਨੂੰ ਮਿਲਿਆ। ਮੀਟਿੰਗ ਦੌਰਾਨ ਲੋਕਾਂ ਵਲੋਂ ‘ਸੰਜੀਵ ਸ਼ਰਮਾ ਕਾਲੂ ਜ਼ਿੰਦਾਬਾਦ’ ਦੇ ਨਾਅਰੇ ਲਗਾ ਕੇ ਉਨ੍ਹਾਂ ਪ੍ਰਤੀ ਆਪਣੇ ਸਮਰਥਨ ਅਤੇ ਭਰੋਸੇ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਕੇਂਦਰ ਹਮੇਸ਼ਾ ਆਮ ਲੋਕ ਰਹੇ ਹਨ ਅਤੇ ਉਹ ਲੋਕਾਂ ਨਾਲ ਸਿਰਫ਼ ਚੋਣਾਂ ਸਮੇਂ ਨਹੀਂ, ਸਗੋਂ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣ ਵਿਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਏਕਤਾ ਨਗਰ ਦੇ ਵਸਨੀਕਾਂ ਵਲੋਂ ਮਿਲ ਰਿਹਾ ਪਿਆਰ, ਸਨੇਹ ਅਤੇ ਭਰੋਸਾ ਉਨ੍ਹਾਂ ਲਈ ਵੱਡੀ ਤਾਕਤ ਹੈ ਅਤੇ ਉਹ ਇਸ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਲੋਕਾਂ ਵਿਚ ਰਹਿ ਕੇ ਕੰਮ ਕਰਦੇ ਰਹਿਣਗੇ। ਇਸ ਮੌਕੇ ਇਲਾਕਾ ਵਾਸੀਆਂ ਵਲੋਂ ਸਥਾਨਕ ਪੱਧਰ ਨਾਲ ਸੰਬੰਧਿਤ ਵੱਖ-ਵੱਖ ਮੁੱਦੇ ਸੰਜੀਵ ਸ਼ਰਮਾ ਕਾਲੂ ਦੇ ਧਿਆਨ ਵਿਚ ਲਿਆਂਦੇ ਗਏ। ਉਨ੍ਹਾਂ ਨੇ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਇਲਾਕੇ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਮੀਟਿੰਗ ਦੌਰਾਨ ਸੰਜੀਵ ਸ਼ਰਮਾ ਕਾਲੂ ਨੇ ਆਪਣੇ ਸਾਥੀਆਂ ਨਾਲ ਇਲਾਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਸੰਪਰਕ ਹੋਰ ਗਹਿਰਾ ਕਰਨ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮੌਜੂਦ ਇਲਾਕਾ ਵਾਸੀਆਂ ਨੇ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੰਜੀਵ ਸ਼ਰਮਾ ਕਾਲੂ ਨੂੰ ਆਪਣਾ ਪੂਰਾ ਸਮਰਥਨ ਦੇਣਗੇ। ਇਸ ਮੌਕੇ ਸੰਤ ਬੰਗਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਐਡ. ਸੇਵਕ ਸਿੰਘ ਝਿੱਲ, ਅਮਰਪ੍ਰੀਤ ਸਿੰਘ ਬੌਬੀ ਸਾਬਕਾ ਕੌਂਸਲਰ, ਸੁਰਜੀਤ ਸਿੰਘ ਜੀਤੂ, ਪਟੇਲ, ਗੀਤਾ, ਨਿਰਮਲਾ ਦੇਵੀ, ਪਾਰਵਤੀ, ਪਰਮਜੀਤ ਕੌਰ, ਸੰਤੋਸ਼, ਪ੍ਰਭੁ ਨਾਥ, ਰਾਜ ਕੁਮਾਰ ਸਿੰਘ, ਵਿਜੇ ਚੌਧਰੀ, ਬਨਾਰਸੀ ਯਾਧਵ, ਰਮੇਸ਼ ਕੁਮਾਰ, ਸਤਪਾਲ, ਸਲਿੰਦਰ ਪ੍ਰਸ਼ਾਦ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਰੋਹਿਤ ਸ਼ਰਮਾ, ਹੇਮੰਤ ਪਾਠਕ, ਗੌਰਵ ਸੂਦ, ਮੱਨੂ ਧਾਲੀਵਾਲ ਤੇ ਸੌਰਵ ਵਾਲੀਆਂ ਆਦਿ ਹਾਜ਼ਿਰ ਰਹੇ|
Ad Position 22
No active advertisement
ਪਿਛਲੀ ਖ਼ਬਰ ਡੀਪੂ ਹੋਲਡਰਾਂ ਵਲੋਂ ਮੰਗਾਂ ਪੂਰੀਆਂ ਨਾ ਹੋਣ ’ਤੇ ਸਰਕਾਰ ਵਿਰੁੱਧ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਤੇ ਨਸ਼ਾ ਮੁਕਤ ਯਾਤਰਾ ਕੱਢਣਾ ਭਾਜਪਾ ਦਾ ਸਹੀ ਕਦਮ : ਡਾ. ਗੁਰਵਿੰਦਰ ਕਾਂਸਲ
Ad Position 24