29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਤੇ ਸਿਹਤ ਨਿਰੀਖਣ ਕੈਂਪ ਲਗਾਇਆ

ਘਨੌਰ, 28 ਸਤੰਬਰ (ਸਰਦਾਰਾ ਸਿੰਘ ਲਾਛੜੂ)-ਪਿੰਡ ਭੱਟਮਾਜਰਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਖ਼ੂਨਦਾਨ ਕੈਂਪ ਤੇ ਦੰਦਾਂ ਤੇ ਹੱਡੀਆਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਨੂੰ ਸਫ਼ਲ ਬਣਾਉਣ ਵਿਚ ਪਿੰਡ ਦੇ ਜੰਮਪਲ ਨੌਜਵਾਨ ਕਿਸਾਨ ਆਗੂ ਜਸਪ੍ਰੀਤ ਸਿੰਘ (ਯੂ.

Ad Position 21
No active advertisement
ਅਜੀਤ ਡੈਸਕ 29-09-2026
ਘਨੌਰ, 28 ਸਤੰਬਰ (ਸਰਦਾਰਾ ਸਿੰਘ ਲਾਛੜੂ)-ਪਿੰਡ ਭੱਟਮਾਜਰਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਖ਼ੂਨਦਾਨ ਕੈਂਪ ਤੇ ਦੰਦਾਂ ਤੇ ਹੱਡੀਆਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਨੂੰ ਸਫ਼ਲ ਬਣਾਉਣ ਵਿਚ ਪਿੰਡ ਦੇ ਜੰਮਪਲ ਨੌਜਵਾਨ ਕਿਸਾਨ ਆਗੂ ਜਸਪ੍ਰੀਤ ਸਿੰਘ (ਯੂ.ਐੱਸ.ਏ.) ਤੇ ਸਮੂਹ ਪਿੰਡ ਵਾਸੀਆਂ ਤੇ ਨੌਜਵਾਨਾਂ ਨੇ ਅਹਿਮ ਭੂਮਿਕਾ ਨਿਭਾਈ। ਕੈਂਪ ਵਿੱਚ ਰਾਜ ਡੈਂਟਲ ਐਂਡ ਫਿਜ਼ੀਓਥੈਰੇਪੀ ਹਸਪਤਾਲ, ਲਾਈਫ਼ ਕੇਅਰ ਫ਼ਾਊਂਡੇਸ਼ਨ ਅਤੇ ਪਟਿਆਲਾ ਚੈਰੀਟੇਬਲ ਬਲੱਡ ਬੈਂਕ ਦੀਆਂ ਡਾਕਟਰੀ ਟੀਮਾਂ ਨੇ ਵਿਸ਼ੇਸ਼ ਸੇਵਾਵਾਂ ਦਿੱਤੀਆਂ। ਇਸ ਦੌਰਾਨ 32 ਦਾਨੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ, ਜਦਕਿ ਕਰੀਬ 150 ਮਰੀਜ਼ਾਂ ਦੀ ਮੁਫ਼ਤ ਜਾਂਚ ਅਤੇ ਟੈਸਟ ਕੀਤੇ ਗਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਜ਼ਿਲ੍ਹਾ ਪਟਿਆਲਾ ਦੀ ਟੀਮ ਨੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਅਲੂਣਾ, ਜ਼ਿਲ੍ਹਾ ਕਮੇਟੀ ਮੈਂਬਰ ਸਤਪਾਲ ਸਿੰਘ ਮਹਿਮਦਪੁਰ ਅਤੇ ਬਲਾਕ ਘਨੌਰ ਦੇ ਪ੍ਰਧਾਨ ਹਰਜਿੰਦਰ ਸਿੰਘ ਛਿੰਦਾ ਨੇ ਖ਼ੁਦ ਖ਼ੂਨਦਾਨ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਦਲਜੀਤ ਸਿੰਘ ਕਾਲਾ (ਜ਼ਿਲ੍ਹਾ ਕਮੇਟੀ ਮੈਂਬਰ), ਗੁਰਪ੍ਰੀਤ ਸਿੰਘ ਸੀਲ (ਯੂਥ ਵਿੰਗ ਪ੍ਰਧਾਨ, ਬਲਾਕ ਘਨੌਰ), ਅਮਨਿੰਦਰ ਸਿੰਘ ਜਲਾਲਪੁਰ (ਯੂਥ ਆਗੂ), ਅਮਰੀਕ ਸਿੰਘ ਖ਼ਾਨਪੁਰ, ਜਸਵੀਰ ਸਿੰਘ ਚੰਦੂਆ (ਪ੍ਰੈੱਸ ਸਕੱਤਰ, ਬਲਾਕ ਰਾਜਪੁਰਾ), ਦਵਿੰਦਰ ਸਿੰਘ (ਸਰਪੰਚ ਸ਼ੇਖੂਪੁਰ), ਬਲਬੀਰ ਸਿੰਘ ਪੋਲਾ, ਦਿਲਸ਼ੇਰ ਸਿੰਘ, ਪ੍ਰਗਟ ਸਿੰਘ, ਰਾਜਵੀਰ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਸੋਨੀ ਸ਼ਾਹਪੁਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਨਗਰ ਨਿਗਮ ਚੋਣਾਂ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਫੈਕਟ-ਫਾਈਡਿੰਗ ਕਮੇਟੀ ਦੀ ਰਿਪੋਰਟ ਸਵੀਕਾਰ ਅਗਲੀ ਖ਼ਬਰ ਤੇਜਿੰਦਰ ਮਹਿਤਾ ਵਲੋਂ ਵੀ. ਐਲ. ਸੀ. ਸੀ. ਸਕੂਲ ਆਫ਼ ਬਿਊਟੀ ਦੇ ਯਤਨਾਂ ਦੀ ਸ਼ਲਾਘਾ
Ad Position 24