ਪਿੰਡ ਚੱਪੜ ਦਾ ਪੰਚਾਇਤ ਮੈਂਬਰ ਸੁਰਿੰਦਰ ਸਿੰਘ ਸੈਂਕੜੇ ਵਰਕਰਾਂ ਸਮੇਤ ਭਾਜਪਾ ’ਚ ਸ਼ਾਮਿਲ
ਘਨੌਰ, 28 ਸਤੰਬਰ (ਸਰਦਾਰਾ ਸਿੰਘ ਲਾਛੜੂ)- ਹਲਕਾ ਘਨੌਰ ਦੇ ਪਿੰਡ ਚੱਪੜ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਮੌਜੂਦਾ ਪੰਚਾਇਤ ਮੈਂਬਰ ਸੁਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਭਾਰਤੀ ਜਨਤਾ ਪਾਰਟੀ ਘਨੌਰ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਹੋਈ।
ਘਨੌਰ, 28 ਸਤੰਬਰ (ਸਰਦਾਰਾ ਸਿੰਘ ਲਾਛੜੂ)- ਹਲਕਾ ਘਨੌਰ ਦੇ ਪਿੰਡ ਚੱਪੜ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਮੌਜੂਦਾ ਪੰਚਾਇਤ ਮੈਂਬਰ ਸੁਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਭਾਰਤੀ ਜਨਤਾ ਪਾਰਟੀ ਘਨੌਰ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੁਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ਨੂੰ ਆਪਣਾ ਸਮਰਥਨ ਦਿੰਦਿਆਂ ਭਾਜਪਾ ਦੀ ਵਿਚਾਰਧਾਰਾ ਅਤੇ ਸੰਗਠਨ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਕਾਸ ਸ਼ਰਮਾ, ਹਲਕਾ ਇੰਚਾਰਜ ਭਾਜਪਾ ਘਨੌਰ ਨੇ ਸੁਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ ਪਰਿਵਾਰ ਵਿਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਇਸ ਮੌਕੇ ਰਾਜਵੀਰ ਸਿੰਘ, ਸੁਰਿੰਦਰ ਸਿੰਘ ਪੰਚਾਇਤ ਮੈਂਬਰ, ਜਸਵਿੰਦਰ ਸਿੰਘ ਪੰਚਾਇਤ ਮੈਂਬਰ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਸੇਵਕ ਸਿੰਘ , ਹਰਜਿੰਦਰ ਸਿੰਘ ਬਹਿਣੀਵਾਲ, ਬਲਕਾਰ ਸਿੰਘ, ਪਰਵਿੰਦਰ ਸਿੰਘ ਬਹਿਣੀਵਾਲ, ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਭਾਜਪਾ ਆਗੂ ਹਰਜਿੰਦਰ ਸਿੰਘ, ਜਗਤਾਰ ਸਿੰਘ, ਅਮਨਦੀਪ ਸਿੰਘ, ਜੀਵਨਜੋਤ ਸਿੰਘ, ਲੱਕੀ ਸਿੰਘ, ਪਰਮਜੀਤ ਸ਼ਰਮਾ ਤੇ ਹੋਰ ਵਰਕਰ ਮੌਜੂਦ ਰਹੇ।