26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕੱਚੇ ਮਕਾਨਾਂ ਸੰਬੰਧੀ ਵਿਧਾਇਕ ਜੌੜਾਮਾਜਰਾ ਨੇ ਬਲਾਕ ਸੰਮਤੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ

ਸਮਾਣਾ, 26 ਸਤੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਬੀ. ਡੀ.

Ad Position 21
No active advertisement
ਅਜੀਤ ਡੈਸਕ 27-09-2026
ਸਮਾਣਾ, 26 ਸਤੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਡੀ.ਪੀ.ਓ. ਦਫ਼ਤਰ ਸਮਾਣਾ ਵਿਖੇ ਪਹੁੰਚ ਕੇ ਕੱਚੇ ਮਕਾਨਾਂ ਸੰਬੰਧੀ ਉੱਚ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਮਕਾਨ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਅਤੇ ਲਾਭਪਾਤਰੀਆਂ ਦੀ ਜਾਂਚ ਸੰਬੰਧੀ ਜਾਣਕਾਰੀ ਹਾਸਲ ਕੀਤੀ। ਵਿਧਾਇਕ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੱਚੇ ਮਕਾਨਾਂ ਵਾਲੇ ਪਰਿਵਾਰਾਂ ਦੀ ਯੋਗਤਾ ਦੀ ਜਾਂਚ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮ ਦਾ ਲਾਭ ਸਿਰਫ ਉਨ੍ਹਾਂ ਪਰਿਵਾਰਾਂ ਤੱਕ ਪਹੁੰਚਣਾ ਚਾਹੀਦਾ ਹੈ ਜੋ ਅਸਲ ਵਿਚ ਇਸ ਦੇ ਹੱਕਦਾਰ ਹਨ। ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੇ ਪੱਖਪਾਤ ਜਾਂ ਸਿਫ਼ਾਰਸ਼ ਨੂੰ ਥਾਂ ਨਾ ਦਿੱਤੀ ਜਾਵੇ ਅਤੇ ਸਾਰੇ ਮਾਮਲਿਆਂ ਨੂੰ ਨਿਯਮਾਂ ਅਨੁਸਾਰ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਬਿਹਤਰ ਅਤੇ ਪੱਕਾ ਰਿਹਾਇਸ਼ੀ ਮਕਾਨ ਮੁਹੱਈਆ ਕਰਵਾਉਣ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯਕੀਨੀ ਬਣਾਉਣਾ ਜ਼ਰੂਰੀ ਹੈ। ਇਸ ਮੌਕੇ ਵਿਭਾਗੀ ਅਧਿਕਾਰੀਆਂ ਨੇ ਵਿਧਾਇਕ ਨੂੰ ਚੱਲ ਰਹੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਖੇੜੀ ਮੱਲਾਂ ਤੋਂ ਵੱਡੀ ਗਿਣਤੀ ’ਚ ਪਰਿਵਾਰ ਹੋਏ ਕਾਂਗਰਸ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ’ਚ ਨਸ਼ੇ ਰੋਕਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ’ਚ ਬੰਦ ਕਰਕੇ ਭਾਜਪਾ ਨਸ਼ੇ ਰੋਕਣ ਦਾ ਵਿਖਾਵਾ ਬੰਦ ਕਰੇ-ਸ਼ੁਤਰਾਣ...
Ad Position 24