ਪੰਜਾਬ ਦੇ ਲੋਕ ਫਿਰ ਤੋਂ ਬਣਾਉਣਗੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ- ਜਸਪਾਲ ਸਿੰਘ
ਨਾਭਾ, 27 ਸਤੰਬਰ (ਜਗਨਾਰ ਸਿੰਘ ਦੁਲੱਦੀ)-ਜਦੋਂ ਤੋਂ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਪੰਜਾਬ ਵਾਸੀ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਨਜ਼ਰ ਆ ਰਹੇ ਹਨ ਜਿਸ ਕਰਕੇ ਪੰਜਾਬ ਵਾਸੀ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਕਾਹਲੇ ਹਨ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਆਗੂ ਜਸਪਾਲ ਸਿੰਘ ਕਲਿਆਣ ਨੇ ਗੱਲਬਾਤ ਦੌਰਾਨ ਕਹੇ।
ਨਾਭਾ, 27 ਸਤੰਬਰ (ਜਗਨਾਰ ਸਿੰਘ ਦੁਲੱਦੀ)-ਜਦੋਂ ਤੋਂ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਪੰਜਾਬ ਵਾਸੀ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਨਜ਼ਰ ਆ ਰਹੇ ਹਨ ਜਿਸ ਕਰਕੇ ਪੰਜਾਬ ਵਾਸੀ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਕਾਹਲੇ ਹਨ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਆਗੂ ਜਸਪਾਲ ਸਿੰਘ ਕਲਿਆਣ ਨੇ ਗੱਲਬਾਤ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦਾ ਵਿਕਾਸ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਪੱਖਪਾਤ ਦੇ ਕਰਵਾਇਆ ਗਿਆ ਹੈ ਜਿਸ ਕਰਕੇ ਪੰਜਾਬ ਦੇ ਲੋਕ ਫਿਰ ਤੋਂ ਆਮ ਆਦਮੀ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫ਼ਤਵਾ ਦੇਣਗੇ। ‘ਆਪ’ ਆਗੂ ਕਲਿਆਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨੂੰ ਗਰੰਟੀਆਂ ਦਿੱਤੀਆਂ ਗਈਆਂ ਸਨ ਉਹ ਗਰੰਟੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਕ ਇਕ ਕਰਕੇ ਪੂਰਾ ਕਰ ਦਿੱਤਾ ਗਿਆ ਹੈ।