28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਘਨੌਰ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ, ਝਿੰਜਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਘਨੌਰ, 28 ਸਤੰਬਰ (ਸਰਦਾਰਾ ਸਿੰਘ ਲਾਛੜੂ)- ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਘਨੌਰ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਝਿੰਜਰ ਨੇ ਕਿਹਾ ਕਿ ਪਿਛਲੇ 3-4 ਦਿਨਾਂ ਤੋਂ ਮੰਡੀਆਂ ’ ਚ ਝੋਨਾ ਆ ਰਿਹਾ ਹੈ, ਜਦਕਿ ਸਰਕਾਰ ਨੇ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 29-09-2026
ਘਨੌਰ, 28 ਸਤੰਬਰ (ਸਰਦਾਰਾ ਸਿੰਘ ਲਾਛੜੂ)- ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਘਨੌਰ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਝਿੰਜਰ ਨੇ ਕਿਹਾ ਕਿ ਪਿਛਲੇ 3-4 ਦਿਨਾਂ ਤੋਂ ਮੰਡੀਆਂ ’ ਚ ਝੋਨਾ ਆ ਰਿਹਾ ਹੈ, ਜਦਕਿ ਸਰਕਾਰ ਨੇ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਮੀਂਹ ਕਾਰਨ ਕਿਸਾਨ ਫ਼ਸਲ ਨੂੰ ਤਰਪਾਲਾਂ ਨਾਲ ਢੱਕਣ ਲਈ ਮਜਬੂਰ ਹਨ। ਉਨ੍ਹਾਂ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪਰਾਲੀ ਸਾੜਨ ਨੂੰ ਟਰੈਕ ਕਰਨ ਲਈ ਡਰੋਨ ਵਰਤੇ ਜਾਂਦੇ ਹਨ ਪਰ ਮੀਂਹ ਨਾਲ ਖ਼ਰਾਬ ਫ਼ਸਲ ਦਾ ਸਰਵੇਖਣ ਨਹੀਂ ਕੀਤਾ ਜਾ ਰਿਹਾ। ਝਿੰਜਰ ਨੇ ਮੰਗ ਕੀਤੀ ਕਿ ਮੀਂਹ ਕਾਰਨ ਝੋਨੇ ’ਚ ਵਧੀ 3-4 ਫ਼ੀਸਦੀ ਨਮੀ ’ਤੇ ਕਿਸਾਨਾਂ ਨੂੰ ਘੱਟੋ-ਘੱਟ 3 ਡਿਗਰੀ ਦੀ ਛੋਟ ਦਿੱਤੀ ਜਾਵੇ, ਜਿਨ੍ਹਾਂ ਮੰਡੀਆਂ ’ਚ ਫ਼ਸਲ ਪਹੁੰਚ ਗਈ ਹੈ ਉੱਥੇ ਖ਼ਰੀਦ ਪਹਿਲਾਂ ਸ਼ੁਰੂ ਕੀਤੀ ਜਾਵੇ ਅਤੇ ਬਾਰਦਾਨੇ ਸਮੇਤ ਪਾਣੀ-ਬਿਜਲੀ ਦੇ ਪੂਰੇ ਪ੍ਰਬੰਧ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਅਫ਼ਸਰ ਸਤੀਸ਼ ਚੌਧਰੀ ਤੇ ਕਿਸਾਨ ਆਗੂ ਢੈਂਠਲ ਵਿਚਕਾਰ ਹੋਈ ਮੀਟਿੰਗ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
Ad Position 24