27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਰਕਾਰ ਵਲੋਂ ਦਿੱਤੀ ਜਾਵੇ ਸਹਾਇਤਾ ਰਾਸ਼ੀ : ਲਖਵਿੰਦਰ ਸਿੰਘ ਜਵੰਦਾ

ਡਕਾਲਾ, 27 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਉੱਘੇ ਸਮਾਜ ਸੇਵੀ ਅਤੇ ਨੌਜਵਾਨਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰਨ ਵਾਲੇ ਲਖਵਿੰਦਰ ਸਿੰਘ ਜਵੰਦਾ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਵਧੇਰੇ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਮਹੱਤਵਪੂਰਨ ਹੈ।

Ad Position 21
No active advertisement
ਅਜੀਤ ਡੈਸਕ 28-09-2026
ਡਕਾਲਾ, 27 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਉੱਘੇ ਸਮਾਜ ਸੇਵੀ ਅਤੇ ਨੌਜਵਾਨਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰਨ ਵਾਲੇ ਲਖਵਿੰਦਰ ਸਿੰਘ ਜਵੰਦਾ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਵਧੇਰੇ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਮਹੱਤਵਪੂਰਨ ਹੈ। ਲਖਵਿੰਦਰ ਸਿੰਘ ਜਵੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਿੰਡ ਪੱਧਰ ’ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕਬੱਡੀ ਕੱਪ, ਕੁਸ਼ਤੀ ਦੰਗਲ, ਹੈਂਡਬਾਲ, ਵਾਲੀਬਾਲ, ਫੁੱਟਬਾਲ ਅਤੇ ਹੋਰ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣ ਤਾਂ ਨੌਜਵਾਨਾਂ ਨੂੰ ਆਪਣੀ ਊਰਜਾ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੇਲੇ ਅਤੇ ਖੇਡ ਮੁਕਾਬਲੇ ਕਰਵਾਉਣ ਲਈ ਬਣੀਆਂ ਕਮੇਟੀਆਂ ਵੱਲੋਂ ਅਕਸਰ ਆਪਣੇ ਪੱਧਰ ’ਤੇ ਲੋਕਾਂ ਤੋਂ ਸਹਿਯੋਗ ਇਕੱਠਾ ਕਰਕੇ ਇਹ ਉਪਰਾਲੇ ਕੀਤੇ ਜਾਂਦੇ ਹਨ। ਅਜਿਹੀਆਂ ਕਮੇਟੀਆਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਸ ਲਈ ਸਰਕਾਰ ਨੂੰ ਇਨ੍ਹਾਂ ਕਮੇਟੀਆਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਖੇਡਾਂ ਕਰਵਾਉਣ ਲਈ ਯੋਗ ਸਹਾਇਤਾ ਰਾਸ਼ੀ ਮੁਹੱਈਆ ਕਰਵਾਉਣੀ ਚਾਹੀਦੀ ਹੈ। ਜਵੰਦਾ ਨੇ ਕਿਹਾ ਕਿ ਜੇਕਰ ਪਿੰਡ ਪੱਧਰ ’ਤੇ ਖੇਡਾਂ ਲਈ ਬਿਹਤਰ ਮਾਹੌਲ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਪੰਜਾਬ ਦੇ ਨੌਜਵਾਨਾਂ ਦੀ ਖੇਡ ਪ੍ਰਤਿਭਾ ਨੂੰ ਵੀ ਅੱਗੇ ਲਿਜਾਇਆ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਕ ਮਜ਼ਬੂਤ ਸਮਾਜਿਕ ਮਾਹੌਲ ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਸਰਕਾਰ, ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅੰਗਰੇਜ਼ੀ ਭਾਸ਼ਾ ਦੇ ਬਹੁਤੇ ਸ੍ਵਰ ਪੰਜਾਬੀ ਨਾਲੋਂ ਤੇ ਪੰਜਾਬੀ ਦੇ ਬਹੁਤੇ ਸ੍ਵਰ ਅੰਗਰੇਜ਼ੀ ਨਾਲੋਂ ਹਨ ਵੱਖਰੇ: ਪੰਜਾਬੀ ਯੂਨੀਵ... ਅਗਲੀ ਖ਼ਬਰ ਮੈਡੀਕਲ ਪ੍ਰੈਕਟਿਸਨਰ ਯੂਨੀਅਨ ਪੰਜਾਬ ਦੀ ਮੀਟਿੰਗ ’ਚ ਡਾ. ਦਰਸ਼ਨ ਸਿੰਘ ਗੁੱਜਰਪੁਰਾ ਸੂਬਾ ਪ੍ਰਧਾਨ ਨਿਯੁਕਤ
Ad Position 24