29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਅੰਮ੍ਰਿਤ ਇਨਕਲੇਵ ਵਿਖੇ ਲੋਕ ਮਿਲਣੀ ਦੌਰਾਨ ਚੇਅਰਮੈਨ ਢਿੱਲੋਂ ਨੇ ਸੁਣੀਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ

ਸਨੌਰ, 28 ਸਤੰਬਰ (ਸੋਖਲ)- ਸਨੌਰ ਦੇ ਅੰਮ੍ਰਿਤ ਇਨਕਲੇਵ ਵਿਖੇ ਨਰਿੰਦਰ ਸੈਣੀ ਵਲੋਂ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਐਗਰੋ ਦੇ ਚੇਅਰਮੈਨ ਤੇ ਲੋਕ ਸਭਾ ਪਟਿਆਲਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਆਪਣੀ ਲੋਕ ਸਭਾ ਟੀਮ ਸਮੇਤ ਸ਼ਮੂਲੀਅਤ ਕੀਤੀ। ਇਸ ਮੌਕੇ ਚੇਅਰਮੈਨ ਢਿੱਲੋਂ ਨੇ ਇਲਾਕਾ ਨਗਰ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਲਾਕੇ ਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਵਿਸਵਾਸ ਦਿੱਤਾ ਤੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਸਨੌਰ, 28 ਸਤੰਬਰ (ਸੋਖਲ)- ਸਨੌਰ ਦੇ ਅੰਮ੍ਰਿਤ ਇਨਕਲੇਵ ਵਿਖੇ ਨਰਿੰਦਰ ਸੈਣੀ ਵਲੋਂ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਐਗਰੋ ਦੇ ਚੇਅਰਮੈਨ ਤੇ ਲੋਕ ਸਭਾ ਪਟਿਆਲਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਆਪਣੀ ਲੋਕ ਸਭਾ ਟੀਮ ਸਮੇਤ ਸ਼ਮੂਲੀਅਤ ਕੀਤੀ। ਇਸ ਮੌਕੇ ਚੇਅਰਮੈਨ ਢਿੱਲੋਂ ਨੇ ਇਲਾਕਾ ਨਗਰ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਲਾਕੇ ਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਵਿਸਵਾਸ ਦਿੱਤਾ ਤੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਗਿਆ ਅਤੇ ਹਰੇਕ ਸਮੱਸਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਗਈ। ਇਸ ਮੌਕੇ ਇਲਾਕੇ ਦੇ ਵਿਕਾਸ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨਾਲ ਜੁੜੇ ਹੋਰ ਮਾਮਲਿਆਂ ਸੰਬੰਧੀ ਵੀ ਵਿਚਾਰ-ਵਟਾਂਦਰਾ ਹੋਇਆ। ਨਗਰ ਵਾਸੀਆਂ ਵਲੋਂ ਵੀ ਲੋਕ ਮਿਲਣੀ ਰਾਹੀਂ ਆਪਣੀਆਂ ਗੱਲਾਂ ਸਿੱਧੇ ਤੌਰ ’ਤੇ ਸਾਂਝੀਆਂ ਕਰਨ ਲਈ ਇਸ ਉਪਰਾਲੇ ਦਾ ਸਵਾਗਤ ਕੀਤਾ ਗਿਆ । ਇਸ ਮੌਕੇ ਲਖਵਿੰਦਰ ਸਿੰਘ ਢਿੱਲੋਂ ਲੋਕ ਸਭਾ ਆਫਿਸ ਪਟਿਆਲਾ,ਗੱਜਣ ਸਿੰਘ ਜਿਲਾ ਸੇਕਟਰੀ ਪਟਿਆਲਾ,ਮੁਖਤਿਆਰ ਸਿੰਘ ਗਿੱਲ ਸਾਬਕਾ ਜਿਲਾ ਸੇਕਟਰੀ,ਜਸਵੰਤ ਰਾਏ ਚੇਅਰਮੈਨ ਦਲਿਤ ਵਿਕਾਸ ਬੋਰਡ,ਮਨਦੀਪ ਜੋਲਾ ਚੇਅਰਮੈਨ, ਦਲਿਤ ਵਿਕਾਸ,ਅਵਤਾਰ ਸਿੰਘ ਹਲਕਾ ਕੋਆਰਡੀ ਨੇਟਰ ਐਸ ਸੀ ਵਿੰਗ,ਜਸਪਾਲ ਸਿੰਘ ਬਲਾਕ ਪ੍ਰਧਾਨ, ਬਲਕਾਰ ਸਿੰਘ, ਸੁਰਜੀਤ ਸਿੰਘ ਪਹਾੜੀਪੁਰ, ਮਲਕੀਤ ਸਿੰਘ, ਧਰਮਿੰਦਰ ਸਿੰਘ, ਪਰਮਵੀਰ ਸਿੰਘ, ਪ੍ਰਦੀਪ ਕੁਮਾਰ, ਰੁਪਿੰਦਰ ਕੌਰ, ਉਸ਼ਾ ਰਾਣੀ, ਨਿਸਿਮਾ, ਮਮਤਾ ਰਾਣੀ, ਸੋਨੂੰ ਦੇਵੀ ਅਤੇ ਰਾਜ ਕੁਮਾਰ ਮਿਠਾਰੀਆ ਤੋ ਇਲਾਵਾਂ ਮੋਹੱਲਾ ਨਿਵਾਸੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਭਗਤ ਸਿੰਘ ਦੇ ਜਨਮ ਦਿਵਸ ’ਤੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪਟਿਆਲਾ ਨਗਰ ਨਿਗਮ ਚੋਣਾਂ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਫੈਕਟ-ਫਾਈਡਿੰਗ ਕਮੇਟੀ ਦੀ ਰਿਪੋਰਟ ਸਵੀਕਾਰ
Ad Position 24