28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਖੇਤੀਬਾੜੀ ਅਫ਼ਸਰ ਸਤੀਸ਼ ਚੌਧਰੀ ਤੇ ਕਿਸਾਨ ਆਗੂ ਢੈਂਠਲ ਵਿਚਕਾਰ ਹੋਈ ਮੀਟਿੰਗ

ਸਮਾਣਾ, 28 ਸਤੰਬਰ (ਹਰਵਿੰਦਰ ਸਿੰਘ ਟੋਨੀ)- ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ਨੂੰ ਲੈ ਕੇ ਖੇਤੀਬਾੜੀ ਅਫ਼ਸਰ ਸਤੀਸ਼ ਚੌਧਰੀ ਵਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਠਲ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਰਾਲੀ ਪ੍ਰਬੰਧਨ, ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਤੇ ਖੇਤੀਬਾੜੀ ਨਾਲ ਸੰਬੰਧਿਤ ਹੋਰ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਸਮਾਣਾ, 28 ਸਤੰਬਰ (ਹਰਵਿੰਦਰ ਸਿੰਘ ਟੋਨੀ)- ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ਨੂੰ ਲੈ ਕੇ ਖੇਤੀਬਾੜੀ ਅਫ਼ਸਰ ਸਤੀਸ਼ ਚੌਧਰੀ ਵਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਠਲ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਰਾਲੀ ਪ੍ਰਬੰਧਨ, ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਤੇ ਖੇਤੀਬਾੜੀ ਨਾਲ ਸੰਬੰਧਿਤ ਹੋਰ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਖੇਤੀਬਾੜੀ ਅਫਸਰ ਸਤੀਸ਼ ਚੌਧਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਯੋਗ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵਲੋਂ ਦਿੱਤੇ ਜਾ ਰਹੇ ਸਹਿਯੋਗ ਦਾ ਲਾਭ ਲੈਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਡੀ.ਏ.ਪੀ. ਖਾਦ ਜਾਂ ਖੇਤੀਬਾੜੀ ਦਵਾਈਆਂ ਲੈਣ ਲਈ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਜਾਂ ਕੋਈ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਖੇਤੀਬਾੜੀ ਵਿਭਾਗ ਨੂੰ ਦਿੱਤੀ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਠਲ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਖੇਤੀਬਾੜੀ ਨਾਲ ਸੰਬੰਧਿਤ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬੇਝਿਜਕ ਯੂਨੀਅਨ ਨਾਲ ਸੰਪਰਕ ਕਰੇ। ਇਸ ਮੌਕੇ ਗੁਰਵਿੰਦਰ ਸਿੰਘ, ਪਰਮਿਤ ਸਿੰਘ ਲੈਬ ਅਟੈਂਡੈਂਟ, ਕਿਸਾਨ ਆਗੂ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਕੂਕਾ, ਗੁਰਦੇਵ ਸਿੰਘ ਚੌਹਠ, ਹਰਭਜਨ ਸਿੰਘ ਢੈਠਲ, ਗੁਰਬਚਨ ਸਿੰਘ ਢੈਠਲ, ਭੁਪਿੰਦਰ ਸਿੰਘ ਬਿਜਲਪੁਰ, ਗੁਰਦੀਪ ਸਿੰਘ ਕੂਕਾ, ਕੁਲਵੰਤ ਸਿੰਘ ਢੈਠਲ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਜਿੰਦਰ ਸਿੰਘ ਕੁਲਾਰਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀਆਂ ਨਾਲ ਜੁੜੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ- ਹਰਦਿਆਲ ਸਿੰਘ ਭੱਟੀ ਅਗਲੀ ਖ਼ਬਰ ਘਨੌਰ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ, ਝਿੰਜਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
Ad Position 24