ਭਾਜਪਾ ਪੰਜਾਬ ਨੂੰ ਬਣਾਵੇਗੀ ਨਸ਼ਾਮੁਕਤ- ਉਪ ਮੁੱਖ ਮੰਤਰੀ ਬਰਜੇਸ਼ ਪਾਠਕ
ਪਾਤੜਾਂ, 27 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)-ਭਾਰਤੀ ਜਨਤਾ ਪਾਰਟੀ ਵਲੋਂ ਸਮੁੱਚੇ ਪੰਜਾਬ ਅੰਦਰ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਯਾਤਰਾ ਦੇ ਤਹਿਤ ਹਲਕਾ ਸ਼ੁਤਰਾਣਾ ਅੰਦਰ ਨਸ਼ਾ ਮੁਕਤ ਯਾਤਰਾ ਕੱਢੀ ਗਈ, ਜਿਸ ਵਿਚ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬਰਜੇਸ਼ ਪਾਠਕ, ਭਾਜਪਾ ਦੇ ਸੀਨੀਅਰ ਆਗੂ ਅਨਿਲ ਸਰੀਨ, ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ, ਭਾਜਪਾ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਤੇ ਭਾਜਪਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਹਰਮੇਸ਼ ਗੋਇਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲੇ ਨੇ ਨਸ਼ਾ ਮੁਕਤ ਯਾਤਰਾ ਵਿਚ ਸ਼ਮੂਲੀਅਤ ਕੀਤੀ।
ਪਾਤੜਾਂ, 27 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)-ਭਾਰਤੀ ਜਨਤਾ ਪਾਰਟੀ ਵਲੋਂ ਸਮੁੱਚੇ ਪੰਜਾਬ ਅੰਦਰ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਯਾਤਰਾ ਦੇ ਤਹਿਤ ਹਲਕਾ ਸ਼ੁਤਰਾਣਾ ਅੰਦਰ ਨਸ਼ਾ ਮੁਕਤ ਯਾਤਰਾ ਕੱਢੀ ਗਈ, ਜਿਸ ਵਿਚ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬਰਜੇਸ਼ ਪਾਠਕ, ਭਾਜਪਾ ਦੇ ਸੀਨੀਅਰ ਆਗੂ ਅਨਿਲ ਸਰੀਨ, ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ, ਭਾਜਪਾ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਤੇ ਭਾਜਪਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਹਰਮੇਸ਼ ਗੋਇਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲੇ ਨੇ ਨਸ਼ਾ ਮੁਕਤ ਯਾਤਰਾ ਵਿਚ ਸ਼ਮੂਲੀਅਤ ਕੀਤੀ। ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਦੀ ਅਨਾਜ ਮੰਡੀ ਤੇ ਪਾਤੜਾਂ ਵਿਖੇ ਕੀਤੀਆਂ ਗਈਆਂ ਵੱਖ-ਵੱਖ ਰੈਲੀਆਂ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਬਰਜੇਸ਼ ਪਾਠਕ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਪੰਜਾਬ ਅੰਦਰ ਨਸ਼ਾ ਖਤਮ ਕਰਨ ਦਾ ਝੂਠਾ ਵਾਅਦਾ ਕਰਕੇ ਸਰਕਾਰ ਬਣਾਈ ਸੀ, ਪਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਾ ਪਹਿਲਾਂ ਨਾਲੋਂ ਵੀ ਜ਼ਿਆਦਾ ਵਧਿਆ ਹੈ, ਜਿਸ ਕਾਰਨ ਰੋਜ਼ਾਨਾ ਹੀ ਪੰਜਾਬ ਅੰਦਰ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਗਰੰਟੀਆਂ ਦੇ ਕੇ ਪੰਜਾਬ ਅੰਦਰ ਸਰਕਾਰ ਤਾਂ ਬਣਾ ਲਈ, ਪਰ ਹੁਣ ਪੰਜਾਬ ਅੰਦਰ ਨਸ਼ਾ ਖਤਮ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਫ਼ੈਸਲਾ ਕੀਤਾ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹਾਲਾਤ ਅਜਿਹੇ ਪੈਦਾ ਹੋ ਚੁੱਕੇ ਹਨ ਕਿ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ਅੰਦਰ ਨਸ਼ਾ ਆਮ ਵਿਕ ਰਿਹਾ ਹੈ, ਜਿਸ ਨੂੰ ਬੰਦ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਉਪਰੰਤ ਇਨ੍ਹਾਂ ਨਸ਼ਾ ਦੇ ਸੌਦਾਗਰਾਂ ਨੂੰ ਜੇਲ੍ਹਾਂ ਅੰਦਰ ਸੁੱਟਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਤੇ ਨਸ਼ਾ ਮੁਕਤ ਕਰਨ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦਿਓ ਤਾਂ ਜੋ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਿਆ ਜਾ ਸਕੇ। ਇਸ ਮੌਕੇ ਇੱਥੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਭਾਜਪਾ ਦੇ ਸੀਨੀਅਰ ਆਗੂ ਅਨਿਲ ਸਰੀਨ, ਭਾਰਤੀ ਜਨਤਾ ਪਾਰਟੀ ਹਲਕਾ ਸ਼ੁਕਰਾਨਾ ਦੇ ਚਾਰਜ ਨਰਾਇਣ ਸਿੰਘ ਨਰਸੋਤ, ਭਾਜਪਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਹਰਮੇਸ਼ ਗੋਇਲ, ਸਾਬਕਾ ਚੇਅਰਮੈਨ ਤਰਲੋਚਨ ਸਿੰਘ ਸ਼ੇਰਗੜ੍ਹ, ਕੀਮਤ ਚੰਦ ਸਿੰਗਲਾ ਤੇ ਹੋਰ ਹਾਜ਼ਰ ਸਨ।