26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੇਲਾ ਛਪਾਰ ਲਈ ਹਲਕਾ ਸਨੌਰ ਤੋਂ ਬੀਬੀ ਰਾਜਵੰਤ ਕੌਰ ਘੜਾਮ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ

ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਦੇ ਪ੍ਰਸਿੱਧ ਇਤਿਹਾਸਕ ਅਤੇ ਮੇਲਿਆਂ ਵਿਚੋਂ ਇਕ ਮੇਲਾ ਛਪਾਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਮੌਕੇ ਹਲਕਾ ਸਨੌਰ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਬੀਬੀ ਰਾਜਵੰਤ ਕੌਰ ਘੜਾਮ ਦੀ ਅਗਵਾਈ ਹੇਠ ਹਲਕੇ ਦੀਆਂ ਸੰਗਤਾਂ ਅਤੇ ਵਰਕਰਾਂ ਵਲੋਂ 45 ਗੱਡੀਆਂ ਦੇ ਵਿਸ਼ਾਲ ਕਾਫ਼ਲਾ ਰਵਾਨਾ ਹੋਇਆ।

Ad Position 21
No active advertisement
ਅਜੀਤ ਡੈਸਕ 27-09-2026
ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਦੇ ਪ੍ਰਸਿੱਧ ਇਤਿਹਾਸਕ ਅਤੇ ਮੇਲਿਆਂ ਵਿਚੋਂ ਇਕ ਮੇਲਾ ਛਪਾਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਇਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਮੌਕੇ ਹਲਕਾ ਸਨੌਰ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਬੀਬੀ ਰਾਜਵੰਤ ਕੌਰ ਘੜਾਮ ਦੀ ਅਗਵਾਈ ਹੇਠ ਹਲਕੇ ਦੀਆਂ ਸੰਗਤਾਂ ਅਤੇ ਵਰਕਰਾਂ ਵਲੋਂ 45 ਗੱਡੀਆਂ ਦੇ ਵਿਸ਼ਾਲ ਕਾਫ਼ਲਾ ਰਵਾਨਾ ਹੋਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਾਜਵੰਤ ਕੌਰ ਘੜਾਮ ਨੇ ਕਿਹਾ ਕਿ ਪੰਜਾਬ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਤੌਰ ’ਤੇ ਮਜ਼ਬੂਤ ਅਗਵਾਈ ਦੀ ਸਖ਼ਤ ਲੋੜ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ ਅਤੇ ਪੰਥ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਵਚਨਬੱਧ ਹੈ। ਮੇਲਾ ਛਪਾਰ ਵਰਗੇ ਇਤਿਹਾਸਕ ਮੌਕਿਆਂ ’ਤੇ ਪੰਥਕ ਕਾਨਫਰੰਸਾਂ ਕਰਨਾ ਸਾਡੇ ਵਿਰਸੇ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦਾ ਇਕ ਪ੍ਰਭਾਵਸ਼ਾਲੀ ਜ਼ਰੀਆ ਹਨ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੀਆਂ ਸੰਗਤਾਂ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਪਹਿਰਾ ਦਿੱਤਾ ਹੈ ਅਤੇ ਅੱਜ ਵੀ 45 ਗੱਡੀਆਂ ਦੇ ਕਾਫ਼ਲੇ ਨਾਲ ਇਸ ਕਾਨਫਰੰਸ ਵਿਚ ਪਹੁੰਚ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਇਲਾਕੇ ਦੇ ਲੋਕ ਪੰਥਕ ਸੋਚ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਵਲੋਂ ਉਲੀਕੇ ਗਏ ਭਵਿੱਖੀ ਪ੍ਰੋਗਰਾਮਾਂ ਅਤੇ ਸਿਧਾਂਤਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਇਸਤਰੀ ਵਿੰਗ ਪੂਰੀ ਤਰ੍ਹਾਂ ਸਰਗਰਮ ਹੈ। ਇਸ ਮੌਕੇ ਸੁਰਿੰਦਰ ਕੌਰ ਚੌਹਾਨ, ਕੁਲਦੀਪ ਕੌਰ ਕਾਹਲੋਂ, ਪਲਵਿੰਦਰ ਕੌਰ ਸਮਾਣਾ, ਸਰਬਜੀਤ ਕੌਰ ਸਮਾਣਾ, ਪਰਵਿੰਦਰ ਕੌਰ ਘੜਾਮ, ਜਤਿੰਦਰ ਕੌਰ ਨੰਦਗੜ, ਮਨਜੀਤ ਕੌਰ ਸੰਧੂ, ਕਵਲਜੀਤ ਕੌਰ ਮੁਲਤਾਨੀ ਅਤੇ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਨੌਰੀ ਅੱਡੇ ’ਚ ਦੁਕਾਨ ’ਚੋਂ ਨਗਦੀ ਅਤੇ ਸਾਮਾਨ ਚੋਰੀ ਅਗਲੀ ਖ਼ਬਰ ਭਾਨਰਾ ਵਿਖੇ ਬੀਬੀ ਰਵਿੰਦਰ ਕੌਰ ਵਲੋਂ ਲੋਕ ਮਿਲਣੀ
Ad Position 24