29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਟਿਆਲਾ ਨਗਰ ਨਿਗਮ ਚੋਣਾਂ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਫੈਕਟ-ਫਾਈਡਿੰਗ ਕਮੇਟੀ ਦੀ ਰਿਪੋਰਟ ਸਵੀਕਾਰ

ਪਟਿਆਲਾ, 28 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਨੂੰ ਲੈ ਕੇ ਸਾਬਕਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਪਟਿਆਲਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਫੈਕਟ-ਫਾਇਡਿੰਗ ਕਮੇਟੀ ਦੀ ਰਿਪੋਰਟ ਨੂੰ ਮਾਨਤਾ ਦਿੱਤੇ ਜਾਣ ਨਾਲ ਪਟਿਆਲਾ ਦੇ ਲੋਕਾਂ ਵਲੋਂ ਲੋਕਤੰਤਰਿਕ ਹੱਕਾਂ ਲਈ ਲੜੀ ਜਾ ਰਹੀ ਲੜਾਈ ਨੂੰ ਵੱਡਾ ਬਲ ਮਿਲਿਆ ਹੈ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪਟਿਆਲਾ ਨਗਰ ਨਿਗਮ ਚੋਣਾਂ ਦੌਰਾਨ ਨਾਮਜ਼ਦਗੀਆਂ ਨਾਲ ਸਬੰਧਤ ਕਈ ਗੰਭੀਰ ਸਵਾਲ ਉੱਠੇ ਸਨ, ਜਿਸ ਤੋਂ ਬਾਅਦ ਇਸ ਮਾਮਲੇ ਨੂੰ ਕਾਨੂੰਨੀ ਤੌਰ ’ਤੇ ਅੱਗੇ ਲਿਜਾਇਆ ਗਿਆ।

Ad Position 21
No active advertisement
ਮੋਹਿਤ ਮੋਹਿੰਦਰਾ 29-09-2026
ਪਟਿਆਲਾ, 28 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਨੂੰ ਲੈ ਕੇ ਸਾਬਕਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਪਟਿਆਲਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਫੈਕਟ-ਫਾਇਡਿੰਗ ਕਮੇਟੀ ਦੀ ਰਿਪੋਰਟ ਨੂੰ ਮਾਨਤਾ ਦਿੱਤੇ ਜਾਣ ਨਾਲ ਪਟਿਆਲਾ ਦੇ ਲੋਕਾਂ ਵਲੋਂ ਲੋਕਤੰਤਰਿਕ ਹੱਕਾਂ ਲਈ ਲੜੀ ਜਾ ਰਹੀ ਲੜਾਈ ਨੂੰ ਵੱਡਾ ਬਲ ਮਿਲਿਆ ਹੈ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪਟਿਆਲਾ ਨਗਰ ਨਿਗਮ ਚੋਣਾਂ ਦੌਰਾਨ ਨਾਮਜ਼ਦਗੀਆਂ ਨਾਲ ਸਬੰਧਤ ਕਈ ਗੰਭੀਰ ਸਵਾਲ ਉੱਠੇ ਸਨ, ਜਿਸ ਤੋਂ ਬਾਅਦ ਇਸ ਮਾਮਲੇ ਨੂੰ ਕਾਨੂੰਨੀ ਤੌਰ ’ਤੇ ਅੱਗੇ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਵਿਚ ਬਣੀ ਫੈਕਟ-ਫਾਇਡਿੰਗ ਕਮੇਟੀ ਨੇ ਮਾਮਲੇ ਦੀ ਜਾਂਚ ਕੀਤੀ ਤੇ ਆਪਣੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਅਨੁਸਾਰ ਹੁਣ ਇਸ ਰਿਪੋਰਟ ਨੂੰ ਸੁਪਰੀਮ ਕੋਰਟ ਵਲੋਂ ਸਵੀਕਾਰ ਕੀਤੇ ਜਾਣ ਨਾਲ ਇਸ ਮਾਮਲੇ ਵਿਚ ਅਗਲੀ ਕਾਨੂੰਨੀ ਕਾਰਵਾਈ ਲਈ ਰਾਹ ਖੁੱਲ੍ਹਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਪਟਿਆਲਾ ਦੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸਮੇਤ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਸੀਨੀਅਰ ਐਡਵੋਕੇਟ ਵਿਵੇਕ ਤਨਖਾਹ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿਚ ਕਾਨੂੰਨੀ ਤੌਰ ’ਤੇ ਪੇਸ਼ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤ ਇਨਕਲੇਵ ਵਿਖੇ ਲੋਕ ਮਿਲਣੀ ਦੌਰਾਨ ਚੇਅਰਮੈਨ ਢਿੱਲੋਂ ਨੇ ਸੁਣੀਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਤੇ ਸਿਹਤ ਨਿਰੀਖਣ ਕੈਂਪ ਲਗਾਇਆ
Ad Position 24