28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਾਤਾ ਗੁਜਰੀ ਸਕੂਲ ਵਿਖੇ ‘ਹਰਿਆਵਲ ਪੰਜਾਬ’ ਦੀ ਟੀਮ ਵਲੋਂ ਦੌਰਾ

ਦੇਵੀਗੜ੍ਹ, 28 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿਖੇ ‘ਹਰਿਆਵਲ ਪੰਜਾਬ’ ਨਾਲ ਜੁੜੇ ਅਧਿਕਾਰੀਆਂ ਨੇ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਸਕੂਲ ਦੇ ਵਾਤਾਵਰਣ, ਹਰਿਆਲੀ ਅਤੇ ਵਿਦਿਆਰਥੀਆਂ ਲਈ ਬਣਾਏ ਗਏ ਸਿੱਖਿਆਤਮਕ ਮਾਹੌਲ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਦੇਵੀਗੜ੍ਹ, 28 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿਖੇ ‘ਹਰਿਆਵਲ ਪੰਜਾਬ’ ਨਾਲ ਜੁੜੇ ਅਧਿਕਾਰੀਆਂ ਨੇ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਸਕੂਲ ਦੇ ਵਾਤਾਵਰਣ, ਹਰਿਆਲੀ ਅਤੇ ਵਿਦਿਆਰਥੀਆਂ ਲਈ ਬਣਾਏ ਗਏ ਸਿੱਖਿਆਤਮਕ ਮਾਹੌਲ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਰਵੀ ਭੂਸ਼ਣ, ਸੰਜੀਵ ਮਹਿਤਾ, ਸ਼ਾਮ ਸੁੰਦਰ ਅਤੇ ਧਰਮਪਾਲ ਸ਼ਰਮਾ ਵਿਸ਼ੇਸ਼ ਤੌਰ ’ਤੇ ਸਕੂਲ ਪਹੁੰਚੇ, ਜਿਨ੍ਹਾਂ ਦਾ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਹਰਿਆਵਲ ਪੰਜਾਬ ਦੀ ਟੀਮ ਨੇ ਸਕੂਲ ਦੇ ਪਾਰਕਾਂ, ਹਰੇ-ਭਰੇ ਵਾਤਾਵਰਣ ਅਤੇ ਪੌਦਿਆਂ ਦੀ ਸੰਭਾਲ ਦੇ ਪ੍ਰਬੰਧਾਂ ਨੂੰ ਦੇਖਦਿਆਂ ਖ਼ੁਸ਼ੀ ਪ੍ਰਗਟਾਈ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਕੂਲ ਵਲੋਂ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਇਕ ਸਾਫ਼-ਸੁਥਰਾ ਅਤੇ ਵਾਤਾਵਰਣ-ਪੱਖੀ ਮਾਹੌਲ ਦੇਣ ਦੇ ਯਤਨ ਭਵਿੱਖ ਵਿਚ ਵੀ ਨਿਰੰਤਰ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਝੋਨੇ ਦੀ ਵਾਢੀ ਦਾ ਕੰਮ ਪਛੜਿਆ, ਫ਼ਸਲ ਦੇ ਧਰਤੀ ’ਤੇ ਵਿਛਣ ਤੇ ਦਾਣਾ ਖ਼ਰਾਬ ਹੋਣ ਦਾ ਖ਼ਦਸ਼ਾ
Ad Position 24